ETV Bharat / entertainment

ਸਲਮਾਨ ਤੋਂ ਬਾਅਦ ਹੁਣ ਵਿੱਕੀ ਅਤੇ ਕੈਟਰੀਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ...ਪੂਰੀ ਖ਼ਬਰ

author img

By

Published : Jul 25, 2022, 12:05 PM IST

ਬਾਲੀਵੁੱਡ ਦੇ ਅਦਾਕਾਰ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਪੜ੍ਹੋ ਪੂਰੀ ਖ਼ਬਰ...।

ਸਲਮਾਨ ਤੋਂ ਬਾਅਦ ਹੁਣ ਵਿੱਕੀ ਅਤੇ ਕੈਟਰੀਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ...ਪੂਰੀ ਖ਼ਬਰ
ਸਲਮਾਨ ਤੋਂ ਬਾਅਦ ਹੁਣ ਵਿੱਕੀ ਅਤੇ ਕੈਟਰੀਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ...ਪੂਰੀ ਖ਼ਬਰ

ਹੈਦਰਾਬਾਦ: ਬਾਲੀਵੁੱਡ ਦੇ ਸਿਤਾਰੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਬਾਲੀਵੁੱਡ ਦੇ ਇਹਨਾਂ ਅਦਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਮਿਲ ਰਹੀਆਂ ਹਨ। ਸਾਂਤਾਕਰੂਜ਼ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



ਅਦਾਕਾਰ ਵਿੱਕੀ ਕੌਸ਼ਲ ਨੇ ਸਾਂਤਾਕਰੂਜ਼ ਥਾਣੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਅਦਾਕਾਰਾ ਕੈਟਰੀਨਾ ਕੈਫ ਅਤੇ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਧਮਕੀ ਦਿੱਤੀ।



ਅਣਪਛਾਤੇ ਵਿਅਕਤੀ ਨੇ ਵਿੱਕੀ ਅਤੇ ਕੈਟਰੀਨਾ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਕਿਉਂ ਦਿੱਤੀਆਂ। ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਹਾਲ ਹੀ ਵਿੱਚ ਮਾਲਦੀਵ ਵਿੱਚ ਛੁੱਟੀਆਂ ਮਨਾਉਣ ਗਏ ਸਨ, ਜਿੱਥੇ ਇਸ ਜੋੜੇ ਨੇ ਕੈਟਰੀਨਾ ਦਾ ਜਨਮਦਿਨ ਮਨਾਇਆ। ਇਸ ਦੀਆਂ ਤਸਵੀਰਾਂ ਵੀ ਜੋੜੇ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਇਹ ਵੀ ਪੜ੍ਹੋ:ਇਨਕਮ ਟੈਕਸ ਵਿਭਾਗ ਨੇ ਸੁਪਰਸਟਾਰ ਰਜਨੀਕਾਂਤ ਅਤੇ ਅਕਸ਼ੈ ਕੁਮਾਰ ਨੂੰ ਦਿੱਤਾ ਸਨਮਾਨ ਪੱਤਰ, ਪੜ੍ਹੋ ਪੂਰੀ ਖਬਰ

ETV Bharat Logo

Copyright © 2024 Ushodaya Enterprises Pvt. Ltd., All Rights Reserved.