ETV Bharat / city

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਚੱਲਿਆ ਪੁਲਿਸ ਦਾ ਡੰਡਾ

author img

By

Published : Jul 14, 2021, 4:07 PM IST

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਚੱਲਿਆ ਪੁਲਿਸ ਦਾ ਡੰਡਾ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਚੱਲਿਆ ਪੁਲਿਸ ਦਾ ਡੰਡਾ

ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ਪਹਿਲਾਂ ਬੈਰੀਗੇਟ ਬੇਰੋਜ਼ਗਾਰ ਅਧਿਆਪਕਾਂ ਨੇ ਉਖਾੜਦੇ ਹੋਏ ਜੋ ਦੂਜੇ ਬੈਰੀਗੇਟ ਤੇ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਉਪਰ ਲਾਠੀ ਚਾਰਜ ਕਰਕੇ ਤਸ਼ੱਦਦ ਢਾਹਿਆ ਗਿਆ।

ਪਟਿਆਲਾ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ 6 ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 116 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ। ਇਸ ਸਬੰਧੀ 7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਵਿੱਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ, ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਜਿਸ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕ ਲੀਲਾ ਭਵਨ ਵਿੱਚ ਇਕੱਠੇ ਹੋਏ।

ਇਹ ਵੀ ਪੜੋ: ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਨੇ ਮੰਤਰੀ ਆਸ਼ੂ ਦੇ ਘਰ ਦਾ ਕੀਤਾ ਘਿਰਾਓ

ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੀਲਾ ਭਵਨ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਦੋਂ ਪਟਿਆਲਾ ਪ੍ਰਸ਼ਾਸਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਦੇ ਉਪਰ ਖੜ੍ਹਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਮੇਨ ਵਾਲੇ ਪਾਸੇ ਦੀ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਜਦੋਂ ਬੇਰੁਜ਼ਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ਪਹਿਲਾਂ ਬੈਰੀਗੇਟ ਬੇਰੋਜ਼ਗਾਰ ਅਧਿਆਪਕਾਂ ਨੇ ਉਖਾੜਦੇ ਹੋਏ ਜੋ ਦੂਜੇ ਬੈਰੀਗੇਟ ਤੇ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਉਪਰ ਲਾਠੀ ਚਾਰਜ ਕਰਕੇ ਤਸ਼ੱਦਦ ਢਾਹਿਆ ਗਿਆ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਚੱਲਿਆ ਪੁਲਿਸ ਦਾ ਡੰਡਾ

ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜ਼ੀਰਾ, ਸੁਖਜੀਤ ਨਾਭਾ, ਬਲਵਿੰਦਰ ਨਾਭਾ ਤੇ ਹਰਪ੍ਰੀਤ ਕੌਰ ਮਾਨਸਾ ਨੇ ਕਿਹਾ ਕਿ ਲਗਾਤਾਰ ਦੋ ਮਹੀਨਿਆਂ ਤੋਂ ਮੀਟਿੰਗਾਂ ਵਿਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਮੰਨਣ ਦਾ ਮਜ਼ਾਕ ਕੀਤਾ ਜਾ ਰਿਹਾ ਹੈ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਲਮਕਾਇਆ ਜਾ ਸਕੇ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਦੇ ਹੁਣ ਕਿਸੇ ਵੀ ਲਾਰੇ ਵਿਚ ਨਹੀਂ ਆਉਣਗੇ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਲਿਖਤੀ ਰੂਪ ਚ ਜਾਰੀ ਨਹੀਂ ਕੀਤੇ ਜਾਂਦਾ ਜਦੋਂ ਤਕ ਬੇਰੁਜ਼ਗਾਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ’ਚ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਬੇਰੁਜ਼ਗਾਰ ਅਧਿਆਪਕ ਵੱਲੋਂ ਗੁਪਤ ਐਕਸ਼ਨ ਜਾਰੀ ਰਹਿਣਗੇ।

ਇਹ ਵੀ ਪੜੋ: 6ਵੇਂ ਪੇ ਕਮਿਸ਼ਨ ਦੀ ਰਿਪੋਰਟ ਦੇ ਖਿਲਾਫ ਡਾਕਟਰਾਂ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.