ETV Bharat / sports

ICC World Cup AUS vs PAK : ਵਨਡੇ ਵਿਸ਼ਵ ਕੱਪ 'ਚ ਪਾਕਿਸਤਾਨ ਦੀ ਲਗਾਤਾਰ ਦੂਜੀ ਹਾਰ, ਆਸਟ੍ਰੇਲੀਆ ਨੇ 62 ਦੌੜਾਂ ਨਾਲ ਹਰਾਇਆ

author img

By ETV Bharat Punjabi Team

Published : Oct 20, 2023, 1:16 PM IST

Updated : Oct 20, 2023, 10:41 PM IST

AUS vs PAK : ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 62 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਕੰਗਾਰੂ ਟੀਮ ਨੇ ਟੂਰਨਾਮੈਂਟ ਵਿੱਚ ਆਪਣੀ ਦੂਜੀ ਜਿੱਤ ਹਾਸਲ ਕੀਤੀ ਹੈ। ਇਸ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਇਹ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਮਾਤ ਦਿੱਤੀ ਸੀ।

AUS vs PAK, ICC World Cup 2023
AUS vs PAK

ਬੈਂਗਲੁਰੂ: ICC World Cup 2023 ਦੇ 18ਵੇਂ ਮੈਚ 'ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 62 ਦੌੜਾਂ ਨਾਲ ਹਰਾ ਦਿੱਤਾ ਹੈ। ਵਨਡੇ ਵਿਸ਼ਵ ਕੱਪ 'ਚ ਪਾਕਿਸਤਾਨ ਦੀ ਇਹ ਲਗਾਤਾਰ ਦੂਜੀ ਹਾਰ ਹੈ। ਬੰਗਲੌਰ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 50 ਓਵਰਾਂ 'ਚ ਨੌਂ ਵਿਕਟਾਂ 'ਤੇ 367 ਦੌੜਾਂ ਬਣਾਈਆਂ। ਜਵਾਬ ਵਿੱਚ ਪਾਕਿਸਤਾਨ ਦੀ ਟੀਮ ਸਿਰਫ਼ 305 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ।

ਪਾਕਿਸਤਾਨੀ ਪਾਰੀ ਜ਼ਬਰਦਸਤ ਸ਼ੁਰੂਆਤ ਤੋਂ ਬਾਅਦ ਹੋਈ ਢੇਰ: ਸਲਾਮੀ ਬੱਲੇਬਾਜ਼ਾਂ ਦੀ ਜ਼ਬਰਦਸਤ ਸ਼ੁਰੂਆਤ ਤੋਂ ਬਾਅਦ ਪਾਕਿਸਤਾਨੀ ਪਾਰੀ ਢਹਿ-ਢੇਰੀ ਹੋ ਗਈ। ਸਲਾਮੀ ਬੱਲੇਬਾਜ਼ਾਂ ਦੇ ਆਊਟ ਹੋਣ ਤੋਂ ਬਾਅਦ ਟੀਮ ਨੇ ਲਗਾਤਾਰ ਵਿਕਟਾਂ ਗੁਆ ਦਿੱਤੀਆਂ। ਇਸ ਵਿਚਾਲੇ ਰਿਜ਼ਵਾਨ ਅਤੇ ਸ਼ਕੀਲ ਨੇ ਵਿਗੜਦੀ ਪਾਰੀ ਨੂੰ ਕਾਬੂ ਕਰਨ ਦੀ ਅਸਫਲ ਕੋਸ਼ਿਸ਼ ਕੀਤੀ। ਇਫਤਿਖਾਰ ਅਤੇ ਮੁਹੰਮਦ ਨਵਾਜ਼ ਵੀ ਹੇਠਲੇ ਮੱਧਕ੍ਰਮ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਹੀਂ ਕਰ ਸਕੇ।



ਕਪਤਾਨ ਬਾਬਰ ਆਜ਼ਮ 18 ਦੌੜਾਂ, ਮੁਹੰਮਦ ਰਿਜ਼ਵਾਨ 46, ਸੌਦ ਸ਼ਕੀਲ 30 ਅਤੇ ਇਫਤਿਖਾਰ ਅਹਿਮਦ 26 ਦੌੜਾਂ ਬਣਾ ਕੇ ਆਊਟ ਹੋਏ। ਓਪਨਿੰਗ ਤੋਂ ਬਾਅਦ ਸ਼ਕੀਲ-ਰਿਜ਼ਵਾਨ ਨੂੰ ਛੱਡ ਕੇ ਕੋਈ 50+ ਦੀ ਸਾਂਝੇਦਾਰੀ ਨਹੀਂ ਕਰ ਸਕਿਆ।

ਆਸਟ੍ਰੇਲੀਆ ਦਾ ਪਾਰੀ: ਵਿਸ਼ਵ ਕੱਪ 2023 ਦੇ 18ਵੇਂ ਮੈਚ ਵਿੱਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 368 ਦੌੜਾਂ ਦਾ ਟੀਚਾ ਦਿੱਤਾ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਦੀ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 9 ਵਿਕਟਾਂ 'ਤੇ 368 ਦੌੜਾਂ ਬਣਾਈਆਂ। ਗਾਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਆਸਟ੍ਰੇਲੀਆਈ ਸਲਾਮੀ ਬੱਲੇਬਾਜ਼ਾਂ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਡੇਵਿਡ ਵਾਰਨਰ ਅਤੇ ਮਿਸ਼ੇਲ ਮਾਰਸ਼ ਦੀ ਜੋੜੀ ਨੇ 10 ਓਵਰਾਂ ਵਿੱਚ 82 ਦੌੜਾਂ ਬਣਾਈਆਂ ਸਨ। ਦੋਵਾਂ ਨੇ 203 ਗੇਂਦਾਂ 'ਤੇ 259 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕਰਕੇ ਮਜ਼ਬੂਤ ​​ਸਕੋਰ ਦੀ ਨੀਂਹ ਰੱਖੀ, ਪਰ ਬਾਅਦ 'ਚ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਅਤੇ ਹਰਿਸ ਰਾਊਫ ਨੇ ਕੰਗਾਰੂਆਂ ਨੂੰ 400 ਦੌੜਾਂ ਤੋਂ ਪਹਿਲਾਂ ਹੀ ਰੋਕ ਦਿੱਤਾ। ਡੇਵਿਡ ਵਾਰਨਰ ਨੇ 163 ਦੌੜਾਂ ਅਤੇ ਮਿਸ਼ੇਲ ਮਾਰਸ਼ ਨੇ 121 ਦੌੜਾਂ ਦਾ ਸੈਂਕੜਾ ਲਗਾਇਆ। ਵਾਰਨਰ ਨੇ ਆਪਣੇ ਵਨਡੇ ਕਰੀਅਰ ਦਾ 21ਵਾਂ ਅਤੇ ਵਿਸ਼ਵ ਕੱਪ 'ਚ 5ਵਾਂ ਸੈਂਕੜਾ ਲਗਾਇਆ, ਜਦਕਿ ਮਾਰਸ਼ ਨੇ ਆਪਣਾ ਦੂਜਾ ਸੈਂਕੜਾ ਲਗਾਇਆ। ਸ਼ਾਹੀਨ ਸ਼ਾਹ ਅਫਰੀਦੀ ਨੇ 5 ਵਿਕਟਾਂ ਲਈਆਂ, ਜਦਕਿ ਹਰਿਸ ਰਾਊਫ ਨੇ 3 ਵਿਕਟਾਂ ਹਾਸਲ ਕੀਤੀਆਂ।


ਪਾਕਿਸਤਾਨ ਦੀ ਖ਼ਰਾਬ ਫੀਲਡਿੰਗ, 3 ਕੈਚ ਛੱਡੇ: ਪਾਕਿਸਤਾਨ ਦੀ ਫੀਲਡਿੰਗ ਬਹੁਤ ਖਰਾਬ ਸੀ। ਡੇਵਿਡ ਵਾਰਨਰ ਨੂੰ 5ਵੇਂ ਓਵਰ ਵਿੱਚ ਹੀ ਜੀਵਨਦਾਨ ਮਿਲਿਆ। ਵਾਰਨਰ ਸ਼ਾਹੀਨ ਦੀ ਗੇਂਦ 'ਤੇ ਉਸਾਮਾ ਮੀਰ ਦੇ ਹੱਥੋਂ ਕੈਚ ਹੋ ਗਏ, ਜਦੋਂ ਉਹ ਸਿਰਫ਼ 10 ਦੌੜਾਂ ਹੀ ਬਣਾ ਸਕੇ ਸਨ। ਇਸ ਤੋਂ ਬਾਅਦ ਵਾਰਨਰ ਨੇ ਸੈਂਕੜਾ ਲਗਾਇਆ। ਸੈਂਕੜੇ ਤੋਂ ਬਾਅਦ 33ਵੇਂ ਓਵਰ 'ਚ ਅਬਦੁੱਲਾ ਸ਼ਫੀਕ ਨੇ ਉਸਾਮਾ ਦੀ ਗੇਂਦ 'ਤੇ ਵਾਰਨਰ ਦਾ ਕੈਚ ਛੱਡ ਦਿੱਤਾ। ਉਦੋਂ ਵਾਰਨਰ 123 ਦੌੜਾਂ ਬਣਾ ਕੇ ਖੇਡ ਰਿਹਾ ਸੀ। ਇਸ ਤੋਂ ਬਾਅਦ 35ਵੇਂ ਓਵਰ ਵਿੱਚ ਕਪਤਾਨ ਬਾਬਰ ਆਜ਼ਮ ਨੇ ਸਲਿਪ ਵਿੱਚ ਸਟੀਵ ਸਮਿਥ ਦਾ ਕੈਚ ਛੱਡ ਦਿੱਤਾ।



ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦਾ ਚੌਥਾ ਮੈਚ: ਇਸ ਵਿਸ਼ਵ ਕੱਪ ਵਿੱਚ ਦੋਵਾਂ ਟੀਮਾਂ ਦਾ ਇਹ ਚੌਥਾ ਮੈਚ ਹੋਇਆ ਹੈ। ਆਸਟ੍ਰੇਲੀਆ ਨੇ ਆਪਣੇ ਪਹਿਲੇ ਤਿੰਨ ਮੈਚਾਂ ਵਿੱਚ ਦੋ ਹਾਰੇ ਹਨ ਅਤੇ ਇੱਕ ਵਿੱਚ ਜਿੱਤ ਦਰਜ ਕੀਤੀ ਹੈ, ਜਦਕਿ ਪਾਕਿਸਤਾਨ ਨੇ ਦੋ ਮੈਚ ਜਿੱਤੇ ਹਨ ਅਤੇ ਇੱਕ ਹਾਰਿਆ ਹੈ। ਆਸਟ੍ਰੇਲੀਆ ਨੂੰ ਭਾਰਤ ਨੇ 6 ਵਿਕਟਾਂ ਨਾਲ ਅਤੇ ਦੱਖਣੀ ਅਫਰੀਕਾ ਨੂੰ 134 ਦੌੜਾਂ ਨਾਲ ਹਰਾਇਆ ਸੀ, ਜਦਕਿ ਸ਼੍ਰੀਲੰਕਾ ਖਿਲਾਫ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਉਥੇ ਹੀ, ਪਾਕਿਸਤਾਨ ਨੇ ਨੀਦਰਲੈਂਡ ਅਤੇ ਸ਼੍ਰੀਲੰਕਾ ਨੂੰ ਹਰਾਇਆ ਪਰ ਭਾਰਤ ਤੋਂ 7 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।


ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11

ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲੈਬੂਸ਼ੇਨ, ਗਲੇਨ ਮੈਕਸਵੈੱਲ, ਜੋਸ਼ ਇੰਗਲਿਸ (ਵਿਕਟਕੀਪਰ), ਮਾਰਕਸ ਸਟੋਇਨਿਸ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ।

ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਅਬਦੁੱਲਾ ਸ਼ਫੀਕ, ਇਮਾਮ-ਉਲ-ਹੱਕ, ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸੌਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਸ਼ਾਹੀਨ ਸ਼ਾਹ ਅਫਰੀਦੀ, ਹਸਨ ਅਲੀ ਅਤੇ ਹਰਿਸ ਰਊਫ।

Last Updated : Oct 20, 2023, 10:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.