ETV Bharat / entertainment

Inderjit Nikku: ਵੀਡੀਓ ਸਾਂਝੀ ਕਰਕੇ ਆਪਣੀ ਮੌਤ ਦੀ ਅਫ਼ਵਾਹ 'ਤੇ ਬੋਲੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ, ਕਿਹਾ-ਮੈਂ ਬਿਲਕੁੱਲ ਠੀਕ ਹਾਂ

author img

By ETV Bharat Punjabi Team

Published : Oct 24, 2023, 3:57 PM IST

Updated : Oct 24, 2023, 5:18 PM IST

Rumor of Inderjit Nikku Death: ਪਿਛਲੇ ਸਮੇਂ ਦੌਰਾਨ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨਾਲ ਸੰਬੰਧਤ ਖਬਰ ਸੁਰਖ਼ੀਆਂ ਵਿੱਚ ਬਣੀ ਹੋਈ ਹੈ, ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਗਾਇਕ ਨਿੱਕੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ, ਪਰ ਹੁਣ ਇਸ ਨਾਲ ਸੰਬੰਧਤ ਗਾਇਕ ਨੇ ਵੀਡੀਓ ਸਾਂਝੀ ਕੀਤੀ ਹੈ ਅਤੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਉਤੇ ਗੁੱਸਾ ਜ਼ਾਹਿਰ ਕੀਤਾ ਹੈ।

Inderjit Nikku
Inderjit Nikku

ਚੰਡੀਗੜ੍ਹ: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੂੰ ਲੈ ਕੇ ਲਗਾਤਾਰ ਅਫ਼ਵਾਹਾਂ ਫੈਲ ਰਹੀਆਂ ਹਨ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਪੰਜਾਬੀ ਗਾਇਕ ਦੀ ਮੌਤ ਹੋ ਚੁੱਕੀ ਹੈ, ਹੁਣ ਸਾਰਾ ਸੱਚ ਸਾਹਮਣੇ ਆ ਗਿਆ ਹੈ, ਜੀ ਹਾਂ... ਤੁਸੀਂ ਸਹੀ ਪੜ੍ਹਿਆ ਹੈ, ਹਾਲ ਹੀ ਵਿੱਚ ਗਾਇਕ ਨਿੱਕੂ ਨੇ ਆਪਣੀ ਮੌਤ ਦੀ ਅਫ਼ਵਾਹ ਨੂੰ ਲੈ ਕੇ ਇੰਸਟਾਗ੍ਰਾਮ ਉਤੇ ਵੀਡੀਓ ਅਪਲੋਡ ਕੀਤੀ ਹੈ ਅਤੇ ਦੱਸਿਆ ਹੈ ਕਿ ਮੈਂ ਬਿਲਕੁੱਲ ਠੀਕ ਹਾਂ।

ਇੰਦਰਜੀਤ ਨਿੱਕੂ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਗਏ ਅਤੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਇਹ ਅਫਵਾਹਾਂ ਘੁੰਮ ਰਹੀਆਂ ਹਨ ਕਿ ਇੰਦਰਜੀਤ ਨਿੱਕੂ ਦੀ ਮੌਤ ਕਾਰ ਹਾਦਸੇ ਵਿੱਚ ਹੋਈ ਹੈ, ਇਹ ਝੂਠੀ ਹੈ। ਆਪਣੀ ਵੀਡੀਓ ਵਿੱਚ ਅਫਵਾਹਾਂ ਨੂੰ ਨਕਾਰਦਿਆਂ ਇੰਦਰਜੀਤ ਨਿੱਕੂ ਨੇ ਆਪਣੀ ਮੌਤ ਬਾਰੇ ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਉਤੇ ਗੁੱਸਾ ਜ਼ਾਹਿਰ ਕੀਤਾ ਹੈ।

ਇੰਦਰਜੀਤ ਨਿੱਕੂ ਨੇ ਆਪਣੀ ਵੀਡੀਓ ਨੂੰ ਕੈਪਸ਼ਨ ਦੇ ਨਾਲ ਸਾਂਝਾ ਕੀਤਾ ਅਤੇ ਲਿਖਿਆ "ਮੈਂ ਬਿਲਕੁਲ ਠੀਕ ਹਾਂ...ਪਿਆਰ ਅਤੇ ਦੇਖਭਾਲ ਕਰਨ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ।"

ਇਸ ਤੋਂ ਇਲਾਵਾ ਆਪਣੀ ਵੀਡੀਓ ਵਿੱਚ ਇੰਦਰਜੀਤ ਨਿੱਕੂ ਨੇ ਕਿਹਾ ਕਿ 'ਮੈਨੂੰ ਉਹਨਾਂ ਲੋਕਾਂ ਦੀਆਂ ਬਹੁਤ ਸਾਰੀਆਂ ਕਾਲਾਂ ਆ ਰਹੀਆਂ ਹਨ, ਜੋ ਮੇਰੀ ਸਿਹਤ ਬਾਰੇ ਪੁੱਛ ਰਹੇ ਹਨ। ਇੱਕ ਖਬਰ ਚੱਲੀ ਸੀ ਕਿ ਮੇਰਾ ਐਕਸੀਡੈਂਟ ਹੋ ਗਿਆ ਹੈ। ਜਦੋਂ ਤੋਂ ਸੋਸ਼ਲ ਮੀਡੀਆ ਗੈਰ-ਜ਼ਿੰਮੇਵਾਰ ਲੋਕਾਂ ਦੇ ਹੱਥ ਆਇਆ ਹੈ, ਇਸ ਤਰ੍ਹਾਂ ਦੀਆਂ ਅਫਵਾਹਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ ਪਰ ਮੈਂ ਬਿਲਕੁੱਲ ਠੀਕ ਹਾਂ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੀ ਸਿਹਤ ਬਾਰੇ ਪੁੱਛਿਆ ਹੈ। ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।"

ਉਲੇਖਯੋਗ ਹੈ ਕਿ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਕਸਰ ਹੀ ਵਿਵਾਦਾਂ 'ਚ ਘਿਰੇ ਰਹਿੰਦੇ ਹਨ। ਪਿਛਲੇ ਸਾਲ ਇੰਦਰਜੀਤ ਨਿੱਕੂ ਬਾਗੇਸ਼ਵਰ ਧਾਮ ਗਏ ਸਨ ਅਤੇ ਧੀਰੇਂਦਰ ਸ਼ਾਸਤਰੀ ਨੂੰ ਮਿਲੇ ਸਨ। ਇੰਦਰਜੀਤ ਨਿੱਕੂ ਦੀ ਬਾਗੇਸ਼ਵਰ ਧਾਮ ਫੇਰੀ 'ਤੇ ਸਿੱਖ ਸੰਗਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਵਿਵਾਦ ਪੈਦਾ ਕਰ ਦਿੱਤਾ ਸੀ, ਇਸ ਤੋਂ ਇਲਾਵਾ ਹਾਲ ਹੀ ਵਿੱਚ ਗਾਇਕ ਨਿੱਕੂ ਨੂੰ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਨਾਲ ਹਰਿਮੰਦਰ ਸਾਹਿਬ ਨਤਮਸਤਕ ਹੁੰਦੇ ਦੇਖਿਆ ਗਿਆ। ਉਥੋਂ ਹੀ ਗਾਇਕ ਨਿੱਕੂ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ, ਜਿਸ ਵਿੱਚ ਗਾਇਕ ਨਿੱਕੂ ਬਾਬਾ ਧੀਰੇਂਦਰ ਦੇ ਪੱਗ ਬੰਨ੍ਹਦੇ ਨਜ਼ਰ ਆਏ, ਇਸ ਵੀਡੀਓ ਨੂੰ ਦੇਖ ਕੇ ਲੋਕਾਂ ਨੇ ਰਲ਼ੀਆਂ-ਮਿਲੀਆਂ ਪ੍ਰਤੀਕਿਰਿਆਵਾਂ ਦਿੱਤੀਆਂ। ਕੋਈ ਗਾਇਕ ਦੇ ਪੱਖ ਅਤੇ ਕੋਈ ਗਾਇਕ ਦੇ ਵਿਰੋਧ ਵਿੱਚ ਖੜ੍ਹਿਆ ਨਜ਼ਰ ਆਇਆ।

ਵਰਕਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦਾ 27 ਅਕਤੂਬਰ ਨੂੰ ਗੀਤ 'ਪਾਣੀ' ਰਿਲੀਜ਼ ਹੋਣ ਜਾ ਰਿਹਾ ਹੈ, ਗੀਤ ਦਾ ਪਹਿਲਾਂ ਪੋਸਟਰ ਸਾਹਮਣੇ ਆ ਗਿਆ ਹੈ, ਪੋਸਟਰ ਦਿਲਾਂ ਨੂੰ ਖਿੱਚਣ ਵਾਲਾ ਹੈ।

Last Updated : Oct 24, 2023, 5:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.