ETV Bharat / city

ਵਿਦੇਸ਼ ਭੇਜਣ ਦੇ ਨਾਂਅ 'ਤੇ ਟਰੈਵਲ ਏਜੰਟ ਨੇ ਲੋਕਾਂ ਕੋਲੋਂ ਕੀਤੀ ਲੱਖਾਂ ਰੁਪਏ ਦੀ ਠੱਗੀ ,1 ਮੁਲਜ਼ਮ ਕਾਬੂ

author img

By

Published : Jan 24, 2021, 11:04 AM IST

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ
ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ

ਖੰਨਾ ਵਿਖੇ ਇੱਕ ਟ੍ਰੈਵਲ ਏਜੰਟ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੋਕਾਂ ਕੋਲੋਂ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ। ਲੋਕਾਂ ਨੇ ਟ੍ਰੈਵਲ ਏਜੰਟ ਦੇ ਨਾਲ ਕੰਮ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਲੁਧਿਆਣਾ: ਆਏ ਦਿਨ ਵਿਦੇਸ਼ ਭੇਜਣ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਅਜਿਹਾ ਹੀ ਮਾਮਲਾ ਖੰਨਾ ਵਿਖੇ ਸਾਹਮਣੇ ਆਇਆ ਹੈ। ਇਥੇ ਇੱਕ ਟ੍ਰੈਵਲ ਏਜੰਟ ਨੇ ਤਕਰੀਬਨ 35 ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ।ਲੋਕਾਂ ਨੇ ਟ੍ਰੈਵਲ ਏਜੰਟ ਦੇ ਨਾਲ ਕੰਮ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕਰ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ

ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਮਿਤ ਨਾਂਅ ਦੇ ਕਰਿੰਦੇ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਕੰਮ ਨਾ ਹੋਣ ਦੇ ਚਲਦੇ ਉਨ੍ਹਾਂ ਦੀ ਆਰਥਿਕ ਹਾਲਤ ਮਾੜੀ ਹੋ ਗਈ ਹੈ। ਜਿਸ ਕਾਰਨ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਜਾਣਾ ਚਾਹੁੰਦੇ ਸਨ। ਉਨ੍ਹਾਂ ਨੇ ਇੱਕ ਸਥਾਨਕ ਟ੍ਰੈਵਲ ਕੰਪਨੀ 'ਚ ਵੀਜ਼ੇ ਲਈ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਨਾਂਅ ਦੇ ਟਰੈਵਲ ਏਜੰਟ ਤੇ ਅਮਿਤ ਕੁਮਾਰ ਨਾਂਅ ਦੇ ਉਸ ਦੇ ਸਾਥੀ ਨੇ ਉਨ੍ਹਾਂ ਨੂੰ ਵੱਖ-ਵੱਖ ਦੇਸ਼ਾਂ ਭੇਜਣ ਲਈ ਲੱਖਾਂ ਰੁਪਏ ਲਏ ਸਨ। ਉਨ੍ਹਾਂ ਸਾਰੇ ਹੀ ਲੋਕਾਂ ਨੂੰ ਇੱਕ ਤਰੀਕ ਦਿੱਤੀ ਸੀ। ਜਦੋਂ ਕਿ ਵੀਜ਼ਾ ਲਗਵਾਉਣ ਵਾਲੇ ਲੋਕ ਵੱਖ-ਵੱਖ ਦੇਸ਼ ਜਾਣਾ ਚਾਹੁੰਦੇ ਸਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚ ਕੇ ਏਅਰਪੋਰਟ ਅਧਿਕਾਰੀਆਂ ਨੇ ਉਨ੍ਹਾਂ ਨੂੰ ਵੀਜ਼ਾ ਤੇ ਟਿਕਟਾਂ ਜਾਲੀ ਹੋਣ ਬਾਰੇ ਦੱਸਿਆ। ਇਸ ਲਈ ਉਨ੍ਹਾਂ ਨੇ ਟ੍ਰੈਵਲ ਏਜੰਟ ਦੇ ਸਾਥੀ ਅਮਿਤ ਨੂੰ ਫੜ ਕੇ ਕੁੱਟਮਾਰ ਕੀਤੀ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ

ਉਥੇ ਹੀ ਦੂਜੇ ਪਾਸੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਦੱਸਿਆ ਕਿ ਉਹ ਵੀ ਉਨ੍ਹਾਂ ਵਾਂਗ ਵੀਜ਼ਾ ਲਗਵਾਉਣ ਆਇਆ ਸੀ, ਪਰ ਟ੍ਰੈਵਲ ਏਜੰਟ ਰੋਜ਼ਾਨਾਂ ਉਸ ਨੂੰ ਲਾਰਾ ਲਾ ਰਿਹਾ ਸੀ। ਉਸ ਨੇ ਕਿਸੇ ਵੀ ਵਿਅਕਤੀ ਕੋਲੋ ਪੈਸੇ ਦਾ ਲੈਣ ਦੇਣ ਨਹੀਂ ਕੀਤਾ ਹੈ। ਉਸ ਨੂੰ ਝੂਠਾ ਫਸਾਇਆ ਜਾ ਰਿਹਾ ਹੈ।

ਇਸ ਮਾਮਲੇ ਬਾਰੇ ਖੰਨਾ ਦੇ ਐਸਐਚਓ ਅਕਾਸ਼ ਦੱਤ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਇੱਕ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਦੀ ਸੂਚਨਾ ਮਿਲੀ ਸੀ। ਜਦ ਉਹ ਉਥੇ ਪਹੁੰਚੇ ਤਾਂ ਇਹ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ। ਉਨ੍ਹਾਂ ਦੱਸਿਆ ਮੌਕੇ 'ਤੇ 35 ਪੀੜਤ ਲੋਕ ਮੌਜੂਦ ਸਨ। ਉਨ੍ਹਾਂ ਲੋਕਾਂ ਦੀ ਸ਼ਿਕਾਇਤ ਦੇ ਆਧਾਰ ਏਜੰਟ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਤੇ ਫਰਾਰ ਟ੍ਰੈਵਲ ਏਜੰਟ ਦੀ ਭਾਲ ਜਾਰੀ ਹੈ। ਉਨ੍ਹਾਂ ਲੋਕਾਂ ਵਿਦੇਸ਼ ਜਾਣ ਸਬੰਧੀ ਕਾਰਜਾਂ ਨੂੰ ਸਰਕਾਰੀ ਤੇ ਪੂਰੀ ਪੜਤਾਲ ਮਗਰੋਂ ਹੀ ਪੂਰਾ ਕਰਨ ਦੀ ਗੱਲ ਆਖੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.