ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟਾਵਰ ਉੱਤੇ ਚੜੇ ਬੇਰੁਜ਼ਗਾਰ ਲਾਈਨਮੈਨ

author img

By

Published : Sep 20, 2022, 11:22 AM IST

Updated : Sep 20, 2022, 12:34 PM IST

Jobless linemens climb atop electricity tower

ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਲਾਈਨਮੈਨ ਸੰਗਰੂਰ ਰੋਡ ’ਤੇ ਭੇੜਪੂਰਾ ਪਿੰਡ ਵਿਖੇ ਬਿਜਲੀ ਦੇ ਟਾਵਰ ਉੱਤੇ ਚੜ ਗਏ। ਇਸ ਦੌਰਾਨ ਉਨ੍ਹਾਂ ਵੱਲੋਂ ਰੁਜਗਾਰ ਦੀ ਮੰਗ ਕੀਤੀ ਜਾ ਰਹੀ ਹੈ।

ਪਟਿਆਲਾ: ਕਾਫੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਲਾਈਨਮੈਨ ਪਟਿਆਲਾ ਬਿਜਲੀ ਬੋਰਡ ਦੇ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਪ੍ਰਦਰਸ਼ਨਕਾਰੀ ਬਿਜਲੀ ਦੇ ਟਾਵਰ ਉੱਤੇ ਚੜ ਗਏ।

ਮਿਲੀ ਜਾਣਕਾਰੀ ਮੁਤਾਬਿਕ ਬੇਰੁਜ਼ਗਾਰ ਪ੍ਰਦਰਸ਼ਨਕਾਰੀ ਲਾਈਨਮੈਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਰੋਡ ’ਤੇ ਭੇੜਪੂਰਾ ਪਿੰਡ ਵਿਖੇ ਬਿਜਲੀ ਦੇ ਟਾਵਰ ਉੱਤੇ ਚੜ ਗਏ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰ ਕੋਲੋਂ ਰੁਜ਼ਗਾਰ ਦੀ ਮੰਗ ਕੀਤੀ ਗਈ।



ਟਾਵਰ ਉੱਤੇ ਚੜੇ ਬੇਰੁਜਗਾਰ ਲਾਈਨਮੈਨ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੋ ਰੀਟੈਸਟ ਲਿਆ ਜਾ ਰਿਹਾ ਹੈ ਉਸ ਨੂੰ ਰੱਦ ਕੀਤਾ ਜਾਵੇ ਅਤੇ ਸਾਨੂੰ ਰੁਜ਼ਗਾਰ ਦਿੱਤਾ ਜਾਵੇ। ਰੀਟੈਸਟ ਰੱਖ ਕੇ ਉਨ੍ਹਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਜਿਸ ਨੂੰ ਉਹ ਕਿਸੇ ਵੀ ਕੀਮਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ 6 ਸਾਥੀ ਹਾਈਵੋਲਟੇਜ ਟਾਵਰ ਉੱਤੇ ਚੜੇ ਹੋਏ ਹਨ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀ ਨਹੀਂ ਹੁੰਦੀ ਉਸ ਸਮੇਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਇਹ ਵੀ ਪੜੋ: ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਵੱਡਾ ਖ਼ੁਲਾਸਾ,ਵੀਡੀਓ ਬਣਾਉਣ ਲਈ ਕੀਤਾ ਗਿਆ ਬਲੈਕਮੇਲ!

Last Updated :Sep 20, 2022, 12:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.