IND vs NZ: ਟੀਮ ਇੰਡੀਆ ਦਾ ਨਿਊਜ਼ੀਲੈਂਡ ਦੌਰਾ ਮੁਲਤਵੀ, ਜਾਣੋ ਕੀ ਹੈ ਕਾਰਨ

author img

By

Published : Sep 16, 2021, 9:51 PM IST

India's ODI tour

ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦਾ ਨਿਊਜ਼ੀਲੈਂਡ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਨਿਊਜ਼ੀਲੈਂਡ ਕ੍ਰਿਕਟ ਦੇ ਬੁਲਾਰੇ ਨੇ ਕੀਤੀ ਹੈ। ਹਾਲਾਂਕਿ, ਬੀਸੀਸੀਆਈ ਅਤੇ ਨਿਊਜ਼ੀਲੈਂਡ ਕ੍ਰਿਕਟ ਵੱਲੋਂ ਟੀਮ ਇੰਡੀਆ ਦੇ ਦੌਰੇ ਨੂੰ ਮੁਲਤਵੀ ਕਰਨ ਦੇ ਬਾਰੇ 'ਚ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਹੁਣ ਨਿਊਜ਼ੀਲੈਂਡ ਦੀ ਯਾਤਰਾ ਨਹੀਂ ਕਰੇਗੀ। ਨਿਊਜ਼ੀਲੈਂਡ ਕ੍ਰਿਕਟ ਮੈਨੇਜਮੈਂਟ ਨੇ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਟੀਮ ਇੰਡੀਆ ਦਾ ਇਹ ਦੌਰਾ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਟੀਮ ਇੰਡੀਆ 2022 ਵਿੱਚ ਹੋਣ ਵਾਲੇ ਟੀ -20 ਵਿਸ਼ਵ ਕੱਪ ਤੋਂ ਬਾਅਦ ਨਵੰਬਰ ਵਿੱਚ ਨਿਊਜ਼ੀਲੈਂਡ ਦੇ ਦੌਰੇ 'ਤੇ ਜਾ ਰਹੀ ਸੀ। ਨਿਊਜ਼ੀਲੈਂਡ ਕ੍ਰਿਕਟ ਦੇ ਬੁਲਾਰੇ ਨੇ ਦੌਰੇ ਦੇ ਮੁਲਤਵੀ ਹੋਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਭਾਰਤ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਭਾਰਤੀ ਕ੍ਰਿਕਟ ਟੀਮ ਨੂੰ ਟੀ -20 ਵਿਸ਼ਵ ਕੱਪ ਤੋਂ ਬਾਅਦ ਨਵੰਬਰ ਵਿੱਚ ਨਿਊਜ਼ੀਲੈਂਡ ਦੌਰੇ ਦਾ ਪ੍ਰਸਤਾਵ ਦਿੱਤਾ ਗਿਆ ਸੀ। ਇਸ ਦੌਰਾਨ ਟੀਮ ਇੰਡੀਆ ਨੇ ਨਿਊਜ਼ੀਲੈਂਡ ਦੇ ਨਾਲ ਦੋ ਟੈਸਟ ਅਤੇ ਤਿੰਨ ਟੀ-20 ਕੌਮਾਂਤਰੀ ਮੈਚਾਂ ਦੀ ਲੜੀ ਖੇਡਣੀ ਸੀ। ਇਹ ਮੈਚ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਸੀ। ਪਰ ਹੁਣ ਕੋਰੋਨਾ ਨੇ ਭਾਰਤੀ ਟੀਮ ਦੇ ਇਸ ਦੌਰੇ 'ਚ ਰੁਕਾਵਟ ਪਾ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ, ਕੋਰੋਨਾ ਸੰਕਰਮਣ ਦੀ ਰੋਕਥਾਮ ਲਈ ਨਿਊਜ਼ੀਲੈਂਡ ਸਰਕਾਰ ਨੇ ਕਈ ਸਖ਼ਤ ਨਿਯਮ ਲਾਗੂ ਕੀਤੇ ਹਨ। ਖਿਡਾਰੀਆਂ ਲਈ ਵੀ ਕੋਰੋਨਾ ਨਿਯਮਾਂ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਹਨ। ਇਸ ਲਈ ਵਿਸ਼ਵ ਕੱਪ ਤੋਂ ਬਾਅਦ ਕੀਵੀ ਕ੍ਰਿਕਟਰ ਦਸੰਬਰ ਦੀ ਸ਼ੁਰੂਆਤ ਤੋਂ ਪਹਿਲਾਂ ਘਰ ਨਹੀਂ ਪਰਤਣਗੇ। ਨਿਊਜ਼ੀਲੈਂਡ ਆਉਣ ਤੋਂ ਬਾਅਦ ਉਨ੍ਹਾਂ ਨੂੰ ਪ੍ਰਬੰਧਿਤ ਆਈਸੋਲੇਸ਼ਨ ਅਤੇ ਕੁਆਰੰਟੀਨ ਦੇ ਅਧੀਨ 14 ਦਿਨਾਂ ਲਈ ਵੱਖ-ਵੱਖ ਰਹਿਣਾ ਪਵੇਗਾ।

ਇਹ ਵੀ ਪੜ੍ਹੋ:ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦਾ ਕੀਤਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.