ETV Bharat / entertainment

jacqueline Money Laundering Case: ਜੈਕਲੀਨ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਦਰਵਾਜ਼ਾ, ਜਾਣੋ ਕੀ ਹੈ ਮਾਮਲਾ

author img

By ETV Bharat Entertainment Team

Published : Dec 19, 2023, 2:26 PM IST

jacqueline fernandez
jacqueline fernandez

Jacqueline Fernandez Moves Delhi High Court: ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਈਡੀ ਵੱਲੋਂ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਸੰਬੰਧਤ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜੈਕਲੀਨ ਨੇ ਕਿਹਾ ਹੈ ਕਿ ਉਸ 'ਤੇ ਲੱਗੇ ਸਾਰੇ ਇਲਜ਼ਾਮ ਝੂਠੇ ਹਨ।

ਉਸ ਨੇ ਕਿਹਾ ਕਿ ਸੁਕੇਸ਼ ਚੰਦਰਸ਼ੇਖਰ ਨੇ ਉਸ ਨਾਲ ਠੱਗੀ ਮਾਰੀ ਹੈ। ਇਸ ਤੋਂ ਇਲਾਵਾ ਅਦਿਤੀ ਸਿੰਘ ਨੇ ਵੀ ਧੋਖਾਧੜੀ ਕੀਤੀ ਹੈ। ਜੈਕਲੀਨ ਨੇ ਕਿਹਾ ਹੈ ਕਿ ਉਸ ਨੂੰ ਸੁਕੇਸ਼ ਚੰਦਰਸ਼ੇਖਰ ਨੇ ਨਿਸ਼ਾਨਾ ਬਣਾਇਆ ਹੈ। ਉਸ ਦੀ ਮਨੀ ਲਾਂਡਰਿੰਗ ਮਾਮਲੇ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ। ਜੈਕਲੀਨ ਨੇ ਸੁਕੇਸ਼ ਚੰਦਰਸ਼ੇਖਰ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਉਹ ਉਨ੍ਹਾਂ ਨਾਲ ਰਿਲੇਸ਼ਨਸ਼ਿਪ 'ਚ ਹੈ।

ਦੱਸ ਦੇਈਏ ਕਿ 15 ਨਵੰਬਰ 2022 ਨੂੰ ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਫਰਨਾਂਡੀਜ਼ ਨੂੰ ਜ਼ਮਾਨਤ ਦੇ ਦਿੱਤੀ ਸੀ। 31 ਅਗਸਤ 2022 ਨੂੰ ਅਦਾਲਤ ਨੇ ਜੈਕਲੀਨ ਫਰਨਾਂਡੀਜ਼ ਵਿਰੁੱਧ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ। 17 ਅਗਸਤ 2022 ਨੂੰ ਈਡੀ ਨੇ ਇੱਕ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਈਡੀ ਨੇ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਜੈਕਲੀਨ ਨੂੰ ਮੁਲਜ਼ਮ ਬਣਾਇਆ ਸੀ। ਈਡੀ ਨੇ ਇਸ ਮਾਮਲੇ ਵਿੱਚ ਜੈਕਲੀਨ ਦੀ 7 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ।

ਈਡੀ ਦੀ ਚਾਰਜਸ਼ੀਟ ਮੁਤਾਬਕ ਇਸ ਮਾਮਲੇ ਦੇ ਮੁੱਖ ਮੁਲਜ਼ਮ ਸੁਕੇਸ਼ ਚੰਦਰਸ਼ੇਖਰ ਨੇ 5 ਕਰੋੜ 71 ਲੱਖ ਰੁਪਏ ਤੋਂ ਵੱਧ ਦੇ ਤੋਹਫ਼ੇ ਦਿੱਤੇ ਸਨ। ਸੁਕੇਸ਼ ਆਪਣੀ ਸਹਿਯੋਗੀ ਪਿੰਕੀ ਇਰਾਨੀ ਰਾਹੀਂ ਜੈਕਲੀਨ ਨੂੰ ਤੋਹਫੇ ਪਹੁੰਚਾਉਂਦਾ ਸੀ। ਇਨ੍ਹਾਂ ਤੋਹਫ਼ਿਆਂ ਵਿੱਚ 52 ਲੱਖ ਰੁਪਏ ਦਾ ਘੋੜਾ ਅਤੇ 9 ਲੱਖ ਰੁਪਏ ਦੀ ਪਾਰਸੀ ਬਿੱਲੀ ਵੀ ਸ਼ਾਮਲ ਹੈ।

ਇਸ ਦੌਰਾਨ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਸ ਸਮੇਂ ਸੋਨੂੰ ਸੂਦ ਨਾਲ ਫਿਲਮ 'ਫਤਿਹ' ਨੂੰ ਲੈ ਕੇ ਚਰਚਾ ਵਿੱਚ ਹੈ, ਫਿਲਮ ਦੀ ਸ਼ੂਟਿੰਗ ਪੰਜਾਬ ਅਤੇ ਹੋਰ ਖਾਸ ਸਥਾਨਾਂ ਉਤੇ ਪੂਰੀ ਕਰ ਲਈ ਗਈ ਹੈ। ਫਿਲਮ ਅਗਲੇ ਸਾਲ ਰਿਲੀਜ਼ ਹੋ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.