ETV Bharat / city

ਬਿਆਸ ਦਰਿਆ ਦਾ ਟੁੱਟਿਆ ਬੰਨ੍ਹ, ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ

author img

By

Published : Oct 10, 2022, 10:05 AM IST

Updated : Oct 10, 2022, 10:32 AM IST

Beas water destroys crops
ਬਿਆਸ ਦਰਿਆ ਦਾ ਟੁੱਟਿਆ ਬੰਨ੍ਹ

ਹਲਕਾ ਖਡੂਰ ਸਾਹਿਬ ਵਿਖੇ ਬਿਆਸ ਦਰਿਆ ਦਾ ਬੰਨ ਟੁੱਟਣ ਕਾਰਨ ਵੱਖ ਵੱਖ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ। ਪਿੰਡ ਦੇ ਲੋਕ ਆਪ ਹੀ ਸੰਪਰਦਾ ਕਾਰ ਸੇਵਾ ਸਰਹਾਲੀ ਦੇ ਮੁਖੀ ਦੀ ਸਹਿਯੋਗ ਨਾਲ ਬੰਨ੍ਹ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਿੰਡਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨੇ ਵੀ ਸਾਰ ਨਹੀਂ ਲਈ ਹੈ।

ਤਰਨਤਾਰਨ: ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਮੁੰਡਾ ਪਿੰਡ ਅਤੇ ਘੜਕਾ ਤੇ ਗੁਜਰਪੁਰਾ ਨਾਲ ਲਗਦੇ ਬਿਆਸ ਦਰਿਆ ਦਾ ਬੰਨ ਟੁੱਟ ਗਿਆ ਜਿਸ ਦੇ ਕਾਰਨ ਕਈ ਪਿੰਡਾਂ ਦੀ ਹਜਾਰਾਂ ਏਕੜ ਫਸਲ ਪਾਣੀ ਵਿੱਚ ਬਰਬਾਦ ਹੋ ਗਈ। ਇਸ ਮਾਮਲੇ ਤੋਂ ਬਾਅਦ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਜਾਂ ਫਿਰ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਦੇ ਲਈ ਪਹੁੰਚਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਸੰਪਰਦਾ ਕਾਰ ਸੇਵਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਜੀ ਵਲੋਂ ਸੰਗਤਾਂ ਦੇ ਸਹਿਜੋਗ ਨਾਲ ਬੰਨ ਬਣਨ ਦੀ ਸੇਵਾ ਆਰੰਭ ਕੀਤੀ ਹੋਈ ਹੈ ਪਰ ਪਾਣੀ ਦਾ ਵਹਾਅ ਤੇਜ ਹੋਣ ਕਾਰਨ ਬਣਾਇਆ ਬੰਨ ਦੁਬਾਰਾ ਟੁੱਟਦਾ ਜਾ ਰਿਹਾ ਹੈ।

ਬਿਆਸ ਦਰਿਆ ਦਾ ਟੁੱਟਿਆ ਬੰਨ੍ਹ

ਇਸ ਦੌਰਾਨ ਸਥਾਨਕ ਲੋਕਾਂ ਦਾ ਗੁੱਸਾ ਵੀ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਫੁਟਿਆਂ। ਲੋਕਾਂ ਦਾ ਕਹਿਣਾ ਵੋਟਾਂ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇੱਥੇ ਪੁੱਜੇ ਸਨ ਅਤੇ ਵੱਡਾ ਭਰੋਸਾ ਦੇ ਕੇ ਗਏ ਸੀ ਪਰ ਹੁਣ ਪ੍ਰਸ਼ਾਸ਼ਨ ਦਾ ਕੋਈ ਅਧਿਕਾਰੀ ਅਤੇ ਨਾ ਹੀ ਆਮ ਆਦਮੀ ਪਾਰਟੀ ਦਾ ਕੋਈ ਵੀ ਮੰਤਰੀ ਇੱਥੇ ਨਹੀਂ ਪਹੁੰਚਿਆ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਝੋਨੇ ਦੀ ਫਸਲ ਸਾਰੀ ਤਬਾਹ ਹੋ ਗਈ ਹੈ। ਇਸ ਬੰਨ ਨੂੰ ਟੁੱਟੇ ਹੋਏ ਨੂੰ ਢਾਈ ਤਿੰਨ ਮਹੀਨੇ ਹੋ ਗਏ ਹਨ।

ਕਿਸਾਨਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ। ਕਿਉਂਕਿ ਬੰਨ ਟੁੱਟਣ ਕਾਰਨ ਉਨ੍ਹਾਂ ਦੀ ਕਾਫੀ ਫਸਲ ਬਰਬਾਦ ਹੋ ਗਈ ਹੈ।

ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁੱਜ ਕੇ ਲੋਕਾਂ ਨੂੰ ਭਰੋਸਾ ਦਿੱਤਾਾ ਹੈ। ਇਸ ਦੌਰਾਨ ਉਨ੍ਹਾਂ ਨੇ ਮੌਜੂਦਾ ਸਰਕਾਰ ਦੀ ਕਾਰਗੁਜਾਰੀ ਉੱਤੇ ਸਵਾਲ ਚੁੱਕੇ। ਨਾਲ ਹੀ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਕਿਸਾਨਾਂ ਨੂੰ ਇਹ ਸਭ ਭੁਗਤਣਾ ਪੈ ਰਿਹਾ ਹੈ।

ਇਹ ਵੀ ਪੜੋ: ਨਹੀਂ ਰੁਕ ਰਿਹਾ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ

Last Updated :Oct 10, 2022, 10:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.