ETV Bharat / city

ਸ੍ਰੀ ਗੁਰੂ ਅਰਜਨ ਦੇਵ ਜੀ ਦਾ 416ਵਾਂ ਸ਼ਹੀਦੀ ਦਿਹਾੜਾ, ਸਿੱਖ ਸੰਗਤਾਂ ਨੇ ਕੱਢਿਆ ਨਗਰ ਕੀਰਤਨ

author img

By

Published : Jun 1, 2022, 12:59 PM IST

ਸਿੱਖ ਸੰਗਤਾਂ ਨੇ ਕੱਢਿਆ ਨਗਰ ਕੀਰਤਨ
ਸਿੱਖ ਸੰਗਤਾਂ ਨੇ ਕੱਢਿਆ ਨਗਰ ਕੀਰਤਨ

ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਗਿਆਨੀ ਸਤਪਾਲ ਸਿੰਘ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ 416ਵਾਂ ਸ਼ਹੀਦੀ ਦਿਹਾੜਾ 3 ਜੂਨ 2022 ਨੁੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ।

ਤਰਨਤਾਰਨ: ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ 416ਵਾਂ ਸ਼ਹੀਦੀ ਦਿਹਾੜਾ 3 ਜੂਨ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਤਰਨਤਾਰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਹੇਠ ਇਕ ਮਹਾਨ ਨਗਰ ਕੀਰਤਨ ਸਜਾਇਆ ਗਿਆ।

ਇਸ ਦੌਰਾਨ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਗਿਆਨੀ ਸਤਪਾਲ ਸਿੰਘ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ 416ਵਾਂ ਸ਼ਹੀਦੀ ਦਿਹਾੜਾ 3 ਜੂਨ 2022 ਨੁੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ 1 ਜੂਨ ਨੂੰ ਤਰਨਤਾਰਨ ਸ੍ਰੀ ਦਰਬਾਰ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਾਰਵਾਏ ਗਾਏ ਹਨ। ਨਾਲ ਹੀ ਮਹਾਨ ਨਗਰ ਕੀਰਤਨ ਵੀ ਸਜਾਇਆ ਗਿਆ।

ਸਿੱਖ ਸੰਗਤਾਂ ਨੇ ਕੱਢਿਆ ਨਗਰ ਕੀਰਤਨ

ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਵੱਖ-ਵੱਖ ਬਜਾਰਾਂ ਰਾਹੀ ਹੋ ਕੇ ਸਮਾਪਤੀ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਵਿਖੇ ਸਮਾਪਤ ਹੋਵੇਗਾ। ਸ਼ਾਮ ਨੁੰ ਤਰਨਤਾਰਨ ਦੀਵਾਨ ਹਾਲ ਵਿੱਚ ਇਕ ਮਹਾਨ ਕੀਰਤਨ ਦਰਬਾਰ ਸਜਾਇਆ ਜਾ ਰਹੇ ਹਨ। ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਸਾਧ ਸੰਗਤ ਨੁੰ ਜਾਣੂ ਕਰਵਾਉਣਗੇ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਦੋ ਜੂਨ ਨੁੰ ਸ੍ਰੀ ਦਰਬਾਰ ਸਾਹਿਬ ਦੀਵਾਨ ਹਾਲ ਵਿੱਚ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਕੀਰਤਨ ਦਰਬਾਰ ਸਜਾਇਆ ਜਾ ਰਹੇ ਹਨ। ਤਿੰਨ ਜੂਨ ਨੁੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਤੋਂ ਉਪਰੰਤ ਕੀਰਤਨ ਦਰਬਾਰ ਦੇਰ ਰਾਤ ਸਜਾਇਆ ਜਾਵੇਗਾ। ਅਖੀਰ ਵਿਚ ਥਾਂ-ਥਾਂ ਉਪਰ ਠੰਡਾ ਮਿੱਠੇ ਜਲ ਅਤੇ ਸਰਬਤ ਦੀਆਂ ਛਬੀਲਾ ਲਗਾਈਆਂ ਜਾਣਗੀਆਂ।

ਇਹ ਵੀ ਪੜੋ: ਰੋ-ਰੋ ਮਾਪਿਆਂ ਨੇ ਮੂਸੇਵਾਲਾ ਦੇ ਚੁੱਗੇ ਫੁੱਲ, ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਪਰਿਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.