Lawrence Bishnoi: ਸਲਮਾਨ ਬਾਰੇ ਲਾਰੈਂਸ ਬਿਸ਼ਨੋਈ ਨੇ ਕੀਤਾ ਵੱਡਾ ਖੁਲਾਸਾ, ਕਿਹਾ- 'ਪ੍ਰਸਿੱਧੀ ਲਈ ਸਲਮਾਨ ਦੀ ਬਜਾਏ ਸ਼ਾਹਰੁਖ ਨੂੰ ਮਾਰ ਦਿੰਦੇ'
Published: Mar 15, 2023, 11:47 AM


Lawrence Bishnoi: ਸਲਮਾਨ ਬਾਰੇ ਲਾਰੈਂਸ ਬਿਸ਼ਨੋਈ ਨੇ ਕੀਤਾ ਵੱਡਾ ਖੁਲਾਸਾ, ਕਿਹਾ- 'ਪ੍ਰਸਿੱਧੀ ਲਈ ਸਲਮਾਨ ਦੀ ਬਜਾਏ ਸ਼ਾਹਰੁਖ ਨੂੰ ਮਾਰ ਦਿੰਦੇ'
Published: Mar 15, 2023, 11:47 AM
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਆਪਣਾ ਮਕਸਦ ਸਪੱਸ਼ਟ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਸਲਮਾਨ ਖਾਨ ਨੂੰ ਬਚਣ ਲਈ ਸਾਡੇ ਸਮਾਜ ਤੋਂ ਮੁਆਫੀ ਮੰਗਣੀ ਪਵੇਗੀ।
ਮੁੰਬਈ (ਬਿਊਰੋ): ਦੇਸ਼ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਜੇਲ੍ਹ 'ਚ ਬੰਦ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਇਕ ਵਾਰ ਫਿਰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਕਾਲੇ ਹਿਰਨ ਸ਼ਿਕਾਰ ਮਾਮਲੇ 'ਚ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਦਿੱਤੇ ਇੰਟਰਵਿਊ 'ਚ ਕਿਹਾ ਹੈ ਕਿ ਉਸ ਨੇ ਖੁਦ ਸਿੱਧੂ ਮੂਸੇਵਾਲਾ ਦਾ ਕਤਲ ਨਹੀਂ ਕੀਤਾ ਅਤੇ ਗੋਲਡੀ ਬਰਾੜ ਨੇ ਕਤਲ ਕਰਵਾਇਆ ਹੈ। ਉਸ ਨੇ ਇਕ ਵਾਰ ਫਿਰ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਪੈਸੇ ਲਈ ਨਹੀਂ ਸਗੋਂ ਕਿਸੇ ਹੋਰ ਮਕਸਦ ਲਈ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰੇਗਾ।
ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਜੇਕਰ ਸਲਮਾਨ ਖਾਨ ਕਾਲੇ ਹਿਰਨ ਦੇ ਸ਼ਿਕਾਰ ਮਾਮਲੇ 'ਚ ਸਾਡੇ ਸਮਾਜ ਤੋਂ ਮੁਆਫੀ ਨਹੀਂ ਮੰਗਦੇ ਤਾਂ ਸਮਾਂ ਆਉਣ 'ਤੇ ਉਨ੍ਹਾਂ ਨੂੰ ਜਵਾਬ ਦਿੱਤਾ ਜਾਵੇਗਾ। ਹਾਲਾਂਕਿ ਲਾਰੈਂਸ ਬਿਸ਼ਨੋਈ ਜੇਲ੍ਹ ਤੋਂ ਵੀਡੀਓ ਇੰਟਰਵਿਊ ਕਿਵੇਂ ਦੇ ਰਿਹਾ ਹੈ, ਇਹ ਜਾਂਚ ਦਾ ਵਿਸ਼ਾ ਹੈ।
ਇਸ ਦੌਰਾਨ ਲਾਰੈਂਸ ਬਿਸ਼ਨੋਈ ਨੇ ਦੱਸਿਆ ਕਿ ਜੇਲ੍ਹ ਵਿੱਚ ਇਧਰੋਂ-ਉਧਰ ਫੋਨ ਆਉਂਦੇ ਸਨ ਅਤੇ ਇਹ ਸਾਰਾ ਪ੍ਰਬੰਧ ਅਸੀਂ ਜੇਲ੍ਹ ਵਿੱਚ ਹੀ ਕਰਦੇ ਹਾਂ। ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਲਾਰੈਂਸ ਬਿਸ਼ਨੋਈ ਨੇ ਸਾਫ ਕਿਹਾ ਕਿ ਉਹ ਪ੍ਰਸਿੱਧੀ ਲਈ ਸਲਮਾਨ ਖਾਨ ਨੂੰ ਨਹੀਂ ਮਾਰਨਾ ਚਾਹੁੰਦੇ। ਜੇਕਰ ਕੋਈ ਮਾਰ ਕੇ ਸ਼ੋਹਰਤ ਹਾਸਿਲ ਕਰਨਾ ਚਾਹੁੰਦਾ ਸੀ ਤਾਂ ਉਹ ਸਲਮਾਨ ਖਾਨ ਦੀ ਬਜਾਏ ਸ਼ਾਹਰੁਖ ਖਾਨ ਨੂੰ ਮਾਰ ਦਿੰਦਾ।
ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਸਲਮਾਨ ਖਾਨ ਨੇ ਸਾਡੇ ਸਮਾਜ ਨੂੰ ਨੀਵਾਂ ਕਰਨ ਦਾ ਕੰਮ ਕੀਤਾ ਹੈ। ਇਸ ਲਈ ਉਨ੍ਹਾਂ ਨੇ ਸਲਮਾਨ ਖਾਨ ਦੇ ਖਿਲਾਫ ਚਿਤਾਵਨੀ ਜਾਰੀ ਕੀਤੀ ਹੈ ਅਤੇ ਜੇਕਰ ਉਹ ਮੁਆਫੀ ਨਹੀਂ ਮੰਗਦੇ ਤਾਂ ਉਹ ਆਪਣੀ ਕੋਸ਼ਿਸ਼ ਜਾਰੀ ਰੱਖਣਗੇ।
ਇਸ ਤੋਂ ਇਲਾਵਾ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਗੱਲ ਕੀਤੀ। ਉਸਨੇ ਦੱਸਿਆ “ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸੀ। ਕਤਲ ਬਾਰੇ ਮੈਨੂੰ ਪਹਿਲਾਂ ਹੀ ਪਤਾ ਸੀ, ਪਰ ਇਸ ਵਿੱਚ ਮੇਰਾ ਕੋਈ ਹੱਥ ਨਹੀਂ ਸੀ। ਮੂਸੇਵਾਲਾ ਸਾਡੇ ਵਿਰੋਧੀ ਗੈਂਗ ਨੂੰ ਮਜ਼ਬੂਤ ਕਰ ਰਿਹਾ ਸੀ। ਮੈਂ ਗੋਲਡੀ ਨੂੰ ਕਿਹਾ ਕਿ ਮੂਸੇਵਾਲਾ ਸਾਡਾ ਦੁਸ਼ਮਣ ਹੈ। ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਮੈਨੂੰ ਗੁੱਸਾ ਸੀ ਅਤੇ ਉਸ ਕਤਲ ਵਿੱਚ ਮੂਸੇਵਾਲਾ ਵੀ ਸ਼ਾਮਲ ਸੀ।'
ਇਹ ਵੀ ਪੜ੍ਹੋ:Bollywood actress Sara Ali Khan: ਲਾਹੌਲ ਦੀਆਂ ਵਾਦੀਆਂ ਵਿੱਚ ਕੌਫੀ ਅਤੇ ਪਰਾਂਠੇ ਦਾ ਆਨੰਦ ਲੈਂਦੀ ਨਜ਼ਰ ਆਈ ਸਾਰਾ ਅਲੀ ਖਾਨ
