ETV Bharat / jagte-raho

ਸਿੱਧੂ ਮੂਸੇ ਵਾਲੇ 'ਤੇ ਮਾਮਲਾ ਦਰਜ, ਫ਼ਾਇਰਿੰਗ ਦੌਰਾਨ ਮੌਜੂਦ 5 ਪੁਲਿਸ ਮੁਲਾਜ਼ਮ ਵੀ ਕੀਤੇ ਮੁਅੱਤਲ

author img

By

Published : May 4, 2020, 9:27 PM IST

Updated : May 4, 2020, 9:41 PM IST

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਮੁੜ ਵਿਵਾਦਾਂ 'ਚ ਆ ਗਏ ਹਨ, ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਵਿਰੁੱਧ ਬਰਨਾਲਾ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੁਲਿਸ ਮੌਜੂਦਗੀ 'ਚ ਬਰਨਾਲਾ ਦੇ ਪਿੰਡ ਬੱਬਰ ਦੀ ਇੱਕ ਸ਼ੂਟਿੰਗ ਰੇਂਜ 'ਚ ਸਿੱਧੂ ਮੂਸੇ ਵਾਲੇ ਵੱਲੋਂ ਫ਼ਾਇਰਿੰਗ ਕੀਤੇ ਜਾਣ ਦਾ ਹੈ।

ਫੋਟੋ
ਫੋਟੋ

ਬਰਨਾਲਾ: ਪੰਜਾਬੀ ਗਾਇਕ ਸਿੱਧੂ ਇੱਕ ਵਾਰ ਮੁੜ ਵਿਵਾਦਾਂ 'ਚ ਘਿਰ ਗਏ ਹਨ। ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇ ਵਾਲਾ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਪੰਜਾਬ ਪੁਲਿਸ ਮੁਲਾਜ਼ਮਾਂ ਨਾਲ ਬਰਨਾਲਾ ਦੇ ਪਿੰਡ ਬੱਬਰ 'ਚ ਸ਼ੂਟਿੰਗ ਰੇਂਜ 'ਚ ਫਾਈਰਿੰਗ ਕਰਦੇ ਨਜ਼ਰ ਆ ਰਹੇ ਹਨ।

  • The cases were registered on directions of @DGPPunjabPolice Dinkar Gupta, who also ordered immediate suspension of DSP Headquarters Sangrur, Daljit Singh Virk, pending enquiry on charges of delinquency in duty.......(2/2)

    — Government of Punjab (@PunjabGovtIndia) May 4, 2020 " class="align-text-top noRightClick twitterSection" data=" ">

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਇਹ ਘਟਨਾ 1 ਮਈ ਨੂੰ ਬਰਨਾਲਾ ਦੇ ਪਿੰਡ ਬੱਬਰ ਵਿਖੇ ਵਾਪਰੀ ਸੀ। ਗਾਇਕ ਦੀ ਸਹਾਇਤਾ ਕਰਨ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁਧ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਮੁਤਾਬਕ ਸ਼ਿਕਾਇਤ 'ਚ ਸਿੱਧੂ ਮੂਸੇ ਵਾਲੇ ਵੱਲੋਂ ਕੀਤੀ ਗਈ ਫ਼ਾਇਰਿੰਗ ਮੌਕੇ 25-30 ਵਿਅਕਤੀ ਹਾਜ਼ਰ ਹੋਣ ਬਾਰੇ ਸੂਚਿਤ ਕੀਤਾ ਗਿਆ ਸੀ। ਇਸ 'ਚ 15 ਪੁਲਿਸ ਮੁਲਾਜ਼ਮਾਂ ਦੇ ਸ਼ਾਮਲ ਹੋਣ ਦੀ ਗੱਲ ਆਖੀ ਗਈ ਸੀ। ਪਿੰਡ ਵਾਸੀਆਂ ਮੁਤਾਬਕ ਫਾਈਰਿੰਗ ਕਰਨ ਲਈ ਪਿੰਡ ਦੇ ਲੋਕਾਂ ਨੂੰ ਆਉਣ ਜਾਣ ਤੋਂ ਵੀ ਰੋਕਿਆ ਗਿਆ। ਇਹ ਫਾਈਰਿੰਗ ਸ਼ਾਮ 4 ਵਜੇ ਤੋਂ ਸ਼ਾਮ ਕਰੀਬ 8 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਉਨ੍ਹਾਂ ਵੱਲੋਂ ਕੱਚ ਦੀਆਂ ਬੋਤਲਾਂ ਭੰਨੀਆਂ ਗਈਆਂ ਤੇ ਇਸ ਸਾਰੀ ਘਟਨਾ ਨੂੰ ਪਿੰਡ ਦੇ ਵਸਨੀਕ ਰੋਬਿਨ ਸਿੰਘ ਵੱਲੋਂ ਬਣਾਈ ਗਈ ਆਰਜ਼ੀ ਰੇਂਜ 'ਚ ਅੰਜਾਮ ਦਿੱਤਾ ਗਿਆ।

ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਇੱਕ ਵੀਡੀਓ ਮਿਲਣ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਮੁਢਲੀ ਜਾਂਚ ਤੋਂ ਬਾਅਦ ਗਾਇਕ ਸਿੱਧੂ ਮੂਸੇ ਵਾਲੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਫਾਇਰਿੰਗ ਦੀ ਵਾਇਰਲ ਵੀਡੀਓ ਵਿੱਚ ਸ਼ਾਮਲ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਹੋਰ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਇਹ ਪੁਲਿਸ ਮੁਲਾਜ਼ਮ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਫਾਇਰਿੰਗ ਮੌਕੇ ਜੋ ਹਥਿਆਰ ਵਰਤੇ ਗਏ ਹਨ, ਉਸ ਬਾਰੇ ਜਾਂਚ ਚੱਲ ਰਹੀ ਹੈ। ਉਹਨਾਂ ਦੱਸਿਆ ਕਿ ਸਿੱਧੂ ਮੂਸੇ ਵਾਲੇ ਸਮੇਤ 9 ਹੋਰ ਵਿਅਕਤੀਆਂ ਵਿਰੁੱਧ ਧਾਰਾ 188 ਅਤੇ 51 ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

Last Updated : May 4, 2020, 9:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.