ETV Bharat / international

UK Election Result: ਬੋਰਿਸ ਜਾਨਸਨ ਦੀ ਪਾਰਟੀ ਨੇ ਜਿੱਤੀਆਂ ਆਮ ਚੋਣਾਂ, PM ਮੋਦੀ ਨੇ ਦਿੱਤੀ ਵਧਾਈ

author img

By

Published : Dec 13, 2019, 12:14 PM IST

Updated : Dec 13, 2019, 1:51 PM IST

ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਕੰਜ਼ਰਵੇਟਿਵਜ਼ ਪਾਰਟੀ ਨੇ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਜਿਸ ਤੋਂ ਬਾਅਦ ਬੋਰਿਸ ਜਾਨਸਨ ਨੇ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ। ਕੰਜ਼ਰਵੇਟਿਵਜ਼ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਨਸਨ ਨੂੰ ਵੱਧਾਈ ਦਿੱਤੀ ਹੈ।

UK Election Result
ਫ਼ੋਟੋ

ਨਵੀਂ ਦਿੱਲੀ: ਬ੍ਰਿਟੇਨ ਵਿੱਚ ਹੋਈਆਂ ਆਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਕੰਜ਼ਰਵੇਟਿਵਜ਼ ਪਾਰਟੀ ਨੇ 326 ਸੀਟਾਂ ਦੇ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਦਿੱਤਾ ਹੈ।

  • Thank you to everyone across our great country who voted, who volunteered, who stood as candidates. We live in the greatest democracy in the world. pic.twitter.com/1MuEMXqWHq

    — Boris Johnson (@BorisJohnson) December 12, 2019 " class="align-text-top noRightClick twitterSection" data=" ">

ਰਿਪੋਰਟਾਂ ਮੁਤਾਬਕ ਵਿਰੋਧੀ ਲੇਬਰ ਪਾਰਟੀ ਨੂੰ ਪਿਛਲੇ ਕਈ ਸਾਲਾਂ ਵਿੱਚ ਸਭ ਤੋਂ ਮਾੜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਲੇਬਰ ਪਾਰਟੀ ਨੂੰ 194 ਸੀਟਾਂ ਮਿਲੀਆਂ ਹਨ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸ਼ੁਰੂਆਤੀ ਨਤੀਜਿਆਂ ਤੋਂ ਬਾਅਦ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਕੇ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਸਾਨੂੰ ਵੋਟ ਦਿੱਤੀ।

ਚੋਣਾਂ ਵਿਚ ਪਾਰਟੀ ਨੂੰ ਭਾਰੀ ਹਾਰ ਦੀ ਭਵਿੱਖਬਾਣੀ ਤੋਂ ਬਾਅਦ ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਵਜੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਕੋਰਬਿਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਨਹੀਂ ਕਰਨਗੇ।

ਆਮ ਚੋਣਾਂ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਕੰਜ਼ਰਵੇਟਿਵਜ਼ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਨਸਨ ਨੂੰ ਵੱਧਾਈ ਦਿੱਤੀ ਹੈ। ਮੋਦੀ ਨੇ ਕਿਹਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਭਾਰੀ ਬਹੁਮਤ ਨਾਲ ਜਿੱਤ ‘ਤੇ ਵਧਾਈ। ਮੈਂ ਉਨ੍ਹਾਂ ਨੂੰ ਭਾਰਤ-ਬ੍ਰਿਟੇਨ ਦੇ ਨੇੜਲੇ ਸੰਬੰਧਾਂ ਲਈ ਇਕੱਠੇ ਕੰਮ ਕਰਦੇ ਵੇਖਣ ਦੀ ਉਮੀਦ ਕਰਦਾ ਹਾਂ।
Intro:Body:

Conservatives win overall majority with 326 seats in UK general election


Conclusion:
Last Updated : Dec 13, 2019, 1:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.