ETV Bharat / sports

Jasprit Bumrah out of IPL 2023: ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਨੂੰ ਵਾਪਸੀ ਲਈ ਨਹੀਂ ਮਿਲੀ ਹਰੀ ਝੰਡੀ

author img

By

Published : Feb 27, 2023, 1:47 PM IST

IPL 2023: ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ। ਬੁਮਰਾਹ ਲੰਬੇ ਸਮੇਂ ਤੋਂ ਐਕਸ਼ਨ ਤੋਂ ਬਾਹਰ ਹਨ। ਉਹ ਪਿਛਲੇ ਕਈ ਮਹੀਨਿਆਂ ਵਿਚ ਉਨ੍ਹਾਂ ਨੇ ਮਹੱਤਵਪੂਰਨ ਸੀਰੀਜ਼ ਤੇ ਟੂਰਨਾਮੈਂਟ ਛੱਡੇ ਹਨ। ਜਿਨ੍ਹਾਂ ’ਚੋਂ ਇਕ ਟੀ-20 ਵਿਸ਼ਵ ਕੱਪ 2022 ਸ਼ਾਮਿਲ ਹੈ ਅਤੇ ਹੁਣ ਕਿਆਸ ਲਾਏ ਜਾ ਰਹੇ ਹਨ ਕਿ ਆਈਪੀਐੱਲ ਵਿਚ ਵੀ ਉਹਨਾਂ ਨੂੰ ਥਾਂ ਨਹੀਂ ਮਿਲੀ ਹੈ।

Indian fast bowler Jasprit Bumrah may be ruled out of IPL 2023 Mumbai Indians
PL 2023: ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਦੀ ਮੈਚ ਵਿਚ ਵਾਪਸੀ ਨੂੰ ਨਹੀਂ ਮਿਲੀ ਹਰੀ ਝੰਡੀ

ਨਵੀਂ ਦਿੱਲੀ: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਪ੍ਰਸ਼ੰਸਕ ਉਸ ਦੀ ਵਾਪਸੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਸਨ। ਪਰ ਹੁਣ ਉਸ ਦੇ ਪ੍ਰਸ਼ੰਸਕਾਂ ਅਤੇ ਮੁੰਬਈ ਇੰਡੀਅਨਜ਼ ਦੋਵਾਂ ਲਈ ਬੁਰੀ ਖ਼ਬਰ ਹੈ। ਇੰਡੀਅਨ ਪ੍ਰੀਮੀਅਰ ਲੀਗ ਦਾ 16ਵਾਂ ਸੀਜ਼ਨ 31 ਮਾਰਚ 2023 ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਹੋਵੇਗਾ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਮੁੰਬਈ ਇੰਡੀਅਨਜ਼ ਨੂੰ ਸ਼ੁਰੂਆਤ ਤੋਂ ਪਹਿਲਾਂ ਹੀ ਝਟਕਾ ਲੱਗਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਬੁਮਰਾਹ ਨੂੰ 2023 ’ਚ ਮੁੰਬਈ ਇੰਡੀਅਨਜ਼ ਟੀਮ ਲਈ ਖੇਡਣ ਦਾ ਮੌਕਾ ਮਿਲਣ ਦੀ ਸੰਭਾਵਨਾ ਘੱਟ ਹੈ ਮੰਨਿਆ ਜਾ ਰਿਹਾ ਹੈ ਕਿ ਉਸ ਨੂੰ ਮੈਦਾਨ ’ਤੇ ਪਰਤਣ ’ਚ ਕੁਝ ਹੋਰ ਸਮਾਂ ਲੱਗ ਸਕਦਾ ਹੈ। ਉਹ ਆਪਣੀ ਸੱਟ ਕਾਰਨ ਅਜੇ ਵੀ ਅਸਹਿਜ ਮਹਿਸੂਸ ਕਰ ਰਿਹਾ ਹੈ।

ਕੋਈ ਜੋਖਮ ਨਹੀਂ ਲੈਣਾ ਚਾਹੁੰਦੇ: ਜਸਪ੍ਰੀਤ ਬੁਮਰਾਹ ਪਿੱਠ ਦੀ ਸੱਟ ਨਾਲ ਜੂਝ ਰਹੇ ਹਨ। ਉਹ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹੈ। ਇਸ ਕਾਰਨ ਬੁਮਰਾਹ ਦੇ ਮੈਦਾਨ 'ਤੇ ਵਾਪਸੀ ਦੀ ਉਮੀਦ ਘੱਟ ਨਜ਼ਰ ਆ ਰਹੀ ਹੈ। ਹਾਲਾਂਕਿ ਬੁਮਰਾਹ ਨੈਸ਼ਨਲ ਕ੍ਰਿਕਟ ਅਕੈਡਮੀ ਰੀਹੈਬ 'ਚ ਗੇਂਦਬਾਜ਼ੀ ਦਾ ਅਭਿਆਸ ਵੀ ਕਰ ਰਹੇ ਹਨ। ਇਸ ਕਾਰਨ ਇਹ ਵੀ ਉਮੀਦ ਜਤਾਈ ਜਾ ਰਹੀ ਸੀ ਕਿ ਬੁਮਰਾਹ ਆਸਟ੍ਰੇਲੀਆ ਦੇ ਖਿਲਾਫ ਤੀਜੇ ਅਤੇ ਚੌਥੇ ਟੈਸਟ 'ਚ ਖੇਡ ਸਕਦੇ ਹਨ। ਪਰ ਚੋਣਕਾਰ ਉਸ ਦੀ ਫਿਟਨੈੱਸ ਨੂੰ ਲੈ ਕੇ ਕੋਈ ਜੋਖਮ ਨਹੀਂ ਲੈਣਾ ਚਾਹੁੰਦੇ। ਇਸ ਕਾਰਨ ਉਨ੍ਹਾਂ ਨੂੰ ਟੈਸਟ ਖੇਡਣ ਲਈ ਟੀਮ ਇੰਡੀਆ 'ਚ ਸ਼ਾਮਲ ਨਹੀਂ ਕੀਤਾ ਗਿਆ। ਜਸਪ੍ਰੀਤ ਬੁਮਰਾਹ ਨੂੰ ਪਿੱਠ ਦੀ ਸੱਟ ਨਾਲ ਜੂਝ ਰਹੇ ਕਰੀਬ 8 ਮਹੀਨੇ ਬੀਤ ਚੁੱਕੇ ਹਨ।

ਜੋਫਰਾ ਆਰਚਰ ਟੀਮ 'ਚ ਆਪਣੀ ਜਗ੍ਹਾ ਲੈ ਸਕਦੇ: ਰੋਹਿਤ ਸ਼ਰਮਾ ਦੀ ਮੁੰਬਈ ਇੰਡੀਅਨਜ਼ ਆਈਪੀਐਲ ਦੀਆਂ ਸਭ ਤੋਂ ਸਫਲ ਟੀਮਾਂ ਵਿੱਚੋਂ ਇੱਕ ਹੈ। ਮੁੰਬਈ ਇੰਡੀਅਨਜ਼ ਹੁਣ ਤੱਕ 5 ਵਾਰ ਆਈਪੀਐਲ ਖਿਤਾਬ ਜਿੱਤ ਚੁੱਕੀ ਹੈ। ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਇਸ ਟੀਮ ਦਾ ਅਹਿਮ ਹਿੱਸਾ ਹਨ। ਪਰ ਹੁਣ ਬੁਮਰਾਹ ਦੀ ਵਾਪਸੀ ਦੀ ਸੰਭਾਵਨਾ ਘੱਟ ਜਾਪਦੀ ਹੈ। ਅਜਿਹੇ 'ਚ ਰੋਹਿਤ ਸ਼ਰਮਾ ਨੂੰ ਟੀਮ 'ਚ ਬੁਮਰਾਹ ਦੀ ਜਗ੍ਹਾ ਕਿਸੇ ਹੋਰ ਖਿਡਾਰੀ ਨੂੰ ਲੱਭਣਾ ਹੋਵੇਗਾ। ਪਰ ਇਹ ਇੰਨਾ ਆਸਾਨ ਨਹੀਂ ਹੋਵੇਗਾ। ਬੁਮਰਾਹ ਦੀ ਗੈਰ-ਮੌਜੂਦਗੀ 'ਚ ਇੰਗਲੈਂਡ ਦੇ ਜੋਫਰਾ ਆਰਚਰ ਟੀਮ 'ਚ ਆਪਣੀ ਜਗ੍ਹਾ ਲੈ ਸਕਦੇ ਹਨ।

ਇਹ ਵੀ ਪੜੋ: WOMENS T20 WC CHAMPIONS: ਇਸ ਮਹਿਲਾ ਕਪਤਾਨ ਨੇ ਰਿੱਕੀ ਪੌਂਟਿੰਗ ਤੇ ਧੋਨੀ ਨੂੰ ਛੱਡਿਆ ਪਿੱਛੇ

ਬੁਮਰਾਹ ਨੂੰ ਪੂਰੀ ਤਰ੍ਹਾਂ ਫਿੱਟ ਦੇਖਣਾ : ਜ਼ਿਕਰਯੋਗ ਹੈ ਕਿ ਇਕ ਪਾਸੇ ਖੇਡ ਦੇ ਮੈਦਾਨ ਵਿਚ ਖਿਡਾਰੀਆਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਹਨ ਤਾਂ ਉਥੇ ਹੀ ਦੂਜੇ ਪਾਸੇ ਫਿੱਟਨੈੱਸ ਨੂੰ ਲੈਕੇ ਕਈ ਖਿਡਾਰੀ ਮੈਦਾਨ ਤੋਂ ਬਾਹਰ ਹਨ। ਅਜਿਹੇ ਵਿਚ ਬੁਮਰਾਹ ਦੀ ਟੈਸਟ ਰਿਪੋਰਟ ’ਚ ਕਿਹਾ ਗਿਆ ਹੈ ਕਿ ਭਾਰਤੀ ਟੀਮ ਪ੍ਰਬੰਧਨ ਇਸ ਸਾਲ ਅਕਤੂਬਰ-ਨਵੰਬਰ ’ਚ ਭਾਰਤ ਦੀ ਮੇਜ਼ਬਾਨੀ ਵਿਚ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 ਤੋਂ ਪਹਿਲਾਂ ਬੁਮਰਾਹ ਨੂੰ ਪੂਰੀ ਤਰ੍ਹਾਂ ਫਿੱਟ ਦੇਖਣਾ ਚਾਹੁੰਦਾ ਹੈ। ਫਿਰ ਚਾਹੇ ਬੁਮਰਾਹ ਨੂੰ ਏਸ਼ੀਆ ਕੱਪ ਮਿਸ ਕਿਉਂ ਨਾ ਕਰਨਾ ਪੈ ਜਾਵੇ ਪਰ ਭਾਰਤੀ ਟੀਮ ਪ੍ਰਬੰਧਨ ਉਸ ਨੂੰ ਵਨਡੇ ਵਿਸ਼ਵ ਕੱਪ ਲਈ ਉਪਲੱਬਧ ਕਰਵਾਉਣਾ ਚਾਹੁੰਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.