ETV Bharat / science-and-technology

Motorola G34 5G ਸਮਾਰਟਫੋਨ ਅੱਜ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ

author img

By ETV Bharat Tech Team

Published : Jan 9, 2024, 9:54 AM IST

Motorola G34 5G Launch Date: Motorola ਆਪਣੇ ਗ੍ਰਾਹਕਾਂ ਲਈ Motorola G34 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਅੱਜ ਦੁਪਹਿਰ 12 ਵਜੇ ਲਾਂਚ ਕੀਤਾ ਜਾਵੇਗਾ।

Motorola G34 5G Launch Date
Motorola G34 5G Launch Date

ਹੈਦਰਾਬਾਦ: Motorola ਅੱਜ ਆਪਣੇ ਗ੍ਰਾਹਕਾਂ ਲਈ Motorola G34 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਸਮਾਰਟਫੋਨ ਭਾਰਤ 'ਚ ਲਾਂਚ ਕੀਤਾ ਜਾਵੇਗਾ। ਲਾਂਚਿੰਗ ਤੋਂ ਪਹਿਲਾ ਕੰਪਨੀ ਨੇ ਇਸ ਸਮਾਰਟਫੋਨ ਬਾਰੇ ਕਈ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Motorola G34 5G ਸਮਾਰਟਫੋਨ ਨੂੰ ਚੀਨ 'ਚ ਲਾਂਚ ਕਰ ਦਿੱਤਾ ਗਿਆ ਹੈ ਅਤੇ ਅੱਜ ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ। ਲਾਂਚਿੰਗ ਤੋਂ ਪਹਿਲਾ ਹੀ ਕੰਪਨੀ ਨੇ Moto G34 5G ਸਮਾਰਟਫੋਨ ਦੇ ਕਈ ਫੀਚਰਸ ਨੂੰ ਟੀਜ਼ ਕਰ ਦਿੱਤਾ ਹੈ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ, ਪਰ Motorola G34 5G ਦੀ ਭਾਰਤੀ ਕੀਮਤ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋਇਆ ਹੈ।

Motorola G34 5G ਸਮਾਰਟਫੋਨ ਦੇ ਫੀਚਰਸ: Motorola G34 5G ਸਮਾਰਟਫੋਨ 'ਚ 6.5 ਇੰਚ ਦੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ ਨੂੰ ਪ੍ਰੀਮੀਅਮ ਡਿਜ਼ਾਈਨ ਦੇ ਨਾਲ ਲਿਆਂਦਾ ਜਾ ਰਿਹਾ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Snapdagon 695 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ ਨੂੰ 4GB/8GB ਅਤੇ 128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਜਾਵੇਗਾ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP ਪਿਕਸਲ ਕੈਮਰਾ ਅਤੇ 16MP ਦਾ ਫਰੰਟ ਕੈਮਰਾ ਦਿੱਤਾ ਜਾ ਰਿਹਾ ਹੈ। Motorola G34 5G ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ।

Motorola G34 5G ਦੀ ਖਰੀਦਦਾਰੀ: Motorola G34 5G ਦੀ ਖਰੀਦਦਾਰੀ ਲਾਂਚਿੰਗ ਤੋਂ ਬਾਅਦ ਕੰਪਨੀ ਦੀ ਅਧਿਕਾਰਿਤ ਵੈੱਬਸਾਈਟ 'ਤੇ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ, ਤੁਸੀਂ ਫਲਿੱਪਕਾਰਟ ਰਾਹੀ ਵੀ ਇਸ ਫੋਨ ਨੂੰ ਖਰੀਦ ਸਕੋਗੇ। ਕਿਹਾ ਜਾ ਰਿਹਾ ਹੈ ਕਿ ਚੀਨ 'ਚ ਲਾਂਚ ਹੋਏ ਸਮਾਰਟਫੋਨ ਨਾਲੋਂ ਭਾਰਤ 'ਚ ਲਾਂਚ ਹੋਣ ਵਾਲੇ ਸਮਾਰਟਫੋਨ Moto G34 5G ਨੂੰ ਅਲੱਗ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾਵੇਗਾ।

ਚੀਨ 'ਚ ਲਾਂਚ ਹੋਏ Moto G34 5G ਸਮਾਰਟਫੋਨ ਦੀ ਕੀਮਤ: Motorola ਨੇ ਚੀਨ 'ਚ Moto G34 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਚੀਨ 'ਚ ਇਸ ਸਮਾਰਟਫੋਨ ਨੂੰ ਬਲੈਕ ਅਤੇ ਬਲੂ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ। ਚੀਨ 'ਚ ਇਸ ਸਮਾਰਟਫੋਨ ਦੀ ਕੀਮਤ 11,700 ਰੁਪਏ ਰੱਖੀ ਗਈ ਹੈ। ਫਿਲਹਾਲ, ਕੰਪਨੀ ਨੇ Moto G34 5G ਸਮਾਰਟਫੋਨ ਦੀ ਭਾਰਤੀ ਕੀਮਤ ਬਾਰੇ ਐਲਾਨ ਨਹੀਂ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.