ਮੁੰਬਈ ਪੁਲਿਸ ਪਹੁੰਚੀ ਰਾਜਪੁਰਾ, ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਦੋ ਹੋਰ ਸਾਥੀਆਂ ਤੋਂ ਕਰੇਗੀ ਪੁੱਛਗਿੱਛ

author img

By

Published : Sep 16, 2022, 12:41 PM IST

Updated : Sep 16, 2022, 5:28 PM IST

Mumbai Police arrive in Patiala tehsil Rajpura for enquiry with arrested gangster

ਸਲਮਾਨ ਖਾਨ ਦੇ ਕਤਲ ਦੀ ਸਾਜਿਸ਼ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਕਪਿਲ ਪੰਡਿਤ ਤੋਂ ਪੁੱਛਗਿੱਛ ਕਰਨ ਲਈ ਮੁੰਬਈ ਪੁਲਿਸ ਪਟਿਆਲਾ ਦੇ ਰਾਜਪੁਰਾ ਵਿਖੇ ਪਹੁੰਚ ਚੁੱਕੀ ਹੈ।

ਪਟਿਆਲਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਹੋਰ ਗੈਂਗਸਟਰਾਂ ਸਾਥੀਆਂ ਨੂੰ ਰਾਜਪੁਰਾ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕਰਨ ਦੇ ਲਈ ਪੰਜਾਬ ਦੇ ਡੀਜੀਪੀ ਅਤੇ ਨਾਲ ਹੀ ਮੁੰਬਈ ਪੁਲਿਸ ਵੀ ਪਹੁੰਚੀ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਸਲਮਾਨ ਖਾਨ ਦੀ ਹੱਤਿਆ ਦੀ ਸਾਜਿਸ਼ ਸਬੰਧੀ ਖੁਲਾਸਾ ਕਰਨ ਤੋਂ ਬਾਅਦ ਮੁੰਬਈ ਪੁਲਿਸ ਦੀ ਟੀਮ ਜਾਂਚ ਦੇ ਲਈ ਪੰਜਾਬ ਪਹੁੰਚੀ ਸੀ।

ਹਾਲ ਹੀ 'ਚ ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਕਪਿਲ ਪੰਡਿਤ ਤੋਂ ਸਲਮਾਨ ਖਾਨ ਦੀ ਰੇਕੀ ਨੂੰ ਲੈ ਕੇ ਕੀਤੇ ਗਏ ਖੁਲਾਸਿਆਂ ਦੇ ਸਬੰਧ 'ਚ ਪੁੱਛਗਿੱਛ ਕੀਤੀ ਜਾਵੇਗੀ। ਇਹ ਦੋਵੇਂ ਗੈਂਗਸਟਰ ਇਸ ਸਮੇਂ ਪਟਿਆਲਾ ਦੇ ਰਾਜਪੁਰਾ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਪੰਜਾਬ ਪੁਲੀਸ ਦੇ ਰਿਮਾਂਡ ’ਤੇ ਹਨ।

ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਦੋ ਹੋਰ ਸਾਥੀਆਂ ਤੋਂ ਕਰੇਗੀ ਪੁੱਛਗਿੱਛ

ਦੱਸ ਦਈਏ ਕਿ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਰਿਮਾਂਡ ਦੌਰਾਨ ਪੰਜਾਬ ਪੁਲਿਸ ਨੂੰ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਦੇ ਕਹਿਣ 'ਤੇ ਇਹ ਲੋਕ ਕਰੀਬ ਡੇਢ ਮਹੀਨੇ ਤੱਕ ਮੁੰਬਈ 'ਚ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ 'ਤੇ ਰਹੇ ਪਰ ਉਨ੍ਹਾਂ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਨਹੀਂ ਮਿਲਿਆ।

ਸਲਮਾਨ ਖਾਨ ਨਾਲ ਜੁੜੇ ਪੂਰੇ ਖੁਲਾਸੇ ਅਤੇ ਸਲਮਾਨ ਖਾਨ ਦੀ ਹੱਤਿਆ ਦੀ ਸਾਜਿਸ਼ ਦੀ ਜਾਂਚ ਲਈ ਮੁੰਬਈ ਪੁਲਿਸ ਦੀ ਟੀਮ ਪੰਜਾਬ ਪਹੁੰਚ ਗਈ ਹੈ।

ਇਹ ਵੀ ਪੜੋ: ਗੈਂਗਸਟਰ ਮਨੀ ਰਈਆ ਦੀ ਪਤਨੀ ਹਰਪ੍ਰੀਤ ਕੌਰ ਆਈ ਮੀਡੀਆ ਦੇ ਸਾਹਮਣੇ

Last Updated :Sep 16, 2022, 5:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.