ETV Bharat / international

Avtar Singh Khanda died in UK: ਤਿਰੰਗੇ ਦਾ ਅਪਮਾਨ ਕਰਨ ਵਾਲੇ ਅਵਤਾਰ ਖੰਡਾ ਦੀ ਕੈਂਸਰ ਕਾਰਨ ਮੌਤ

author img

By

Published : Jun 15, 2023, 9:12 AM IST

Updated : Jun 15, 2023, 9:38 AM IST

ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਤੇ ਬਰਤਾਨੀਆ ਸਥਿਤ ਭਾਰਤੀ ਦੂਤਾਵਾਸ ਵਿੱਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਅਵਤਾਰ ਸਿੰਘ ਖੰਡਾ ਦੀ ਕੈਂਸਰ ਕਾਰਨ ਲੰਡਨ ਦੇ ਹਸਪਤਾਲ ਵਿੱਚ ਮੌਤ ਹੋ ਗਈ ਹੈ।

Amritpal Singh Handler Avtar Singh Khanda died of cancer in UK
Amritpal Singh Handler Avtar Singh Khanda died of cancer in UK

ਚੰਡੀਗੜ੍ਹ: ਬਰਤਾਨੀਆ ਸਥਿਤ ਭਾਰਤੀ ਦੂਤਾਵਾਸ ਵਿੱਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਲੰਡਨ ਦੇ ਹਸਪਤਾਲ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਅਵਤਾਰ ਸਿੰਘ ਖੰਡਾ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਹੈਂਡਲਰ ਵੀ ਸੀ। ਜਾਣਕਾਰੀ ਮੁਤਾਬਿਕ ਅਵਤਾਰ ਖੰਡਾ ਨੂੰ ਬਲੱਡ ਕੈਂਸਰ ਸੀ ਅਤੇ ਇਹ ਕੈਂਸਰ ਦੀ ਪਹਿਲੀ ਸਟੇਜ ਸੀ। ਜਿਸ ਕਾਰਨ ਉਸਦੇ ਸਰੀਰ ਵਿੱਚ ਜ਼ਹਿਰ ਫੈਲ ਗਿਆ ਸੀ ਤੇ ਉਸ ਨੂੰ ਪਿਛਲੇ ਦਿਨ ਹੀ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ ਤੇ ਇਸੇ ਦੌਰਾਨ ਉਸ ਦੀ ਮੌਤ ਹੋ ਗਈ।

UK ਵਿੱਚ ਸਰਗਰਮ ਸੀ ਖੰਡਾ: ਖੰਡਾ ਕੁਝ ਸਮੇਂ ਵਿੱਚ ਬਹੁਤ ਸਰਗਰਮ ਹੋ ਗਿਆ ਸੀ ਤੇ UK ਵਿੱਚ ਪਿਛਲੇ ਕੁਝ ਸਮੇਂ ਤੋਂ ਖਾਲਿਸਤਾਨ ਦੀ ਬੁਲੰਦ ਆਵਾਜ਼ ਅਵਤਾਰ ਸਿੰਘ ਖੰਡਾ ਦੀ ਬਦੌਲਤ ਹੀ ਹੈ। ਖੰਡਾ ਨੇ ਪਿਛਲੇ ਦਿਨੀਂ ਖਾਲਿਸਤਾਨ ਲਈ ਆਵਾਜ਼ ਉਠਾਉਣ ਵਾਲੀਆਂ ਪਾਬੰਦੀਸ਼ੁਦਾ ਜਥੇਬੰਦੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਖੰਡਾ ਖਾਸ ਤੌਰ 'ਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੀ ਲੰਡਨ ਯੂਨਿਟ ਦਾ ਮੁਖੀ ਹੈ ਅਤੇ ਕੇਐਲਐਫ਼ ਕੁਲਵੰਤ ਸਿੰਘ ਖੁਖਰਾਣਾ ਦਾ ਪੁੱਤਰ ਹੈ।

ਤਿਰੰਗੇ ਦਾ ਕੀਤਾ ਸੀ ਅਪਮਾਨ: ਵਿਦੇਸ਼ 'ਚ ਰਹਿੰਦਿਆਂ ਖਾਲਿਸਤਾਨ ਲਹਿਰ ਚਲਾ ਰਹੇ ਅਵਤਾਰ ਸਿੰਘ ਖੰਡਾ ਨੇ ਭਾਰਤੀ ਹਾਈ ਕਮਿਸ਼ਨ 'ਤੇ ਤਿਰੰਗੇ ਦਾ ਅਪਮਾਨ ਕੀਤਾ ਸੀ। ਇਸ ਦੇ ਨਾਲ ਹੀ ਪਿਛਲੇ ਦਿਨੀਂ ਐਨਆਈਏ ਦੀ ਜਾਂਚ ਵਿੱਚ ਇਹ ਵੀ ਸਾਫ਼ ਹੋ ਗਿਆ ਸੀ ਕਿ ਇਹ ਖੰਡਾ ਅੰਮ੍ਰਿਤਪਾਲ ਸਿੰਘ ਦਾ ਵੀ ਹੈਂਡਲਰ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਦਾ ਸੰਚਾਲਕ ਸੀ ਅਵਤਾਰ ਸਿੰਘ ਖੰਡਾ: ਅਵਤਾਰ ਸਿੰਘ ਖੰਡਾ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸੰਚਾਲਕ ਸੀ। ਜਦੋਂ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਸ਼ੁਰੂ ਕੀਤੀ ਤਾਂ ਖੰਡਾ 37 ਦਿਨਾਂ ਤੱਕ ਉਸ ਦੀ ਸੁਰੱਖਿਆ ਕਰਦਾ ਰਿਹਾ ਸੀ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਅਵਤਾਰ ਸਿੰਘ ਖੰਡਾ ਚੋਟੀ ਦੇ ਖਾਲਿਸਤਾਨੀ ਆਗੂ ਜਗਤਾਰ ਸਿੰਘ ਤਾਰਾ ਅਤੇ ਪਰਮਜੀਤ ਸਿੰਘ ਪੰਮਾ ਦੇ ਕਾਫੀ ਕਰੀਬੀ ਸੀ। ਦਰਅਸਲ ਪੰਮਾ ਖਾਲਿਸਤਾਨ ਟਾਈਗਰ ਫੋਰਸ ਦਾ ਸਰਗਰਮ ਮੈਂਬਰ ਹੈ ਅਤੇ NIA ਦੀ ਸੂਚੀ 'ਚ ਉਹ ਮੋਸਟ ਵਾਂਟੇਡ ਅੱਤਵਾਦੀ ਹੈ।

Last Updated : Jun 15, 2023, 9:38 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.