IND vs SA 2nd T20: IND vs SA 2nd T20: ਸੂਰਿਆਕੁਮਾਰ ਤੇ ਰਾਹੁਲ ਦੇ ਅਰਧ ਸੈਂਕੜਾ, ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 238 ਦੌੜਾਂ ਦਾ ਟੀਚਾ

author img

By

Published : Oct 2, 2022, 8:15 PM IST

Updated : Oct 2, 2022, 10:17 PM IST

INDIA VS SOUTH AFRICA 2ND T20 MATCH REPORT

ਭਾਰਤ ਦੇ ਖਿਲਾਫ (IND vs SA 2nd T20), ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 238 ਦੌੜਾਂ ਦਾ ਟੀਚਾ ਦਿੱਤਾ ਹੈ।

ਗੁਹਾਟੀ: ਭਾਰਤ ਅਤੇ ਦੱਖਣੀ ਅਫਰੀਕਾ (IND vs SA) ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਗੁਹਾਟੀ ਵਿੱਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 238 ਦੌੜਾਂ ਦਾ ਟੀਚਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ 'ਚ ਤਿੰਨ ਵਿਕਟਾਂ ਦੇ ਨੁਕਸਾਨ 'ਤੇ 237 ਦੌੜਾਂ ਬਣਾਈਆਂ। ਭਾਰਤ ਲਈ ਕੇਐਲ ਰਾਹੁਲ ਨੇ 57 ਅਤੇ ਸੂਰਿਆਕੁਮਾਰ ਯਾਦਵ ਨੇ 61 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਵਿਰਾਟ ਕੋਹਲੀ 49 ਦੌੜਾਂ ਬਣਾ ਕੇ ਅਜੇਤੂ ਰਹੇ। ਇਹ ਟੀ-20 'ਚ ਦੱਖਣੀ ਅਫਰੀਕਾ ਖਿਲਾਫ ਭਾਰਤ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਕੇਐਲ ਰਾਹੁਲ ਨੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ 20ਵਾਂ ਅਰਧ ਸੈਂਕੜਾ ਲਗਾਇਆ।

ਅਫਰੀਕੀ ਟੀਮ ਇਸ ਮੈਚ 'ਚ ਇਕ ਬਦਲਾਅ ਨਾਲ ਉਤਰੀ ਹੈ। ਪਿਛਲੇ ਮੈਚ 'ਚ ਮਹਿੰਗਾ ਸਾਬਤ ਹੋਏ ਤਬਰੇਜ਼ ਸ਼ਮਸੀ ਦੀ ਜਗ੍ਹਾ ਲੁੰਗੀ ਨਗੀਦੀ ਨੂੰ ਟੀਮ 'ਚ ਸ਼ਾਮਿਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਮੈਦਾਨ ਵਿੱਚ ਵੜਿਆ ਸੱਪ, ਮੈਚ 10 ਮਿੰਟ ਲਈ ਰੁਕਿਆ

ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ 'ਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਪਾਰੀ ਦੌਰਾਨ ਜਦੋਂ ਰੋਹਿਤ ਸ਼ਰਮਾ ਅਤੇ ਕੇਐਲ ਰਾਹੁਲ ਬੱਲੇਬਾਜ਼ੀ ਕਰ ਰਹੇ ਸਨ ਤਾਂ ਅੱਠਵੇਂ ਓਵਰ ਦੀ ਸ਼ੁਰੂਆਤ ਵਿੱਚ ਖੇਡ ਕੁਝ ਮਿੰਟਾਂ ਲਈ ਰੁਕ ਗਈ। ਮੈਦਾਨ 'ਤੇ ਸੱਪ ਆਉਣ ਕਾਰਨ ਖੇਡ ਨੂੰ ਰੋਕ ਦਿੱਤਾ ਗਿਆ।

ਇਸ ਪ੍ਰਕਾਰ ਹਨ ਦੋਵੇਂ ਟੀਮਾਂ -

ਭਾਰਤ: ਕੇਐਲ ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਦਿਨੇਸ਼ ਕਾਰਤਿਕ, ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਹਰਸ਼ਲ ਪਟੇਲ, ਦੀਪਕ ਚਾਹਰ, ਅਰਸ਼ਦੀਪ ਸਿੰਘ।

ਦੱਖਣੀ ਅਫ਼ਰੀਕਾ: ਕਵਿੰਟਨ ਡੀ ਕਾਕ (ਵਿਕੇਟਕੀਪਰ), ਟੇਂਬਾ ਬਾਵੁਮਾ (ਕਪਤਾਨ), ਰਿਲੇ ਰੂਸੋ, ਏਡੇਨ ਮਾਰਕਰਮ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਵੇਨ ਪਾਰਨੇਲ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਟਜੇ, ਲੁੰਗੀ ਨਗਿਡੀ।

ਇਹ ਵੀ ਪੜ੍ਹੋ: T20 World Cup 2022: ICC ਨੇ ਕੀਤਾ ਪ੍ਰਾਈਜ਼ ਮਨੀ ਦਾ ਐਲਾਨ, ਜੇਤੂ ਨੂੰ ਇੰਨੇ ਕਰੋੜ ਰੁਪਏ

Last Updated :Oct 2, 2022, 10:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.