ETV Bharat / crime

ਵਿਆਹੁਤਾ ਨੇ ਪਤੀ 'ਤੇ ਲਾਇਆ ਜਬਰ ਜਨਾਹ ਦਾ ਦੋਸ਼

author img

By

Published : Aug 10, 2021, 2:59 PM IST

ਜਬਰ ਜਨਾਹ
ਜਬਰ ਜਨਾਹ

ਬਰਨਾਲਾ ਜ਼ਿਲ੍ਹੇ ਦੇ ਇੱਕ ਪਿੰਡ ਦੀ ਵਿਆਹੁਤਾ ਔਰਤ ਨੇ ਆਪਣੇ ਸਹੁਰਾ ਪਰਿਵਾਰ ਤੇ ਗੰਭੀਰ ਦੋਸ਼ ਲਗਾਉਣ ਦੇ ਨਾਲ -ਨਾਲ ਆਪਣੇ ਹੀ ਪਤੀ 'ਤੇ ਜਬਰ ਜਨਾਹ ਦੇ ਦੋਸ਼ ਲਾਏ ਹਨ। ਪੀੜਤ ਮਹਿਲਾ ਜ਼ੇਰੇ ਇਲਾਜ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਬਰਨਾਲਾ : ਜ਼ਿਲ੍ਹੇ ਦੇ ਇੱਕ ਪਿੰਡ ਦੀ ਵਿਆਹੁਤਾ ਮਹਿਲਾ ਨੇ ਆਪਣੇ ਸੁਹਰਾ ਪਰਿਵਾਰ 'ਤੇ ਗੰਭੀਰ ਦੋਸ਼ ਲਾਏ ਹਨ। ਪੀੜਤ ਮਹਿਲਾ ਨੇ ਆਪਣੇ ਹੀ ਪਤੀ 'ਤੇ ਜਬਰ ਜਨਾਹ ਦੇ ਦੋਸ਼ ਲਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 10 ਸਾਲ ਬੀਤ ਚੁੱਕੇ ਹਨ। ਬੀਤੇ ਲੰਬੇ ਸਮੇਂ ਤੋਂ ਉਸ ਦਾ ਪਤੀ ਤੇ ਸੁਹਰਾ ਪਰਿਵਾਰ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ। ਪੀੜਤਾ ਨੇ ਦੱਸਿਆ ਇਨ੍ਹਾਂ ਸਭ ਲੜਾਈ -ਝਗੜੀਆਂ ਲਈ ਉਸ ਦੀ ਨਣਦ ਜ਼ਿੰਮੇਵਾਰ ਹੈ। ਲਗਾਤਾਰ ਘਰੇਲੂ ਕਲੇਸ਼ ਤੇ ਝਗੜੇ ਦੇ ਚਲਦੇ ਉਹ ਆਪਣੇ ਪੇਕੇ ਚੱਲੀ ਜਾਂਦੀ ਸੀ, ਪਰ ਹੁਣ ਪੇਕੇ ਪਰਿਵਾਰ ਨੇ ਵੀ ਉਸ ਨੂੰ ਕੋਲ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਉਹ ਹੁਣ ਕਿਰਾਏ 'ਤੇ ਰਹਿੰਦੀ ਹੈ। ਇਸ ਸਬੰਧੀ ਉਹ ਕਈ ਵਾਰ ਪੁਲਿਸ ਕੋਲ ਸ਼ਿਕਾਇਤ ਕਰ ਚੁੱਕੀ ਹੈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੁੰਦੀ। ਪੀੜਤਾ ਨੇ ਕਿਹਾ ਕਿ ਉਸ ਦੇ ਦੋ ਬੱਚੇ ਹਨ ਇਨ੍ਹਾਂ ਚੋਂ ਕੁੜੀ ਦੀ ਉਮਰ 8 ਸਾਲ ਤੇ ਪੁੱਤਰ ਦੀ ਉਮਰ 3 ਸਾਲ ਹੈ। ਸੋਮਵਾਰ ਤੋਂ ਬੱਚਿਆਂ ਦੇ ਸਕੂਲ ਸ਼ੁਰੂ ਹੋਣ ਵਾਲੇ ਸਨ, ਤੇ ਉਸ ਦੀ ਸੱਸ ਨੇ ਬੱਚਿਆਂ ਨੂੰ ਆਪਣੇ ਕੋਲ ਸੱਦ ਲਿਆ। ਕੁਝ ਸਮੇਂ ਬਾਅਦ ਉਸ ਨੂੰ ਪਿੰਡ ਚੋਂ ਕਿਸੇ ਦਾ ਫੋਨ ਆਇਆ ਕਿ ਉਸ ਦੇ ਸੁਹਰੇ ਪਰਿਵਾਰ ਵੱਲੋਂ ਬੱਚਿਆਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਜਦ ਉਹ ਸਹੁਰੇ ਪਰਿਵਾਰ ਪੁੱਜੀ ਤਾਂ ਬੱਚਿਆਂ ਨਾਲ ਕੁੱਟਮਾਰ ਕਰ ਉਨ੍ਹਾਂ ਨੂੰ ਇੱਕ ਕਮਰੇ ਵਿੱਚ ਬੰਦ ਕੀਤਾ ਗਿਆ ਸੀ। ਬੱਚਿਆਂ ਦੀ ਕੀਤੀ ਕੁੱਟਮਾਰ ਦਾ ਵਿਰੋਧ ਕਰਦੇ ਹੋਏ ਜਦ ਉਸ ਨੇ ਬੱਚੇ ਨਾਲ ਲਿਜਾਣ ਦੀ ਗੱਲ ਕਹੀ ਤਾਂ ਉਸ ਦੀ ਨਣਦ ਨੇ ਭਰਾ ਤੇ ਪਿਤਾ ਨੂੰ ਫੋਨ ਕਰਕੇ ਘਰ ਬੁਲਾ ਲਿਆ।

ਵਿਆਹੁਤਾ ਨੇ ਪਤੀ ਤੇ ਲਾਇਆ ਜਬਰ ਜਨਾਹ ਦਾ ਦੋਸ਼

ਪੀੜਤਾ ਨੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਉਸ ਦੇ ਪਤੀ ਨੇ ਘਰ ਆ ਕੇ ਉਸ ਦੀ ਇਜਾਜ਼ਤ ਤੋਂ ਬਿਨਾਂ ਉਸ ਨਾਲ ਜਬਰ ਜਨਾਹ ਕੀਤਾ। ਪੀੜਤਾ ਨੇ ਆਪਣੇ ਸਹੁਰੇ ਤੇ ਵੀ ਦੋਸ਼ ਲਾਇਆ ਹੈ ਕਿ ਉਸ ਦੇ ਸਹੁਰੇ ਨੇ ਵੀ ਉਸ ਨਾਲ ਕੁੱਟਮਾਰ ਕੀਤੀ। ਉਸ ਨੇ ਭੱਜ ਕੇ ਆਪਣੀ ਜਾਨ ਬਚਾਈ ਤੇ ਜ਼ਖਮੀ ਹਾਲਤ 'ਚ ਹਸਪਤਾਲ ਪੁੱਜੀ। ਉਸ ਨੇ ਪੁਲਿਸ ਪ੍ਰਸ਼ਾਸਨ ਕੋਲ ਉਸ ਦੇ ਬੱਚਿਆਂ ਦੀ ਸੁਰੱਖਿਆ, ਬੱਚਿਆਂ ਲਈ ਮਹੀਨੇਵਾਰ ਖ਼ਰਚ ਤੇ ਖ਼ੁਦ ਲਈ ਇਨਸਾਫ ਦੀ ਮੰਗ ਕੀਤੀ ਹੈ।

ਉਥੇ ਇਸ ਸਬੰਧੀ ਥਾਣਾ ਤਪਾ ਦੇ ਡੀਐਸਪੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੇ ਮਹਿਲਾ ਦੀ ਸ਼ਿਕਾਇਤ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ, ਉਨ੍ਹਾਂ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਕਾਰਨਾਮਿਆਂ ਦੀ ਵੀਡੀਓ ਹੋਈ ਵਾਇਰਲ, ਵੇਖੋ

ETV Bharat Logo

Copyright © 2024 Ushodaya Enterprises Pvt. Ltd., All Rights Reserved.