ETV Bharat / science-and-technology

OnePlus 12 ਭਾਰਤ 'ਚ ਅਗਲੇ ਸਾਲ ਕੀਤਾ ਜਾ ਸਕਦੈ ਲਾਂਚ, ਦਸੰਬਰ ਮਹੀਨੇ ਦੀ ਇਸ ਤਰੀਕ ਨੂੰ ਚੀਨ 'ਚ ਹੋਵੇਗੀ ਇਸ ਸਮਾਰਟਫੋਨ ਦੀ ਐਂਟਰੀ

author img

By ETV Bharat Tech Team

Published : Nov 28, 2023, 2:25 PM IST

OnePlus 12 Launch Date In India
OnePlus 12 Launch Date In India

OnePlus 12 Launch Date In India: OnePlus ਆਪਣੇ ਗ੍ਰਾਹਕਾਂ ਲਈ ਨਵਾਂ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ 'ਚ ਹੈ। ਪਿਛਲੇ ਕੁਝ ਦਿਨਾਂ ਤੋਂ OnePlus 12 ਸਮਾਰਟਫੋਨ ਨੂੰ ਲੈ ਕੇ ਚਰਚਾ ਚਲ ਰਹੀ ਹੈ। ਇਸ ਸਮਾਰਟਫੋਨ ਦੀ ਲਾਂਚਿੰਗ ਡੇਟ ਸਾਹਮਣੇ ਆ ਚੁੱਕੀ ਹੈ।

ਹੈਦਰਾਬਾਦ: OnePlus ਆਪਣੇ ਗ੍ਰਾਹਕਾਂ ਲਈ OnePlus 12 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। OnePlus 12 ਸਮਾਰਟਫੋਨ ਦੀ ਲਾਂਚਿੰਗ ਡੇਟ ਸਾਹਮਣੇ ਆ ਚੁੱਕੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ OnePlus 12 ਸਮਾਰਟਫੋਨ ਸਭ ਤੋਂ ਪਹਿਲਾ ਚੀਨ 'ਚ ਲਾਂਚ ਹੋਵੇਗਾ। ਇਹ ਫੋਨ 4 ਦਸੰਬਰ ਨੂੰ ਚੀਨ 'ਚ ਲਾਂਚ ਕੀਤਾ ਜਾਵੇਗਾ। ਇਸਦੇ ਨਾਲ ਹੀ OnePlus 12 ਦੀ ਭਾਰਤ 'ਚ ਲਾਂਚਿੰਗ ਨੂੰ ਲੈ ਕੇ ਵੀ ਜਾਣਕਾਰੀ ਸਾਹਮਣੇ ਆਈ ਹੈ।

ਚੀਨ 'ਚ ਇਸ ਦਿਨ ਲਾਂਚ ਹੋਵੇਗਾ OnePlus 12 ਸਮਾਰਟਫੋਨ: OnePlus 12 ਦੀ ਲਾਂਚਿੰਗ ਡੇਟ ਸਾਹਮਣੇ ਆ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ, OnePlus 12 ਸਮਾਰਟਫੋਨ 4 ਦਸੰਬਰ ਨੂੰ ਚੀਨ 'ਚ ਲਾਂਚ ਹੋਵੇਗਾ। ਪਿਛਲੇ ਕੁਝ ਦਿਨਾਂ ਤੋਂ OnePlus 12 ਦੇ ਚੀਨ 'ਚ ਲਾਂਚ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸੀ। ਹੁਣ ਇਸ ਫੋਨ ਦੀ ਲਿਸਟਿੰਗ ਇੰਡੀਅਨ ਵੈੱਬਸਾਈਟ 'ਤੇ ਵੀ ਹੋ ਚੁੱਕੀ ਹੈ।

ਭਾਰਤ 'ਚ ਇਸ ਦਿਨ ਲਾਂਚ ਹੋਵੇਗਾ OnePlus 12 ਸਮਾਰਟਫੋਨ: ਕਿਹਾ ਜਾ ਰਿਹਾ ਹੈ ਕਿ OnePlus 12 ਚੀਨ 'ਚ ਲਾਂਚ ਹੋਣ ਤੋਂ ਬਾਅਦ ਜਲਦ ਹੀ ਭਾਰਤ 'ਚ ਵੀ ਲਾਂਚ ਹੋਵੇਗਾ। ਮੀਡੀਆ ਰਿਪੋਰਟਸ ਅਨੁਸਾਰ, OnePlus 12 ਭਾਰਤ 'ਚ ਜਨਵਰੀ ਮਹੀਨੇ ਲਾਂਚ ਹੋਣ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਸਮਾਰਟਫੋਨ 24 ਜਨਵਰੀ ਨੂੰ ਲਾਂਚ ਹੋ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ OnePlus ਆਪਣੇ ਆਉਣ ਵਾਲੇ ਫੋਨ ਲਈ ਪ੍ਰਮੋਸ਼ਨਲ ਮੁਹਿੰਮ ਚਲਾ ਰਿਹਾ ਹੈ। ਕੰਪਨੀ ਵੱਲੋ ਭਾਰਤੀ ਯੂਜ਼ਰਸ ਲਈ ਇਹ ਮੁਹਿੰਮ 27 ਨਵੰਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮੁਹਿੰਮ 27 ਨਵੰਬਰ ਤੋਂ 23 ਜਨਵਰੀ ਤੱਕ ਚਲੇਗੀ। ਇਸ ਤੋਂ ਬਾਅਦ ਅਗਲੇ ਦਿਨ ਫੋਨ ਭਾਰਤ 'ਚ ਲਾਂਚ ਕੀਤਾ ਜਾ ਸਕਦਾ ਹੈ। ਕੰਪਨੀ ਵੱਲੋ ਫਿਲਹਾਲ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਕਲਰ ਦੀ ਗੱਲ ਕੀਤੀ ਜਾਵੇ, ਤਾਂ ਇੰਡੀਅਨ ਵੈੱਬਸਾਈਟ 'ਤੇ ਲਿਸਟ ਹੋਏ OnePlus 12 ਨੂੰ ਗ੍ਰੀਨ ਕਲਰ ਆਪਸ਼ਨ 'ਚ ਦੇਖਿਆ ਜਾ ਰਿਹਾ ਹੈ। ਇਸ ਫੋਨ ਨੂੰ ਲੈ ਕੇ ਅਜੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

OnePlus 12 ਸਮਾਰਟਫੋਨ ਦੇ ਫੀਚਰਸ: OnePlus 12 ਸਮਾਰਟਫੋਨ 'ਚ 6.82 ਇੰਚ ਦੀ OLED ਡਿਸਪਲੇ ਦਿੱਤੀ ਜਾ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ ਨੂੰ Snapdragon 8 Gen 3 ਚਿਪਸੈੱਟ ਦੇ ਨਾਲ ਲਿਆਂਦਾ ਜਾ ਰਿਹਾ ਹੈ। OnePlus 12 ਸਮਾਰਟਫੋਨ 'ਚ 16GB ਰੈਮ ਅਤੇ 1TB ਸਟੋਰੇਜ ਦਿੱਤੀ ਜਾ ਸਕਦੀ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 48MP IMX581 ਅਲਟ੍ਰਾਵਾਈਡ ਲੈਂਸ ਅਤੇ 64MP OmniVision OV64B ਪੈਰੀਸਕੋਪ ਕੈਮਰੇ ਦੇ ਨਾਲ ਲਿਆਂਦਾ ਜਾ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 32MP ਫਰੰਟ ਫੇਸਿੰਗ ਸੈਂਸਰ ਮਿਲ ਸਕਦਾ ਹੈ। ਇਸ ਫੋਨ 'ਚ 5,400mAh ਦੀ ਬੈਟਰੀ ਮਿਲੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.