ETV Bharat / science-and-technology

ਵਟਸਐਪ ਨੇ ਯੂਜ਼ਰ ਸੇਫ਼ਟੀ ਰਿਪੋਰਟ ਕੀਤੀ ਜਾਰੀ, 71 ਲੱਖ ਤੋਂ ਜ਼ਿਆਦਾ ਅਕਾਊਂਟਸ ਭਾਰਤ 'ਚ ਹੋਏ ਬੈਨ

author img

By ETV Bharat Tech Team

Published : Jan 2, 2024, 11:05 AM IST

WhatsApp Account ban: IT Rule 2021 ਦੇ ਤਹਿਤ ਕਾਰਵਾਈ ਕਰਦੇ ਹੋਏ ਵਟਸਐਪ ਨੇ ਭਾਰਤ 'ਚ 71 ਲੱਖ ਤੋਂ ਜ਼ਿਆਦਾ ਅਕਾਊਂਟਸ ਨੂੰ ਬੈਨ ਕਰ ਦਿੱਤਾ ਹੈ। ਇਹ ਅਕਾਊਂਟਸ ਕੰਪਨੀ ਨੇ ਪਿਛਲੇ ਸਾਲ ਨਵੰਬਰ ਮਹੀਨੇ ਦੇ ਬੈਨ ਕੀਤੇ ਹਨ।

WhatsApp Account ban
WhatsApp Account ban

ਹੈਦਰਾਬਾਦ: ਵਟਸਐਪ ਦਾ ਇਸਤੇਮਾਲ ਕਰੋੜਾਂ ਯੂਜ਼ਰਸ ਕਰਦੇ ਹਨ। ਇਸ ਲਈ ਕੰਪਨੀ ਲਗਾਤਾਰ ਐਪ ਨੂੰ ਅਪਡੇਟ ਕਰਦੀ ਰਹਿੰਦੀ ਹੈ। ਹੁਣ ਵਟਸਐਪ ਨੇ ਪਿਛਲੇ ਸਾਲ ਨਵੰਬਰ ਮਹੀਨੇ 'ਚ 71 ਲੱਖ ਤੋਂ ਜ਼ਿਆਦਾ ਭਾਰਤੀ ਅਕਾਊਂਟਸ ਨੂੰ ਬੈਨ ਕੀਤਾ ਹੈ। ਇਹ ਕਾਰਵਾਈ IT Rule 2021 ਦੇ ਤਹਿਤ ਕੀਤੀ ਗਈ ਹੈ। ਇਸ ਰੂਲ ਦੇ ਤਹਿਤ ਸੋਸ਼ਲ ਮੀਡੀਆ ਦੀਆਂ ਸਾਰੀਆਂ ਵੱਡੀਆਂ ਕੰਪਨੀਆਂ ਨੂੰ ਹਰ ਮਹੀਨੇ ਦੀ ਯੂਜ਼ਰ ਸੇਫ਼ਟੀ ਰਿਪੋਰਟ ਜਾਰੀ ਕਰਨੀ ਪੈਂਦੀ ਹੈ। ਇਸਦੇ ਨਾਲ ਹੀ ਸ਼ਿਕਾਇਤਾਂ ਅਤੇ ਲਏ ਗਏ ਐਕਸ਼ਨਾਂ ਦੇ ਬਾਰੇ ਵੀ ਦੱਸਣਾ ਪੈਂਦਾ ਹੈ। ਹੁਣ ਕੰਪਨੀ ਨੇ ਯੂਜ਼ਰ ਸੇਫ਼ਟੀ ਰਿਪੋਰਟ ਜਾਰੀ ਕਰ ਦਿੱਤੀ ਹੈ। ਇਸ ਰਿਪੋਰਟ ਅਨੁਸਾਰ, ਕੰਪਨੀ ਨੇ ਪਿਛਲੇ ਸਾਲ 1 ਨਵੰਬਰ ਤੋਂ 30 ਨਵੰਬਰ ਦੇ ਵਿਚਕਾਰ ਭਾਰਤ 'ਚ 71 ਲੱਖ 96,000 ਅਕਾਊਂਟਸ ਨੂੰ ਬੈਨ ਕੀਤਾ ਹੈ। ਇਸ 'ਚ 19 ਲੱਖ 54,000 ਅਕਾਊਂਟਸ ਨੂੰ ਕੰਪਨੀ ਨੇ ਬਿਨ੍ਹਾਂ ਕਿਸੇ ਸ਼ਿਕਾਇਤ ਦੇ ਖੁਦ ਦੀ ਨਿਗਰਾਨੀ ਦੇ ਤਹਿਤ ਬੈਨ ਕੀਤਾ ਹੈ।

ਨਵੰਬਰ ਮਹੀਨੇ 'ਚ ਮਿਲੀਆਂ ਸ਼ਿਕਾਇਤਾਂ 'ਤੇ ਕੀਤੀ ਗਈ ਕਾਰਵਾਈ: ਨਵੰਬਰ ਮਹੀਨੇ 'ਚ ਵਟਸਐਪ ਨੂੰ 8,841 ਸ਼ਿਕਾਇਤਾਂ ਮਿਲੀਆ ਸੀ, ਜਿਸ 'ਚ ਕੰਪਨੀ ਨੇ 6 ਦੇ ਖਿਲਾਫ਼ ਐਕਸ਼ਨ ਲਿਆ। ਹਰ ਮਹੀਨੇ ਕੰਪਨੀ ਯੂਜ਼ਰ ਸੇਫ਼ਟੀ ਰਿਪੋਰਟ ਜਾਰੀ ਕਰਦੀ ਹੈ। ਜੇਕਰ ਤੁਸੀਂ ਵਟਸਐਪ ਦੀਆਂ ਸ਼ਰਤਾਂ ਦੇ ਤਹਿਤ ਅਕਾਊਂਟ ਦਾ ਇਸਤੇਮਾਲ ਨਹੀਂ ਕਰਦੇ, ਤਾਂ ਤੁਹਾਡਾ ਅਕਾਊਂਟ ਬੈਨ ਹੋ ਸਕਦਾ ਹੈ। ਜੇਕਰ ਤੁਸੀਂ ਨਗਨਤਾ, ਘੁਟਾਲੇ, ਧੋਖਾਧੜੀ, ਚੋਰੀ, ਦੇਸ਼ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਵਿੱਚ ਸ਼ਾਮਲ ਹੋ, ਤਾਂ ਕੰਪਨੀ ਕਿਸੇ ਵੀ ਸਮੇਂ ਤੁਹਾਡੇ ਅਕਾਊਂਟ 'ਤੇ ਪਾਬੰਦੀ ਲਗਾ ਸਕਦੀ ਹੈ।

ਚੈਟ ਬੈਕਅੱਪ 'ਚ ਹੋਵੇਗਾ ਬਦਲਾਅ: ਇਸ ਤੋਂ ਇਲਾਵਾ, ਕੰਪਨੀ ਵਟਸਐਪ 'ਚ ਕਈ ਨਵੇਂ ਫੀਚਰ ਵੀ ਪੇਸ਼ ਕਰਦੀ ਰਹਿੰਦੀ ਹੈ। ਹੁਣ ਕੰਪਨੀ ਵਟਸਐਪ 'ਚ ਇੱਕ ਨਵਾਂ ਬਦਲਾਅ ਕਰਨ ਜਾ ਰਹੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਵਰਤਮਾਨ ਸਮੇਂ 'ਚ ਤੁਸੀਂ ਆਪਣੀਆਂ ਚੈਟਾਂ ਨੂੰ ਗੂਗਲ ਡਰਾਈਵ 'ਚ ਸੇਵ ਕਰ ਸਕਦੇ ਹੋ। ਤੁਸੀਂ ਮੈਸੇਜ, ਫੋਟੋ ਅਤੇ ਵੀਡੀਓ ਦਾ ਬੈਕਅੱਪ ਲੈ ਸਕਦੇ ਹੋ। ਕਰੀਬ 5 ਸਾਲ ਤੋਂ ਐਂਡਰਾਈਡ 'ਚ ਚੈਟ ਬੈਕਅੱਪ ਫ੍ਰੀ ਸੀ। ਵਟਸਐਪ ਖੁਦ ਡਾਟਾ ਨੂੰ ਸਟੋਰ ਕਰਦਾ ਸੀ, ਪਰ ਨਵੇਂ ਸਾਲ 'ਤੇ ਚੈਟ ਬੈਕਅੱਪ ਦੇ ਨਿਯਮ 'ਚ ਬਦਲਾਅ ਹੋਣ ਜਾ ਰਿਹਾ ਹੈ। ਹੁਣ ਐਂਡਰਾਈਡ ਯੂਜ਼ਰਸ ਨੂੰ ਆਪਣਾ ਚੈਟ ਬੈਕਅੱਪ ਗੂਗਲ ਡਰਾਈਵ ਅਕਾਊਂਟ ਦੀ ਸਟੋਰੇਜ ਦੇ ਨਾਲ ਕਰਨਾ ਹੋਵੇਗਾ। ਜਿੰਨੀ ਸਟੋਰੇਜ ਹੋਵੇਗੀ, ਉਨ੍ਹਾਂ ਹੀ ਤੁਸੀਂ ਚੈਟ ਬੈਕਅੱਪ ਲੈ ਸਕੋਗੇ। ਜੇਕਰ ਗੂਗਲ ਡਰਾਈਵ ਦੀ ਸਟੋਰੇਜ ਘਟ ਗਈ ਹੈ, ਤਾਂ ਤੁਹਾਨੂੰ ਵਾਧੂ ਸਪੇਸ ਗੂਗਲ ਤੋਂ ਖਰੀਦਣੀ ਹੋਵੇਗੀ।


ETV Bharat Logo

Copyright © 2024 Ushodaya Enterprises Pvt. Ltd., All Rights Reserved.