ETV Bharat / city

ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਬ੍ਰਹਮ ਮਹਿੰਦਰਾ ਦਾ ਕੀਤਾ ਵਿਰੋਧ

author img

By

Published : Sep 2, 2021, 3:58 PM IST

ਮੁਲਾਜ਼ਮਾਂ ਨੇ ਬ੍ਰਹਮ ਮਹਿੰਦਰਾ ਦਾ ਕੀਤਾ ਵਿਰੋਧ
ਮੁਲਾਜ਼ਮਾਂ ਨੇ ਬ੍ਰਹਮ ਮਹਿੰਦਰਾ ਦਾ ਕੀਤਾ ਵਿਰੋਧ

ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਖੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦਾ ਵਿਰੋਧ ਕੀਤਾ ਗਿਆ। ਇਹ ਮੁਲਾਜ਼ਮ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਸਨ। ਬ੍ਰਹਮ ਮਹਿੰਦਰਾ,ਪਟਿਆਲਾ ਦੇ ਅਰਬਨ ਅਸਟੇਟ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਪੁੱਜੇ ਸਨ।

ਪਟਿਆਲਾ : ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦਾ ਵਿਰੋਧ ਕੀਤਾ। ਦੱਸਣਯੋਗ ਹੈ ਕਿ ਬ੍ਰਹਮ ਮਹਿੰਦਰਾ ਪਟਿਆਲਾ ਦੇ ਅਰਬਨ ਅਸਟੇਟ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਪੁੱਜੇ ਸਨ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬ੍ਰਹਮ ਮਹਿੰਦਰਾ ਦਾ ਘਿਰਾਓ ਕਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਤਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਇੱਕ ਸਬ-ਕਮੇਟੀ ਬਣਾਈ ਗਈ ਸੀ। ਇਸ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਹਨ। ਇਸ ਕਮੇਟੀ ਵੱਲੋਂ ਇੱਕ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ, ਜਿਸ 'ਚ ਮਹਿਜ਼ ਕੁੱਝ ਹੀ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਹੈ, ਜਦੋਂ ਕਿ ਬਾਕੀ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਤੇ ਸਰਕਾਰੀ ਮੰਤਰੀਆਂ 'ਤੇ ਝੂਠੇ ਵਾਅਦੇ ਤੇ ਵਾਅਦਾਖਿਲਾਫੀ ਕਰਨ ਦੇ ਦੋਸ਼ ਲਾਏ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੰਦੇ ਹੋਏ ਆਖਿਆ ਕਿ ਜੇਕਰ ਉਨ੍ਹਾਂ ਨੂੰ ਜਲਦ ਹੀ ਪੱਕਾ ਨਾਂ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਤੇ ਆਗਮੀ 7 ਸਤੰਬਰ ਨੂੰ ਆਪਣਾ ਪੱਕਾ ਮੋਰਚਾ ਲਾਉਣਗੇ।

ਮੁਲਾਜ਼ਮਾਂ ਨੇ ਬ੍ਰਹਮ ਮਹਿੰਦਰਾ ਦਾ ਕੀਤਾ ਵਿਰੋਧ

ਦੂਜੇ ਪਾਸੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਆਖਿਆ ਕਿਹਾ, ਕਿ ਉਹ ਇਨ੍ਹਾਂ ਕਰਮਚਾਰੀਆਂ ਨਾਲ ਪਹਿਲਾਂ ਵੀ ਗੱਲਬਾਤ ਕਰ ਚੁੱਕੇ ਹਨ ਤੇ ਹੁਣ ਵੀ ਕਰਨ ਲਈ ਤਿਆਰ ਹਨ। ਕਰਮਚਾਰੀਆਂ ਦੀਆਂ ਜੋ ਵੀ ਮੰਗਾਂ ਹਨ ਉਹ ਸਰਕਾਰ ਤੱਕ ਜ਼ਰੂਰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਆਗੂਆਂ ਨੂੰ ਬੈਠ ਕੇ ਗੱਲਬਾਤ ਕਰਨ ਲਈ ਸੱਦਾ ਦਿੱਤਾ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੋਕਾਂ ਦੀ ਸਮੱਸਿਆਵਾਂ 'ਤੇ ਕੰਮ ਕਰਨ ਲਈ ਵਚਨਬੱਧ ਹਾਂ : ਜਗਮੀਤ ਸਿੰਘ ਬਰਾੜ

ETV Bharat Logo

Copyright © 2024 Ushodaya Enterprises Pvt. Ltd., All Rights Reserved.