ETV Bharat / international

ਪਾਕਿ 'ਚ ਕੋਰੋਨਾ ਦੇ ਕੇਸ ਵਧੇ, ਵਿਦਿਅਕ ਅਦਾਰੇ ਫਿਰ ਹੋਏ ਬੰਦ

author img

By

Published : Nov 24, 2020, 7:49 AM IST

ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ 26 ਨਵੰਬਰ ਤੋਂ 10 ਜਨਵਰੀ ਤੱਕ ਸਾਰੇ ਵਿਦਿਅਕ ਅਦਾਰਿਆਂ ਨੂੰ ਦੁਬਾਰਾ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਸੋਮਵਾਰ ਨੂੰ ਪਾਕਿਸਤਾਨ ਦੇ ਸਿੱਖਿਆ ਮੰਤਰਾਲੇ ਦੀ ਇੱਕ ਮੀਟਿੰਗ ਵਿੱਚ ਲਿਆ ਗਿਆ।

ਪਾਕਿ 'ਚ ਕੋਰੋਨਾ ਦੇ ਕੇਸ ਵਧੇ, ਵਿਦਿਅਕ ਅਦਾਰੇ ਫਿਰ ਹੋਏ ਬੰਦ
ਪਾਕਿ 'ਚ ਕੋਰੋਨਾ ਦੇ ਕੇਸ ਵਧੇ, ਵਿਦਿਅਕ ਅਦਾਰੇ ਫਿਰ ਹੋਏ ਬੰਦ

ਇਸਲਾਮਾਬਾਦ: ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ 26 ਨਵੰਬਰ ਤੋਂ 10 ਜਨਵਰੀ ਤੱਕ ਸਾਰੇ ਵਿਦਿਅਕ ਅਦਾਰਿਆਂ ਨੂੰ ਦੁਬਾਰਾ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਸੋਮਵਾਰ ਨੂੰ ਪਾਕਿਸਤਾਨ ਦੇ ਸਿੱਖਿਆ ਮੰਤਰਾਲੇ ਦੀ ਇੱਕ ਮੀਟਿੰਗ ਵਿੱਚ ਲਿਆ ਗਿਆ। ਦੋ ਮਹੀਨੇ ਪਹਿਲਾਂ ਪਾਕਿਸਤਾਨ ਵਿੱਚ ਸਕੂਲ-ਕਾਲਜ ਖੋਲ੍ਹੇ ਗਏ ਸਨ। ਸੰਘੀ ਸਿੱਖਿਆ ਮੰਤਰੀ ਸ਼ਫਕਤ ਮਹਿਮੂਦ ਨੇ ਚਾਰਾਂ ਸੂਬਿਆਂ ਦੇ ਸਿੱਖਿਆ ਮੰਤਰੀਆਂ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਗਿਲਗਿਤ-ਬਾਲਟਿਸਤਾਨ ਦੇ ਨੁਮਾਇੰਦਿਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ।

ਮਹਿਮੂਦ ਨੇ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਆਨਲਾਈਨ ਮਾਧਿਅਮ ਰਾਹੀਂ ਪੜ੍ਹਨਾ ਜਾਰੀ ਰੱਖਣਗੀਆਂ ਅਤੇ ਸਾਰੇ ਵਿਦਿਅਕ ਅਦਾਰੇ 24 ਨਵੰਬਰ ਤੋਂ 24 ਦਸੰਬਰ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ 10 ਜਨਵਰੀ ਤੱਕ ਹੋਣਗੀਆਂ। ਸੰਸਥਾਵਾਂ 11 ਜਨਵਰੀ ਨੂੰ ਖੁੱਲ੍ਹਿਆ ਜਾਵੇਗਾ ਪਰ ਸਥਿਤੀ ਦਾ ਜਾਇਜ਼ਾ ਲੈਣ ਲਈ ਜਨਵਰੀ ਦੇ ਪਹਿਲੇ ਹਫਤੇ ਵਿੱਚ ਬਠੈਕ ਕੀਤੀ ਜਾਵੇਗੀ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਵਿੱਚ ਬੰਦ ਹੋਈਆਂ ਵਿਦਿਅਕ ਸੰਸਥਾਵਾਂ ਨੂੰ ਛੇ ਮਹੀਨਿਆਂ ਬਾਅਦ 15 ਸਤੰਬਰ ਨੂੰ ਖੋਲ੍ਹੀਆਂ ਗਈਆਂ ਸਨ।

ਫੈਡਰਲ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਜਨਵਰੀ ਵਿੱਚ ਸੰਸਥਾ ਦੇ ਖੁੱਲ੍ਹਣ ਤੋਂ ਬਾਅਦ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦਾਖ਼ਲਾ ਪ੍ਰੀਖਿਆਵਾਂ ਸਮੇਂ ਸਿਰ ਕਰਵਾਈਆਂ ਜਾਣਗੀਆਂ।

24 ਘੰਟਿਆਂ 'ਚ ਲਾਗ ਦੇ 2,756 ਨਵੇਂ ਕੇਸ

ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 2,756 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੋਮਵਾਰ ਨੂੰ ਕੁੱਲ ਕੇਸ ਵਧ ਕੇ 3,76,929 ਹੋ ਗਏ।

ਪਾਕਿਸਤਾਨ ਦੇ ਕੌਮੀ ਸਿਹਤ ਸੇਵਾ ਮੰਤਰਾਲੇ ਨੇ ਕਿਹਾ ਕਿ ਮਹਾਂਮਾਰੀ ਕਾਰਨ 34 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 7,696 ਹੋ ਗਈ। ਘੱਟੋ ਘੱਟ 3,30,885 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 1,677 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਦੇਸ਼ ਵਿੱਚ 38,348 ਮਰੀਜ਼ ਇਲਾਜ ਅਧੀਨ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.