ETV Bharat / international

Afghanistan Road Accident : ਅਫ਼ਗਾਨਿਸਤਾਨ ਵਿੱਚ 2 ਸੜਕ ਹਾਦਸੇ; 4 ਲੋਕਾਂ ਦੀ ਮੌਤ, 10 ਜਖ਼ਮੀ

author img

By ANI

Published : Nov 3, 2023, 2:00 PM IST

Updated : Nov 3, 2023, 2:27 PM IST

ਅਫਗਾਨਿਸਤਾਨ 'ਚ ਦੋ ਵੱਖ-ਵੱਖ ਥਾਵਾਂ 'ਤੇ ਦੋ ਗੰਭੀਰ ਸੜਕ ਹਾਦਸੇ ਵਾਪਰੇ। ਇਨ੍ਹਾਂ ਹਾਦਸਿਆਂ 'ਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 10 ਹੋਰ ਜ਼ਖਮੀ (Afghanistan Road Accident) ਹੋ ਗਏ।

Kabul Road Accident
Kabul Road Accident

ਕਾਬੁਲ: ਅਫਗਾਨਿਸਤਾਨ ਦੇ ਬਲਖ ਸੂਬੇ 'ਚ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਬਲਖ ਸੂਬੇ ਦੇ ਤਾਲਿਬਾਨ ਦੁਆਰਾ ਨਿਯੁਕਤ ਸੁਰੱਖਿਆ ਕਮਾਂਡਰ ਨੇ ਬੁੱਧਵਾਰ ਨੂੰ ਕਿਹਾ ਕਿ ਪਹਿਲਾ ਹਾਦਸਾ ਮੰਗਲਵਾਰ ਦੁਪਹਿਰ ਨੂੰ ਬੁਰਕਾ ਖੇਤਰ 'ਚ ਹੋਇਆ। ਇਸ ਹਾਦਸੇ ਵਿੱਚ ਇੱਕ ਵਾਹਨ ਪਲਟ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਇਕ ਔਰਤ ਦੀ ਮੌਤ ਹੋ ਗਈ ਅਤੇ ਤਿੰਨ ਹੋਰਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਸੜਕ ਹਾਦਸਿਆਂ 'ਚ ਵਾਧਾ : ਬਦਗੀਸ ਦੇ ਤਾਲਿਬਾਨ ਦੁਆਰਾ ਨਿਯੁਕਤ ਸੁਰੱਖਿਆ ਵਿਭਾਗ ਦੇ ਬੁਲਾਰੇ ਸਾਦਿਕੁੱਲਾ ਸਦੀਕੀ ਨੇ ਕਿਹਾ ਕਿ ਇਹ ਹਾਦਸਾ ਕਾਲਾਹ-ਏ-ਨਵਾ ਸ਼ਹਿਰ ਵਿੱਚ ਵਾਪਰਿਆ। ਖਬਰਾਂ ਮੁਤਾਬਕ ਅਫਗਾਨਿਸਤਾਨ ਦੇ ਵੱਖ-ਵੱਖ ਹਿੱਸਿਆਂ 'ਚ ਹਾਲ ਹੀ ਦੇ ਮਹੀਨਿਆਂ 'ਚ ਸੜਕ ਹਾਦਸਿਆਂ 'ਚ ਵਾਧਾ ਦੇਖਿਆ (Kabul Road Accident) ਗਿਆ ਹੈ। ਇਸ ਤੋਂ ਪਹਿਲਾਂ, ਸੰਗ-ਏ ਬੁਰੀਦਾਹ ਇਲਾਕੇ 'ਚ ਮੋਟਰਸਾਈਕਲ ਪਲਟਣ ਨਾਲ ਇਕ ਪਰਿਵਾਰ ਦੇ 10 ਮੈਂਬਰ ਜ਼ਖਮੀ ਹੋ ਗਏ ਸਨ।

ਲਾਪਰਵਾਹੀ ਕਾਰਨ ਵਾਪਰੇ ਹਾਦਸੇ: ਮਾਹਿਰਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਦੇਸ਼ ਵਿੱਚ ਟ੍ਰੈਫਿਕ ਹਾਦਸਿਆਂ ਵਿੱਚ ਕਈ ਮਹੱਤਵਪੂਰਨ ਕਾਰਕ ਸ਼ਾਮਲ ਹੁੰਦੇ ਹਨ। ਲਾਪਰਵਾਹੀ ਨਾਲ ਡਰਾਈਵਿੰਗ, ਤੇਜ਼ ਰਫ਼ਤਾਰ, ਸੜਕ ਵਿੱਚ ਖ਼ਰਾਬੀ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਹਾਦਸਿਆਂ ਦੇ ਮੁੱਖ ਕਾਰਨ ਹਨ। ਇਹ ਮੁੱਦੇ ਬਿਹਤਰ (Traffic Rules In Afghanistan) ਸੜਕ ਸੁਰੱਖਿਆ ਉਪਾਵਾਂ ਦੀ ਲੋੜ ਅਤੇ ਅਫਗਾਨਿਸਤਾਨ ਵਿੱਚ ਜ਼ਿੰਮੇਵਾਰ ਡਰਾਈਵਿੰਗ ਅਭਿਆਸਾਂ ਪ੍ਰਤੀ ਜਾਗਰੂਕਤਾ ਨੂੰ ਦਰਸਾਉਂਦੇ ਹਨ।

Last Updated : Nov 3, 2023, 2:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.