ETV Bharat / city

ਟ੍ਰੈਫਿਕ ਪੁਲਿਸ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਮੌਕੇ ਉੱਤੇ ਪਹੁੰਚੇ ਵਿਧਾਇਕ

author img

By

Published : Aug 24, 2022, 10:53 AM IST

ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਟ੍ਰੈਫਿਕ ਪੁਲਿਸ ਅਧਿਕਾਰੀਆਂ ਨੂੰ ਰਾਹਗੀਰਾਂ ਤੋਂ ਰਿਸ਼ਵਤ ਲੈਂਦਿਆ ਕਾਬੂ ਕੀਤਾ ਗਿਆ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਅਧਿਕਾਰੀਆਂ ਦੀ ਝਾੜ ਪਾਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

traffic cop caught red handed taking bribe
ਟ੍ਰੈਫਿਕ ਅਧਿਕਾਰੀ ਰਿਸ਼ਵਤ ਲੈਂਦੇ ਕਾਬੂ

ਤਰਨਤਾਰਨ: ਪੰਜਾਬ ਦੀ ਮਾਨ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰੀਆਂ ਦੇ ਖਿਲਾਫ ਵੱਡੀ-ਵੱਡੀ ਕਾਰਵਾਈ ਕਰ ਰਹੀ ਹੈ। ਇਸੇ ਦੇ ਚੱਲਦੇ ਕਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆ ਰੰਗੀ ਹੱਥੀ ਕਾਬੂ ਵੀ ਕੀਤਾ ਗਿਆ ਹੈ। ਇਸੇ ਦੇ ਚੱਲਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਇੱਕ ਟ੍ਰੈਫਿਕ ਪੁਲਿਸ ਅਧਿਕਾਰੀਆਂ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਰਾਹਗੀਰਾਂ ਕੋਲੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਮਾਮਲੇ ਸਬੰਧੀ ਰਾਹਗੀਰ ਔਰਤ ਨੇ ਦੱਸਿਆ ਕਿ ਉਹ ਕਿਸੇ ਆਪਣੇ ਨਿੱਜੀ ਕੰਮ ਲਈ ਖਡੂਰ ਸਾਹਿਬ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਟ੍ਰੈਫਿਕ ਪੁਲਿਸ ਅਧਿਕਾਰੀ ਏਐਸਆਈ ਜਸਵੰਤ ਸਿੰਘ, ਅਰਜਿੰਦਰ ਸਿੰਘ ਵੱਲੋਂ ਰੋਕਿਆ ਗਿਆ। ਇਸ ਦੌਰਾਨ ਤਕਰੀਬਨ ਇੱਕ ਘੰਟਾ ਖੱਜਲ ਖੁਆਰ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ 500 ਰੁਪਏ ਦੀ ਰਿਸ਼ਵਤ ਲਈ ਗਈ, ਪਰ ਇਸ ਦੌਰਾਨ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਲੋਕਾਂ ਵੱਲੋਂ ਹੰਗਾਮਾ ਕੀਤਾ ਗਿਆ।

ਟ੍ਰੈਫਿਕ ਅਧਿਕਾਰੀ ਰਿਸ਼ਵਤ ਲੈਂਦੇ ਕਾਬੂ

ਉੱਥੇ ਹੀ ਦੂਜੇ ਪਾਸੇ ਇਸ ਪੂਰੇ ਮਾਮਲੇ ਸਬੰਧੀ ਉਸੇ ਰਸਤੇ ਤੋਂ ਲੰਘ ਰਹੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਨ੍ਹਾਂ ਨੇ ਇਸ ਸਾਰੇ ਮਾਮਲੇ ਦੀ ਜਾਣਕਾਰੀ ਐਸਪੀ ਤਰਨਤਾਰਨ ਨੂੰ ਫੋਨ ਉੱਤੇ ਜਾਣੂ ਕਰਵਾਇਆ ਗਿਆ ਅਤੇ ਐਸਐਸਪੀ ਤਰਨਤਾਰਨ ਵੱਲੋਂ ਮੌਕੇ ’ਤੇ ਐਸਐਚਓ ਗੋਇੰਦਵਾਲ ਸਾਹਿਬ ਦੀ ਡਿਊਟੀ ਲਗਾ ਕੇ ਇਹ ਸਾਰੇ ਮਾਮਲੇ ਦੀ ਜਾਂਚ ਲਈ ਭੇਜਿਆ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਸਤਲੁਜ ਦਰਿਆ ਵਿੱਚ ਨਹਾਉਂਦੇ ਸਮੇਂ ਇੱਕ ਨੌਜਵਾਨ ਦੀ ਮੌਤ, ਦੂਜੇ ਨੂੰ ਪਿੰਡ ਵਾਸੀਆਂ ਨੇ ਬਚਾਇਆ

ETV Bharat Logo

Copyright © 2024 Ushodaya Enterprises Pvt. Ltd., All Rights Reserved.