ਤਰਨਤਾਰਨ: ਜਿਵੇਂ ਜਿਵੇਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ। ਉਵੇਂ ਉਵੇਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ।
ਜਿਸ ਤਹਿਤ ਅੱਜ ਹਲਕਾ ਤਰਨਤਾਰਨ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਡਾਕਟਰ ਸੁਖਮਨਦੀਪ ਸਿੰਘ ਦੇ ਹੱਕ ਵਿਚ ਸਾਬਕਾ ਪਾਰਲੀਮੈਂਟ ਮੈਂਬਰ ਪਟਿਆਲਾ ਤੋਂ ਧਰਮਵੀਰ ਗਾਂਧੀ ਪੁੱਜੇ।
ਉਹਨਾਂ ਨੇ ਤਰਨਤਾਰਨ ਸ਼ਹਿਰ ਵਿਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਵਾਰ ਸੰਯੁਕਤ ਸਮਾਜ ਮੋਰਚਾ ਦੀ ਸਰਕਾਰ ਬਣਾਉਣ ਦਾ ਇੱਕ ਮੌਕਾ ਜ਼ਰੂਰ ਦਿਉ।
ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਕੇਜਰੀਵਾਲ ਝੂਠੇ ਲਾਰਿਆ ਤੋਂ ਸਿਵਾਏ ਹੋਰ ਕੁਝ ਨਹੀਂ ਕਰਦਾ। ਡਾਕਟਰ ਸੁਖਮਨਦੀਪ ਸਿੰਘ ਨੇ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਲਾਉਣ ਤੋਂ ਸਿਵਾਏ ਹੋਰ ਕੁਝ ਨਹੀਂ ਦਿੱਤਾ।
ਉਹਨਾਂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਲੋਕ ਸਿਆਣੇ ਹਨ। ਇਸ ਵਾਰ ਲੋਕ ਸੰਯੁਕਤ ਸਮਾਜ ਮੋਰਚਾ ਦੀ ਸਰਕਾਰ ਬਣਾਉਣ ਜਾ ਰਹੇ ਹਨ ਕਿਉਂ ਕਿ ਕਿਸਾਨਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਵੀ ਧੋਖਾ ਕਰਦੀਆਂ ਆ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਰੈਲੀਆਂ/ਇਕੱਠ/ਵੱਧ ਝੰਡੇ ਲਗਾਏ ਜਾਣ 'ਤੇ ਵੋਟਾਂ ਨਹੀਂ ਮਿਲਦੀਆਂ। ਲੋਕਾਂ ਦਾ ਮਨ ਹੁੰਦਾ ਹੈ ਕਿ ਵੋਟ ਕਿਸ ਉਮੀਦਵਾਰ ਨੂੰ ਪਾਉਣੀ ਹੈ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਨੇ ਮਰੇ ਹੋਏ ਪਿਓ ਦੇ ਕਰਵਾ ਦਿੱਤੇ ਦੋ ਵਿਆਹ: ਸੁਮਨ ਟੂਰ