ETV Bharat / city

ਬੈਂਸ ਨੂੰ ਭਲਕੇ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

author img

By

Published : Jul 13, 2022, 8:40 AM IST

Updated : Jul 13, 2022, 11:14 AM IST

ਮੁੜ ਅਦਾਲਤ ’ਚ ਪੇਸ਼ ਹੋਣਗੇ ਬੈਂਸ
ਮੁੜ ਅਦਾਲਤ ’ਚ ਪੇਸ਼ ਹੋਣਗੇ ਬੈਂਸ

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦਾ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋ ਚੁੱਕਿਆ ਹੈ। ਅੱਜ ਉਨ੍ਹਾਂ ਨੂੰ ਮੁੜ ਤੋਂ ਅਦਾਲਤ ’ਚ ਪੇਸ਼ ਕੀਤਾ ਜਾਣਾ ਸੀ ਪਰ ਕੁਝ ਕਾਰਨਾਂ ਕਾਰਨ ਉਨ੍ਹਾਂ ਨੂੰ ਕੋਰਟ ਚ ਪੇਸ਼ ਨਹੀਂ ਕੀਤਾ ਗਿਆ। ਦੱਸ ਦਈਏ ਕਿ ਬੈਂਸ ਨੂੰ ਭਲਕੇ ਅਦਾਲਤ ਚ ਪੇਸ਼ ਕੀਤਾ ਜਾਵੇਗਾ।

ਲੁਧਿਆਣਾ: ਬਲਾਤਕਾਰ ਮਾਮਲੇ ’ਚ ਘਿਰੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਰਿਮਾਂਡ ਖਤਮ ਹੋ ਗਿਆ ਹੈ। ਦੱਸ ਦਈਏ ਕਿ ਭਲਕੇ ਬੈਂਸ ਨੂੰ ਮੁੜ ਤੋਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਸਿਮਰਜੀਤ ਬੈਂਸ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਣਾ ਸੀ ਪਰ ਕੁਝ ਕਾਰਨਾਂ ਕਾਰਨ ਬੈਂਸ ਨੂੰ ਅੱਜ ਅਦਾਲਤ ਚ ਪੇਸ਼ ਨਹੀਂ ਕੀਤਾ ਗਿਆ।

ਦੱਸ ਦਈਏ ਕਿ ਬਲਾਤਕਾਰ ਮਾਮਲੇ ਨੂੰ ਲੈ ਕੇ ਸਿਮਰਜੀਤ ਬੈਂਸ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਹੈ। ਬੀਤੇ ਦਿਨ ਲੁਧਿਆਣਾ ਦੇ ਸਰਾਭਾ ਨਗਰ ਪੁਲਿਸ ਥਾਣੇ ’ਚ 174 ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਬੈਂਸ ਵੱਲੋਂ ਕੀਤਾ ਗਿਆ ਸੀ ਸਰੰਡਰ: ਦੱਸ ਦਈਏ ਕਿ ਲੁਧਿਆਣਾ ਕੋਰਟ ’ਚ ਸਿਮਰਜੀਤ ਬੈਂਸ ਨੇ ਆਪਣੇ ਪੰਜ ਸਾਥੀਆਂ ਦੇ ਨਾਲ ਸਰੰਡਰ ਕੀਤਾ ਸੀ। ਜਦਕਿ ਪੁਲਿਸ ਨੇ ਪਹਿਲਾਂ ਹੀ ਦੋ ਗ੍ਰਿਫਤਾਰੀਆਂ ਕਰ ਚੁੱਕੀ ਸੀ। ਇਸ ਦੌਰਾਨ ਬੈਂਸ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕੋਰਟ ਦੀ ਨਿਆ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ।

ਬੈਂਸ ਦੇ ਸਮਰਥਕਾਂ ਚ ਰੋਸ: ਕਾਬਿਲੇਗੌਰ ਹੈ ਕਿ ਸਿਮਰਜੀਤ ਬੈਂਸ ਦੇ ਸਮਰਥਕਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਮਰਥਕਾਂ ਨੇ ਕਿਹਾ ਕਿ ਸਿਮਰਜੀਤ ਬੈਂਸ ਨੂੰ ਫਸਾਇਆ ਜਾ ਰਿਹਾ ਹੈ ਉਨ੍ਹਾਂ ਕੋਲ ਸੁਪਰੀਮ ਕੋਰਟ ਜਾਣ ਦਾ ਰਾਹ ਹੈ , ਉਹ ਸੁਪਰੀਮ ਕੋਰਟ ਜਾਣਗੇ ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਸਿਮਰਜੀਤ ਬੈਂਸ ਜੋ ਲੋਕਾਂ ਦੀ ਸੇਵਾ ਕਰ ਰਹੇ ਸਨ ਕੋਈ ਹੋਰ ਕਰਕੇ ਵਿਖਾਵੇ ਉਨ੍ਹਾਂ ਕਿਹਾ ਕਿ ਸਾਨੂੰ ਅਦਾਲਤ ਤੇ ਪੂਰਾ ਭਰੋਸਾ ਹੈ ਉਹ ਜ਼ਰੂਰ ਰਿਹਾਅ ਹੋਣਗੇ।

ਬੈਂਸ ’ਤੇ ਚੱਲ ਰਿਹਾ ਹੈ ਇਹ ਮਾਮਲਾ: ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਕਥਿਤ ਤੌਰ ’ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਇਆ ਗਿਆ ਹੈ। ਇਹ ਮਾਮਲਾ ਅਜੇ ਵੀ ਕੋਰਟ ’ਚ ਚੱਲ ਰਿਹਾ ਹੈ। ਇਸ ਮਾਮਲੇ ’ਚ ਪੀੜਤ ਮਹਿਲਾ ਵੱਲੋਂ ਕਈ ਵਾਰ ਇਨਸਾਫ ਲੈਣ ਦੇ ਲਈ ਧਰਨੇ ਵੀ ਲਗਾਏ ਗਏ ਹਨ। ਪੀੜਤ ਮਹਿਲਾ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਰੋਜ਼ੀ ਰੋਟੀ ਕਮਾਉਣ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

Last Updated :Jul 13, 2022, 11:14 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.