ETV Bharat / sitara

ਗਿੱਪੀ ਗਰੇਵਾਲ ਸ੍ਰੀ ਨਨਕਾਣਾ ਸਾਹਿਬ ਹੋਏ ਨਤਮਸਤਕ, ਤਸਵੀਰਾਂ ਹੋ ਰਹੀਆਂ ਵਾਇਰਲ

author img

By

Published : Jan 20, 2020, 6:08 PM IST

Updated : Jan 20, 2020, 6:14 PM IST

ਪੰਜਾਬੀ ਗਾਇਕ ਗਿੱਪੀ ਗਰੇਵਾਲ ਹਾਲ ਹੀ ਵਿੱਚ ਸ੍ਰੀ ਨਨਕਾਣਾ ਸਾਹਿਬ ਜਾ ਮੱਥਾ ਟੇਕਿਆ, ਜਿਸ ਦੀਆਂ ਕੁਝ ਤਸਵੀਰਾਂ ਨੂੰ ਗਿੱਪੀ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਸਾਂਝਾ ਕੀਤਾ ਹੈ।

gippy grewal visit sri nankana sahib
ਫ਼ੋਟੋ

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਹਾਲ ਹੀ ਵਿੱਚ ਸ੍ਰੀ ਨਾਨਕਾਣਾ ਸਾਹਿਬ ਨਤਮਸਤਕ ਹੋਏ। ਇਸ ਦੀ ਜਾਣਕਾਰੀ ਦਿੰਦੇ ਹੋਏ ਗਿੱਪੀ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਕੁਝ ਤਸਵੀਰਾਂ ਦੇ ਨਾਲ ਉਨ੍ਹਾਂ ਨੇ ਨਨਕਾਣਾ ਸਾਹਿਬ ਜਾਂਦੇ ਹੋਏ ਇੱਕ ਵੀਡੀਓ ਨੂੰ ਵੀ ਸਾਂਝਾ ਕੀਤਾ ਹੈ।

ਹੋਰ ਪੜ੍ਹੋ: ਸਟ੍ਰੀਟ ਡਾਂਸਰ ਦੀ ਸਟਾਰ ਕਾਸਟ ਫ਼ਿਲਮ ਦੀ ਪ੍ਰਮੋਸ਼ਨ ਮੌਕੇ ਕੀਤਾ ਇੱਲੀਗਲ ਵੈਪਨ ਗੀਤ 'ਤੇ ਡਾਂਸ

ਇਸ ਵੀਡੀਓ ਵਿੱਚ ਗਿੱਪੀ ਵਾਹਘਾ ਬਾਰਡਰ ਦੇ ਰਸਤੇ ਤੋਂ ਹੁੰਦੇ ਹੋਏ ਨਨਕਾਣਾ ਸਾਹਿਬ ਜਾਂਦੇ ਹੋਏ ਨਜ਼ਰ ਆ ਰਹੇ ਹਨ। ਇਸ ਪੋਸਟ ਦੇ ਨਾਲ ਗਿੱਪੀ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਕੈਪਟਨ ਅਮਰਿੰਦਰ ਸਿੰਘ ਤੇ ਸਈਦ ਬੁਖਾਰੀ ਦਾ ਧੰਨਵਾਦ ਵੀ ਕੀਤਾ।

ਹੋਰ ਪੜ੍ਹੋ: ਅਜਿਹੀ ਫ਼ਿਲਮਾਂ ਕਰਨੀਆਂ ਪਸੰਦ ਕਰਦਾ ਹਾਂ ਜਿਸ ਨੂੰ ਸਾਰਾ ਪਰਿਵਾਰ ਵੇਖੇ: ਆਯੂਸ਼ਮਾਨ ਖੁਰਾਣਾ

ਜੇ ਗੱਲ ਕਰੀਏ ਗਿੱਪੀ ਦੇ ਵਰਕ ਫ੍ਰੰਟ ਦੀ ਤਾਂ ਕੁਝ ਸਮਾਂ ਪਹਿਲਾ ਉਨ੍ਹਾਂ ਦੀ ਫ਼ਿਲਮ 'ਡਾਕਾ' ਨੇ ਸਿਨੇਮਾ ਘਰਾਂ ਵਿੱਚ ਦਸਤਕ ਦਿੱਤੀ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਰਲਵਾਂ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਗਿੱਪੀ ਦੀ ਨਵੀਂ ਫ਼ਿਲਮ 'ਇੱਕ ਸੰਧੂ ਹੁੰਦਾ ਸੀ' 28 ਫਰਵਰੀ ਨੂੰ ਰਿਲੀਜ਼ ਹੋਵੇਗੀ।

Intro:Body:

arsh


Conclusion:
Last Updated : Jan 20, 2020, 6:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.