ETV Bharat / city

ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਮਿਲੇ ਬਾਜਵਾ, ਕਿਹਾ- CM ਮਾਨ ਦਾ ਕਰਦਾ ਹਾਂ ਬਾਈਕਾਟ !

author img

By

Published : Jun 10, 2022, 11:34 AM IST

Updated : Jun 10, 2022, 3:43 PM IST

ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਮਿਲਣ ਪਹੁੰਚੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ
ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਮਿਲਣ ਪਹੁੰਚੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ

ਪਟਿਆਲਾ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ (Partap Bajwa arrives to meet Navjot Sidhu lodged in Patiala Jail) ਨੇ ਮੁਲਾਕਾਤ ਕੀਤੀ।

ਪਟਿਆਲਾ: 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਕਿਹਾ ਕਿ ਸਿੱਧੂ ਦੀ ਸਿਹਤ ਹੁਣ ਠੀਕ ਹੈ।

CM ਮਾਨ ਦਾ ਕਰਦਾ ਹਾਂ ਬਾਈਕਾਟ: ਉਥੇ ਹੀ ਉਹਨਾਂ ਨੂੰ ਪੁੱਛਿਆ ਗਿਆ ਕਿ ਕੱਲ੍ਹ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਗਏ ਸਨ, ਪਰ ਉਨ੍ਹਾਂ ਨੇ ਸਮਾਂ ਨਹੀਂ ਦਿੱਤਾ ਤਾਂ ਇਸ ਸਵਾਲ ਦਾ ਜਵਾਬ ਦਿੰਦੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਆਪਣੇ ਆਕਾ ਕੇਜਰੀਵਾਲ ਨਾਲ ਗੱਲ ਕੀਤੀ ਤੇ ਫੇਰ ਸਾਨੂੰ ਅਗਲੇ ਦਿਨ ਦਾ ਸਮਾਂ ਦਿੱਤਾ, ਜੋ ਕਿ ਬਿਲਕੁੱਲ ਗਲਤ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਹੁਣ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਮੈਨੂੰ ਸੱਦਾ ਦੇਣਗੇ ਤਾਂ ਮੈਂ ਉਹਨਾਂ ਨੇ ਕਿਸੇ ਵੀ ਪ੍ਰੋਗਰਾਮ ਵਿੱਚ ਨਹੀਂ ਜਾਵਾਂਗਾ ਤੇ ਮੈਂ ਮੁੱਖ ਮੰਤਰੀ ਮਾਨ ਦਾ ਬਾਈਕਾਟ ਕਰਦਾ ਹਾਂ।

ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਮਿਲੇ ਬਾਜਵਾ

ਬਾਜਵਾ ਨੇ ਕਿਹਾ ਕਿ ਅਸੀਂ ਬੀਤੇ ਦਿਨ ਸਿੱਧੂ ਮੂਸੇਵਾਲਾ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਲੈ ਕੇ ਗਏ ਸੀ, ਜਿਸ ਤੋਂ ਬਾਅਦ ਵੀ ਸਾਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਜੋ ਕਿ ਸਰਾਸਰ ਗਲਤ ਹੈ।

ਇਹ ਵੀ ਪੜੋ: ਵੱਡੀ ਖ਼ਬਰ: ਸੀਐੱਮ ਮਾਨ ਵੱਲੋਂ ਅੱਜ ਇੱਕ ਹੋਰ ਵੱਡਾ ਐਲਾਨ

ਪਿਛਲੇ ਦਿਨੀਂ ਵਿਗੜੀ ਸੀ ਸਿਹਤ: ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨਵੋਜਤ ਸਿੱਧੂ ਦੀ ਸਿਹਤ ਵਿਗੜ ਗਈ ਸੀ ਜਿਹਨਾਂ ਨੂੰ ਮੈਡੀਕਲ ਜਾਂਚ ਲਈ ਪੀ.ਜੀ.ਆਈ 'ਚ ਲਿਆਦਾਂ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਸਿੱਧੂ ਦੇ ਚੈਕਅੱਪ ਤੋਂ ਬਾਅਦ ਪੀਜੀਆਈ ਦੇ ਡਾਕਟਰਾਂ ਦਾ ਬਿਆਨ ਸਾਹਮਣੇ ਆਇਆ ਕਿ ਸਿੱਧੂ ਦੇ ਹੋਰ ਸਰੀਰਿਕ ਚੈਕਅੱਪ ਦੀ ਲੋੜ ਹੈ ਜਿਸ ਦੇ ਚੱਲਦੇ ਸਿੱਧੂ ਪੀਜੀਆਈ ਵਿੱਚ ਹੀ ਰੱਖਿਆ ਗਿਆ ਸੀ।

ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਮਿਲਣ ਪਹੁੰਚੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ

ਰੋਡਰੇਜ਼ ਮਾਮਲੇ 'ਚ ਜੇਲ੍ਹ 'ਚ ਹਨ ਸਿੱਧੂ: ਦੱਸ ਦਈਏ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਿਸ ਤੋਂ ਬਾਅਦ ਸਿੱਧੂ ਨੇ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ ਸੀ। ਸਿੱਧੂ ਦੀ 1988 ਵਿੱਚ ਪਟਿਆਲਾ ਵਿੱਚ ਬਜ਼ੁਰਗ ਗੁਰਨਾਮ ਸਿੰਘ ਨਾਲ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਪੀੜਤ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਹੁਣ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ।


ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ: ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।

ਇਹ ਵੀ ਪੜੋ: Sidhu Moose Wala Murder: ਜਾਣੋ, ਕੌਣ ਹੈ ਸ਼ਾਰਪ ਸ਼ੂਟਰ ਸੌਰਭ ਮਹਾਕਾਲ ? ਸਿੱਧੂ ਮੂਸੇਵਾਲਾ ਨਾਲ ਕੀ ਸਬੰਧ ?

ਮਾਮਲੇ ’ਤੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ: ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ਾ ’ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।


Last Updated :Jun 10, 2022, 3:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.