ETV Bharat / city

ਸਾਬਕਾ ਸਾਂਸਦ ਧਰਮਵੀਰ ਗਾਂਧੀ ਨੂੰ ਸਿੱਧੂ ਦਾ ਕਾਲੇ ਝੰਡੇ ਵਾਲਾ ਤਰੀਕਾ ਪਸੰਦ

author img

By

Published : May 25, 2021, 7:20 PM IST

ਡਾ. ਧਰਮਵੀਰ ਗਾਂਧੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਵੀ ਕਿਸਾਨਾਂ ਦੀ ਹਮਾਇਤ 'ਚ 26 ਮਈ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਹੀ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ।

ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦੀ ਲੋੜ- ਧਰਮਵੀਰ ਗਾਂਧੀ
ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦੀ ਲੋੜ- ਧਰਮਵੀਰ ਗਾਂਧੀ

ਪਟਿਆਲਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਵੀ ਡਟੇ ਹੋਏ ਹਨ। ਕਿਸਾਨਾਂ ਦੇ ਦਿੱਲੀ ਸੰਘਰਸ਼ ਨੂੰ ਛੇ ਮਹੀਨੇ ਪੂਰੇ ਹੋਣ 'ਤੇ ਕਿਸਾਨ 26 ਮਈ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਕਿਸਾਨਾਂ ਦੀ ਹਮਾਇਤ ਕਰਦਿਆਂ ਆਪਣੇ ਪਟਿਆਲਾ ਅਤੇ ਅੰਮ੍ਰਿਤਸਰ ਸਥਿਤ ਘਰ ਦੀ ਛੱਤ 'ਤੇ ਕਾਲਾ ਝੰਡਾ ਲਹਿਰਾਇਆ ਗਿਆ ਹੈ। ਜਿਸ ਨੂੰ ਲੈਕੇ ਸਾਬਕਾ ਸਾਂਸਦ ਮੈਂਬਰ ਧਰਮਵੀਰ ਗਾਂਧੀ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਹੈ।

ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦੀ ਲੋੜ- ਧਰਮਵੀਰ ਗਾਂਧੀ

ਡਾ. ਧਰਮਵੀਰ ਗਾਂਧੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਵੀ ਕਿਸਾਨਾਂ ਦੀ ਹਮਾਇਤ 'ਚ 26 ਮਈ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਹੀ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ 'ਚੋਂ ਜਗਾਉਣ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ।

ਇਸ ਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਗਾਮੀ ਵਿਧਾਨਸਭਾ ਚੋਣਾਂ 'ਚ ਲੋਕ ਸ਼ੀਸ਼ਾ ਦਿਖਾਉਣਗੇ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਨਾਕਾਮ ਹੋਈਆਂ ਹਨ।

ਇਹ ਵੀ ਪੜ੍ਹੋ:ਗੁਰੂ ਨਾਨਕ ਦੇਵ ਗੰਨਾ ਰਿਸਰਚ ਸੈਂਟਰ ਦਾ ਕੰਮ ਸ਼ੁਰੂ

ETV Bharat Logo

Copyright © 2024 Ushodaya Enterprises Pvt. Ltd., All Rights Reserved.