ETV Bharat / sports

IND vs ENG 2nd Semi-Final: ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਇੰਗਲੈਂਡ

author img

By

Published : Nov 10, 2022, 3:49 PM IST

Updated : Nov 10, 2022, 5:03 PM IST

ਟੀਮ ਇੰਡੀਆ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਫਾਈਨਲ 'ਚ ਨਹੀਂ ਪਹੁੰਚ ਸਕੀ ਸੀ। ਐਡੀਲੇਡ 'ਚ ਵੀਰਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਇੰਗਲੈਂਡ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ।

IND vs ENG 2nd Semi-Final
IND vs ENG 2nd Semi-Final

ਐਡੀਲੇਡ: ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਦੂਜੇ ਸੈਮੀਫਾਈਨਲ ਮੈਚ 'ਚ ਅੱਜ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੀ ਟੀਮ ਨਾਲ ਭਿੜ ਰਹੀ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। 19 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 156/4 ਹੈ। ਹਾਰਦਿਕ ਪੰਡਯਾ ਅਤੇ ਰਿਸ਼ਭ ਪੰਤ ਕ੍ਰੀਜ਼ 'ਤੇ ਮੌਜੂਦ ਹਨ।

ਟੀਮ ਇੰਡੀਆ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਫਾਈਨਲ 'ਚ ਨਹੀਂ ਪਹੁੰਚ ਸਕੀ ਸੀ। ਐਡੀਲੇਡ 'ਚ ਵੀਰਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਇੰਗਲੈਂਡ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ।

ਐਡੀਲੇਡ : ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਦੂਜੇ ਸੈਮੀਫਾਈਨਲ 'ਚ ਅੱਜ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ ’ਤੇ 168 ਦੌੜਾਂ ਬਣਾਈਆਂ ਅਤੇ ਇੰਗਲੈਂਡ ਨੂੰ 169 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਇੰਗਲੈਂਡ ਨੇ ਬਿਨਾਂ ਕੋਈ ਵਿਕਟ ਗੁਆਏ 16 ਓਵਰਾਂ 'ਚ ਟੀਚਾ ਹਾਸਲ ਕਰ ਲਿਆ।

ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 4000 ਦੌੜਾਂ ਬਣਾਉਣ ਵਾਲੇ ਪਹਿਲੇ ਖਿਡਾਰੀ ਬਣੇ ਕੋਹਲੀ

ਵਿਰਾਟ ਕੋਹਲੀ ਟੀ-20 'ਚ 4000 ਦੌੜਾਂ ਬਣਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। ਕੋਹਲੀ ਨੇ ਇੰਗਲੈਂਡ ਖਿਲਾਫ 42 ਦੌੜਾਂ ਦੀ ਪਾਰੀ ਖੇਡਦੇ ਹੀ ਇਹ ਸਫਲਤਾ ਹਾਸਲ ਕੀਤੀ।

ਭਾਰਤ ਦੀ ਪਾਰੀ

ਤੀਜੀ ਵਿਕਟ - ਸੂਰਿਆਕੁਮਾਰ ਯਾਦਵ 14 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਆਦਿਲ ਰਾਸ਼ਿਦ ਨੇ ਫਿਲ ਸਾਲਟ ਦੇ ਹੱਥੋਂ ਕੈਚ ਕਰਵਾਇਆ।

ਦੂਜੀ ਵਿਕਟ - ਰੋਹਿਤ ਸ਼ਰਮਾ 27 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਕ੍ਰਿਸ ਜੌਰਡਨ ਨੇ ਸੈਮ ਕੁਰਾਨ ਦੇ ਹੱਥੋਂ ਕੈਚ ਕਰਵਾਇਆ।

ਪਹਿਲੀ ਵਿਕਟ - ਕੇਐਲ ਰਾਹੁਲ 5 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਜੋਸ ਬਟਲਰ ਦੇ ਹੱਥੋਂ ਕ੍ਰਿਸ ਵੋਕਸ ਨੇ ਕੈਚ ਕਰਵਾਇਆ।

ਪਾਵਰਪਲੇ 'ਚ ਭਾਰਤ ਨੇ ਬਣਾਈਆਂ 38 ਦੌੜਾਂ

ਭਾਰਤ ਦੀ ਪਾਰੀ ਦੇ ਛੇ ਓਵਰ ਖਤਮ ਹੋ ਚੁੱਕੇ ਹਨ। ਟੀਮ ਇੰਡੀਆ ਨੇ ਇਕ ਵਿਕਟ 'ਤੇ 38 ਦੌੜਾਂ ਬਣਾ ਲਈਆਂ ਹਨ। ਕਪਤਾਨ ਰੋਹਿਤ ਸ਼ਰਮਾ 18 ਗੇਂਦਾਂ 'ਤੇ 20 ਅਤੇ ਵਿਰਾਟ ਕੋਹਲੀ 13 ਗੇਂਦਾਂ 'ਤੇ 12 ਦੌੜਾਂ ਬਣਾ ਕੇ ਨਾਬਾਦ ਹਨ।

ਓਵਰ ਭਾਰਤ ਦਾ ਸਕੋਰ ਇੰਗਲੈਂਡ ਦਾ ਸਕੋਰ

  • 1 6/0
  • 2 10/1
  • 3 11/1
  • 4 21/1
  • 5 31/1
  • 6 38/1
  • 7 46/1
  • 8 51/1
  • 9 57/2
  • 10 62/2
  • 11 74/2
  • 12 77/3
  • 13 80/3
  • 14 90/3
  • 15 100/3
  • 16 110/3
  • 17 121/3
  • 18 136/4
  • 19 156/4
  • 20

ਦੋਵਾਂ ਟੀਮਾਂ ਦਾ ਪਲੇਇੰਗ-11

ਭਾਰਤ: ਕੇਐੱਲ ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਰਿਸ਼ਭ ਪੰਤ (ਵਿਕੇਟ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ।

ਇੰਗਲੈਂਡ: ਜੋਸ ਬਟਲਰ (w/c), ਐਲੇਕਸ ਹੇਲਸ, ਫਿਲ ਸਾਲਟ, ਬੇਨ ਸਟੋਕਸ, ਹੈਰੀ ਬਰੁਕ, ਲਿਆਮ ਲਿਵਿੰਗਸਟੋਨ, ​​ਮੋਇਨ ਅਲੀ, ਸੈਮ ਕੁਰਾਨ, ਕ੍ਰਿਸ ਜੌਰਡਨ, ਕ੍ਰਿਸ ਵੋਕਸ, ਆਦਿਲ ਰਾਸ਼ਿਦ।

ਐਡੀਲੇਡ ਓਵਲ ਵਿੱਚ ਮੌਸਮ

ਐਡੀਲੇਡ ਓਵਲ ਮੈਦਾਨ ਬਾਰੇ ਮਿਲੀ ਮੌਸਮ ਰਿਪੋਰਟ ਮੁਤਾਬਕ ਅੱਜ ਹੋਣ ਵਾਲੇ ਮੈਚ ਦੌਰਾਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੈਚ ਸਥਾਨਕ ਸਮੇਂ ਅਨੁਸਾਰ ਸ਼ਾਮ 6:30 ਵਜੇ ਅਤੇ ਭਾਰਤੀ ਸਮੇਂ ਅਨੁਸਾਰ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਆਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਉੱਥੇ ਤਾਪਮਾਨ 16-20 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਐਡੀਲੇਡ ਓਵਲ ਪਿੱਚ ਰਿਪੋਰਟ

ਐਡੀਲੇਡ ਓਵਲ ਦੀ ਪਿੱਚ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੋਵਾਂ ਲਈ ਮਦਦਗਾਰ ਹੈ। ਆਮ ਤੌਰ 'ਤੇ ਦੇਖਿਆ ਜਾਂਦਾ ਹੈ ਕਿ ਇੱਥੇ ਦੂਜੀ ਪਾਰੀ 'ਚ ਦੌੜਾਂ ਬਣਾਉਣੀਆਂ ਮੁਸ਼ਕਲ ਹੋ ਜਾਂਦੀਆਂ ਹਨ। ਇਸੇ ਲਈ ਇਸ ਮੈਚ ਵਿੱਚ ਵੀ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਬੱਲੇਬਾਜ਼ੀ ਕਰਨਾ ਚਾਹੇਗੀ। ਪਹਿਲਾਂ ਖੇਡ ਕੇ ਵਿਰੋਧੀ ਟੀਮ ਨੂੰ ਦਬਾਅ ਵਿੱਚ ਰੱਖਣ ਦੀ ਕੋਸ਼ਿਸ਼ ਕਰਨਾ ਅਤੇ ਵੱਡਾ ਸਕੋਰ ਬੋਰਡ 'ਤੇ ਲਗਾਉਣਾ ਵਧੇਰੇ ਪ੍ਰਭਾਵਸ਼ਾਲੀ ਹੋਵੇਗਾ। ਦੋਵੇਂ ਟੀਮਾਂ ਇਸ ਗੱਲ ਨੂੰ ਧਿਆਨ 'ਚ ਰੱਖਣਗੀਆਂ।

Last Updated :Nov 10, 2022, 5:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.