ETV Bharat / entertainment

ਪੀਲੇ ਰੰਗ ਦੇ ਪਹਿਰਾਵੇ 'ਚ ਚਮਕਦੀ ਨਜ਼ਰ ਆਈ 'ਟਾਈਗਰ' ਦੀ ਜ਼ੋਇਆ, ਦੇਖੋ ਬੇਹੱਦ ਖੂਬਸੂਰਤ ਤਸਵੀਰਾਂ

author img

By ETV Bharat Entertainment Team

Published : Nov 15, 2023, 10:19 AM IST

Updated : Nov 15, 2023, 10:48 AM IST

Katrina Kaif In Yellow Outfit: ਕੈਟਰੀਨਾ ਕੈਫ ਨੇ ਪੀਲੇ ਲਹਿੰਗੇ 'ਚ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ।

Katrina Kaif
Katrina Kaif

ਮੁੰਬਈ (ਬਿਊਰੋ): ਜੇਕਰ ਫਿਲਮ ਇੰਡਸਟਰੀ ਦੀਆਂ ਸਭ ਤੋਂ ਖੂਬਸੂਰਤ ਅਦਾਕਾਰਾ ਦਾ ਨਾਂ ਲਿਆ ਜਾਵੇ ਤਾਂ ਟਾਈਗਰ ਦੀ ਜ਼ੋਇਆ ਨੂੰ ਕਿਵੇਂ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ। ਜੀ ਹਾਂ...ਅਸੀਂ ਗੱਲ ਕਰ ਰਹੇ ਹਾਂ ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦੀ ਜੋ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਬਲਾਕਬਸਟਰ ਟਾਈਗਰ 3 ਦੀ ਰਿਲੀਜ਼ ਨੂੰ ਲੈ ਕੇ ਉਤਸ਼ਾਹਿਤ ਹੈ ਅਤੇ ਆਪਣੀ ਸ਼ਾਨਦਾਰ ਅਦਾਕਾਰੀ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਇਸ ਦੌਰਾਨ ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਨ੍ਹਾਂ ਦੀ ਖੂਬਸੂਰਤੀ ਦੇਖਣ ਯੋਗ ਹੈ।

ਤੁਹਾਨੂੰ ਦੱਸ ਦੇਈਏ ਕਿ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੀਵਾਲੀ ਦੇ ਜਸ਼ਨ ਦੀ ਝਲਕ ਦਿੰਦੇ ਹੋਏ ਕੈਟਰੀਨਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਪੀਲੇ ਰੰਗ ਦਾ ਲਹਿੰਗਾ ਪਹਿਨੀ ਹੋਈ ਨਜ਼ਰ ਆ ਰਹੀ ਹੈ। ਕੈਟਰੀਨਾ ਨੇ ਲਹਿੰਗੇ ਦੇ ਨਾਲ ਹੈਵੀ ਈਅਰਰਿੰਗਸ ਪਾਏ ਹੋਏ ਹਨ, ਜੋ ਉਸ 'ਤੇ ਬਹੁਤ ਵਧੀਆ ਲੱਗ ਰਹੇ ਹਨ। ਇਸ ਦੇ ਨਾਲ ਹੀ ਉਸ ਦਾ ਜੂੜਾ ਅਤੇ ਪਾਸਿਓ ਨਿਕਲ ਹੋਏ ਵਾਲ ਉਸ ਦੀ ਖੂਬਸੂਰਤੀ 'ਚ ਵਾਧਾ ਕਰਦੇ ਨਜ਼ਰ ਆ ਰਹੇ ਹਨ।

ਕੈਟਰੀਨਾ ਕੈਫ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ ਅਤੇ ਕੈਪਸ਼ਨ 'ਚ ਲਿਖਿਆ 'ਲਵ ਐਂਡ ਲਾਈਟ'। ਕੈਟਰੀਨਾ ਕੈਫ ਦੀਆਂ ਤਸਵੀਰਾਂ 'ਤੇ ਪ੍ਰਸ਼ੰਸਕ ਆਪਣਾ ਪਿਆਰ ਦਿਖਾ ਰਹੇ ਹਨ ਅਤੇ ਉਸ ਦੀ ਖੂਬ ਤਾਰੀਫ ਕਰ ਰਹੇ ਹਨ। ਕੈਟਰੀਨਾ ਦੀਆਂ ਖੂਬਸੂਰਤ ਤਸਵੀਰਾਂ 'ਤੇ ਕਮੈਂਟ ਕਰਦੇ ਹੋਏ ਇੱਕ ਪ੍ਰਸ਼ੰਸਕ ਨੇ ਲਿਖਿਆ 'ਬਹੁਤ ਖੂਬਸੂਰਤ'। ਜਦੋਂਕਿ ਇੱਕ ਹੋਰ ਨੇ ਲਿਖਿਆ ‘ਅਮੇਜ਼ਿੰਗ’। ਇੱਕ ਹੋਰ ਨੇ ਲਿਖਿਆ 'ਬਿਊਟੀਫੁੱਲ ਕੈਟਰੀਨਾ'।

ਤੁਹਾਨੂੰ ਅੱਗੇ ਦੱਸ ਦੇਈਏ ਕਿ ਸਲਮਾਨ ਖਾਨ ਦੀ ਫਿਲਮ ਬਾਕਸ ਆਫਿਸ 'ਤੇ ਧਮਾਲਾਂ ਮਚਾ ਰਹੀ ਹੈ। ਇਸ ਦੇ ਨਾਲ ਹੀ ਕੈਟਰੀਨਾ ਕੈਫ ਅਤੇ ਸਲਮਾਨ ਖਾਨ ਦੀ ਜੋੜੀ ਜੋ ਇਕ ਵਾਰ ਫਿਰ ਤੋਂ ਪਰਦੇ 'ਤੇ ਵਾਪਸੀ ਕਰ ਰਹੀ ਹੈ, ਇਸ ਨੂੰ ਵੀ ਪ੍ਰਸ਼ੰਸਕਾਂ ਵਲੋਂ ਕਾਫੀ ਪਿਆਰ ਮਿਲ ਰਿਹਾ ਹੈ।

Last Updated : Nov 15, 2023, 10:48 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.