ETV Bharat / sports

Mens Under19 Cricket World Cup 2024: ਅੰਡਰ-19 ਕ੍ਰਿਕੇਟ ਵਰਲਡ ਕੱਪ 'ਚ ਸ਼ਾਮਿਲ ਹੋਏ ਦੋ ਪੰਜਾਬੀ ਨੌਜਵਾਨ, ਆਸਟਰੇਲੀਆ ਦੀ ਟੀਮ ਦਾ ਬਣਨਗੇ ਹਿੱਸਾ

author img

By ETV Bharat Sports Team

Published : Dec 15, 2023, 5:03 PM IST

Harkirat Bajwa and Harjas Singh, have been picked in the Australian squad for 2024 U-19 World Cup
ਅੰਡਰ-19 ਕ੍ਰਿਕੇਟ ਵਰਲਡ ਕੱਪ 'ਚ ਸ਼ਾਮਿਲ ਹੋਏ ਦੋ ਪੰਜਾਬੀ ਨੌਜਵਾਨ, ਆਸਟਰੇਲੀਆ ਦੀ ਟੀਮ ਦਾ ਬਣਨਗੇ ਹਿੱਸਾ

Mens Under19 Cricket World Cup 2024: ਆਸਟਰੇਲੀਆ ਯੂਥ ਸਿਲੈਕਸ਼ਨ ਪੈਨਲ ਨੇ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ 'ਚ ਦੋ ਨੌਜਵਾਨ ਪੰਜਾਬੀ ਖਿਡਾਰੀਆਂ ਹਰਕੀਰਤ ਬਾਜਵਾ ਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ।

ਚੰਡੀਗੜ੍ਹ : ਆਸਟਰੇਲੀਆ ਦੇ ਯੂਥ ਸਿਲੈਕਸ਼ਨ ਪੈਨਲ (ਵਾਈਐਸਪੀ) ਨੇ ਆਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ ਦੋ ਨੌਜਵਾਨ ਪੰਜਾਬੀ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਹ ਚੋਣ ਪਿਛਲੇ ਹਫ਼ਤੇ ਐਲਬਰੀ ਵਿੱਚ ਹੋਈ 2023 ਅੰਡਰ-19 ਪੁਰਸ਼ਾਂ ਦੀ ਕੌਮੀ ਚੈਂਪੀਅਨਸ਼ਿਪ ਦੌਰਾਨ ਕੀਤੀ ਗਈ ਸੀ। ਅੰਡਰ-19 ਵਿਸ਼ਵ ਕੱਪ ਪਹਿਲਾਂ ਸ਼੍ਰੀਲੰਕਾ 'ਚ ਹੋਣ ਵਾਲਾ ਸੀ ਪਰ ਕੁਝ ਸਮਾਂ ਪਹਿਲਾਂ ਇਸ ਦਾ ਸਥਾਨ ਦੱਖਣੀ ਅਫਰੀਕਾ 'ਚ ਸ਼ਿਫਟ ਕਰ ਦਿੱਤਾ ਗਿਆ ਸੀ। ਹੁਣ ਇਹ 19 ਜਨਵਰੀ ਤੋਂ ਦੱਖਣੀ ਅਫਰੀਕਾ ਵਿੱਚ ਪੰਜ ਸਥਾਨਾਂ 'ਤੇ ਆਯੋਜਿਤ ਕੀਤਾ ਜਾਵੇਗਾ। ਫਾਈਨਲ 11 ਫਰਵਰੀ ਨੂੰ ਬੇਨੋਨੀ ਵਿੱਚ ਹੋਵੇਗਾ।

ਭਾਰਤੀ ਮੂਲ ਦੇ ਖਿਡਾਰੀਆਂ ਦਾ ਆਸਟਰੇਲਿਆਈ ਟੀਮ ਵਿੱਚ ਸ਼ਾਮਲ ਹੋਣਾ ਕੋਈ ਅਸਾਧਾਰਨ ਗੱਲ ਨਹੀਂ ਹੈ। ਅੰਡਰ-19 ਵਿਸ਼ਵ ਕੱਪ ਦੇ 2018 ਐਡੀਸ਼ਨ ਦੌਰਾਨ ਜੇਸਨ ਸੰਘਾ ਨੇ ਆਸਟ੍ਰੇਲੀਆ ਦੀ ਅਗਵਾਈ ਕੀਤੀ। ਇਸ ਦੇ ਨਾਲ ਹੀ ਅਰਜੁਨ ਨਾਇਰ ਅਤੇ ਤਨਵੀਰ ਸੰਘਾ ਵੀ ਆਸਟ੍ਰੇਲੀਆ ਦੀ ਨੁਮਾਇੰਦਗੀ ਕਰ ਚੁੱਕੇ ਹਨ। ਹੁਣ ਪੰਜਾਬ ਦੇ ਦੋ ਖਿਡਾਰੀ ਆਸਟ੍ਰੇਲੀਆ ਦੀ ਟੀਮ 'ਚ ਜਗ੍ਹਾ ਬਣਾ ਚੁੱਕੇ ਹਨ।

ਕੌਣ ਹੈ ਹਰਕੀਰਤ ਸਿੰਘ ਬਾਜਵਾ ?: ਹਰਕੀਰਤ ਸਿੰਘ ਬਾਜਵਾ ਵਾਰੇ ਗੱਲ ਕਰੀਏ ਤਾਂ ਹਰਕੀਰਤ 2012 ਵਿੱਚ ਆਪਣੇ ਪਰਿਵਾਰ ਸਮੇਤ ਪੰਜਾਬ ਤੋਂ ਮੈਲਬੌਰਨ ਸ਼ਿਫਟ ਹੋ ਗਏ ਸਨ। ਸੱਤ ਸਾਲ ਦੀ ਛੋਟੀ ਉਮਰ ਵਿੱਚ ਉਨ੍ਹਾਂ ਨੇ ਘਰ ਦੇ ਪਿੱਛੇ ਖੁੱਲੇ ਮੈਦਾਨ ਵਿੱਚ ਆਪਣੇ ਚਾਚੇ ਨਾਲ ਬੱਲੇ ਅਤੇ ਗੇਂਦ ਨਾਲ ਖੇਡਣਾ ਸ਼ੁਰੂ ਕਰ ਦਿੱਤਾ। ਅੰਡਰ-12 ਜ਼ਿਲ੍ਹਾ ਟੀਮ ਤੋਂ ਬਾਹਰ ਰਹਿਣ ਤੋਂ ਲੈ ਕੇ ਅੰਡਰ-19 ਵਿਸ਼ਵ ਕੱਪ ਟੀਮ 'ਚ ਜਗ੍ਹਾ ਬਣਾਉਣ ਤੱਕ ਬਾਜਵਾ ਦਾ ਕ੍ਰਿਕਟ ਸਫਰ ਚੁਣੌਤੀਪੂਰਨ ਅਤੇ ਪ੍ਰੇਰਨਾਦਾਇਕ ਰਿਹਾ ਹੈ। ਉਹ ਸੱਜੇ ਹੱਥ ਦਾ ਬੱਲੇਬਾਜ਼ ਅਤੇ ਆਫ ਸਪਿਨ ਗੇਂਦਬਾਜ਼ ਹਨ।

ਕੌਣ ਹੈ ਹਰਜਸ ਸਿੰਘ ?: ਹਰਜਸ ਸਿੰਘ ਅੱਠ ਸਾਲ ਦੀ ਉਮਰ ਵਿੱਚ ਸਥਾਨਕ ਭਾਈਚਾਰੇ ਵਿੱਚ ਰੇਵਸਬੀ ਵਰਕਰਜ਼ ਕ੍ਰਿਕੇਟ ਕਲੱਬ ਵਿੱਚ ਸ਼ਾਮਲ ਹੋਏ ਅਤੇ ਇੱਥੋਂ ਹੀ ਉਨ੍ਹਾਂ ਦੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਹੋਈ। ਉਹ ਵਰਤਮਾਨ ਵਿੱਚ ਸਿਡਨੀ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਪਿਤਾ ਟਰੈਵਲ ਏਜੰਸੀ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਉਹ ਖੱਬੇ ਹੱਥ ਦੇ ਬੱਲੇਬਾਜ਼ ਹਨ। ਹੁਣ ਹਰਜਸ ਜਨਵਰੀ 2024 'ਚ ਹੋਣ ਵਾਲੇ ਅੰਡਰ-19 ਵਿਸ਼ਵ ਕੱਪ 'ਚ ਮੈਦਾਨ 'ਤੇ ਆਪਣਾ ਹੁਨਰ ਦਿਖਾਉਣ ਦੀ ਤਿਆਰੀ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.