ETV Bharat / sports

Punjab vs Haryana Speaker XI : ਕ੍ਰਿਕਟ ਮੈਚ 'ਚ ਪੰਜਾਬ ਸਪੀਕਰ ਇਲੈਵਨ ਨੇ ਮਾਰੀ ਬਾਜ਼ੀ ,ਹਰਿਆਣਾ ਨੂੰ ਦਿਖਾਇਆ ਹਾਰ ਦਾ ਮੂੰਹ

author img

By

Published : Apr 15, 2023, 11:01 PM IST

Punjab vs Haryana  Speaker XI
Punjab vs Haryana Speaker XI

ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦਾ ਕ੍ਰਿਕਟ ਮੈਚ ਬਹੁਤ ਹੀ ਰੋਮਾਂਨਚਕ ਰਿਹਾ। ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ ਅਤੇ ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ। ਪੰਜਾਬ ਨੇ ਪਹਿਲੀ ਪਾਰੀ ਵਿੱਚ 15 ਓਵਰਾਂ ਵਿੱਚ 235 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ।

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦਰਮਿਆਨ ਅੱਜ ਖੇਡੇ ਗਏ ਕ੍ਰਿਕਟ ਮੈਚ ਵਿੱਚ ਪੰਜਾਬ ਦੀ ਟੀਮ 95 ਦੌੜਾਂ ਨਾਲ ਜੇਤੂ ਰਹੀ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ ਉੱਤੇ 15 ਓਵਰਾਂ ਵਿੱਚ 235 ਦੌੜਾਂ ਬਣਾਈਆਂ ਜਦਕਿ ਹਰਿਆਣਾ ਦੀ ਟੀਮ 15 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 140 ਦੌੜਾਂ ਹੀ ਬਣਾ ਸਕੀ।

Punjab vs Haryana  Speaker XI
Punjab vs Haryana Speaker XI

ਜੇਤੂਆਂ ਨੂੰ ਦਿੱਤੀਆਂ ਟਰਾਫੀਆਂ: ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਯੂ ਟੀ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੰਜੇ ਟੰਡਨ ਨੇ ਪੰਜਾਬ ਸਪੀਕਰ-ਇਲੈਵਨ ਦੀ ਜੇਤੂ ਟੀਮ ਅਤੇ ਉਪ ਜੇਤੂ ਟੀਮ ਨੂੰ ਟਰਾਫੀ ਦੇ ਕੇ ਨਿਵਾਜਿਆ।

Punjab vs Haryana  Speaker XI
Punjab vs Haryana Speaker XI

ਪੰਜਾਬ ਸਪੀਕਰ-ਇਲੈਵਨ ਨੇ ਕੀਤੀ ਬੱਲੇਬਾਜ਼ੀ: ਸੈਕਟਰ-16 ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਸਪੀਕਰ-ਇਲੈਵਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ ਸ੍ਰੀ ਮੀਤ ਹੇਅਰ ਅਤੇ ਵਿਧਾਇਕ ਅਮੋਲਕ ਸਿੰਘ ਨੇ ਓਪਨਰ ਬੱਲੇਬਾਜ਼ ਵਜੋਂ ਸ਼ੁਰੂਆਤ ਕੀਤੀ।

Punjab vs Haryana  Speaker XI
Punjab vs Haryana Speaker XI

"ਪੰਜਾਬ ਸਪੀਕਰ ਇਲੈਵਨ" ਟੀਮ ਨੂੰ ਜਿਤਾਉਣ ਲਈ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 12 ਛੱਕਿਆਂ ਅਤੇ 13 ਚੌਕਿਆਂ ਦੀ ਮਦਦ ਨਾਲ 150 ਦੌੜਾਂ ਬਣਾਈਆਂ ਅਤੇ ਉਹ ਮੈਨ ਆਫ਼ ਦ ਮੈਚ ਰਹੇ। ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ 8 ਚੌਕਿਆਂ ਦੀ ਮਦਦ ਨਾਲ ਨਾਬਾਦ 54 ਦੌੜਾਂ ਬਣਾਈਆਂ। ਪੰਜਾਬ ਦੀ ਟੀਮ ਨੇ ਦੋ ਵਿਕਟਾਂ ਗੁਆਈਆਂ, ਜਿਨ੍ਹਾਂ ਵਿੱਚ ਓਪਨਰ ਵਜੋਂ ਗਏ ਵਿਧਾਇਕ ਅਮੋਲਕ ਸਿੰਘ 14 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਅਮਰਪਾਲ ਸਿੰਘ 1 ਦੌੜ ਬਣਾ ਕੇ ਆਊਟ ਹੋ ਗਏ।

236 ਦੌੜਾਂ ਲਈ ਖੇਡਦਿਆਂ ਹਰਿਆਣਾ ਸਪੀਕਰ-ਇਲੈਵਨ ਵੱਲੋਂ ਵਿਧਾਇਕ ਭਵਿਆ ਬਿਸ਼ਨੋਈ ਅਤੇ ਚਰਨਜੀਵ ਰਾਓ ਨੇ ਸਲਾਮੀ ਬੱਲੇਬਾਜ਼ ਵਜੋਂ ਸ਼ੁਰੂਆਤ ਕੀਤੀ। ਇਸ ਦੌਰਾਨ ਭਵਿਆ ਬਿਸ਼ਨੋਈ 72 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਚਰਨਜੀਵ ਰਾਓ 2 ਚੌਕਿਆਂ ਦੀ ਮਦਦ ਨਾਲ 12 ਦੌੜਾਂ ਬਣਾ ਕੇ ਕੈਚ ਆਊਟ ਹੋਏ। ਉਨ੍ਹਾਂ ਦਾ ਕੈਚ ਅੰਮ੍ਰਿਤਪਾਲ ਸਿੰਘ ਦੀ ਗੇਂਦ 'ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਲੀ ਕਲਸੀ ਨੇ ਫੜਿਆ। ਇਸ ਪਿੱਛੋਂ ਵਿਧਾਇਕ ਰਾਜੇਸ਼ ਨਾਗਰ ਨੇ 19 ਦੌੜਾਂ ਅਤੇ ਵਿਧਾਇਕ ਸ਼ਸ਼ੀਪਾਲ ਸਿੰਘ ਨੇ 16 ਦੌੜਾਂਚ ਬਣਾ ਕੇ ਆਊਟ ਹੋਏ।

ਪੰਜਾਬ ਸਪੀਕਰ-ਇਲੈਵਨ

  • ਕਪਤਾਨ ਗੁਰਮੀਤ ਸਿੰਘ ਮੀਤ ਹੇਅਰ (ਖੇਡ ਮੰਤਰੀ ਪੰਜਾਬ)
  • ਵਿਧਾਇਕ ਅਮੋਲਕ ਸਿੰਘ
  • ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
  • ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ (ਮੌੜ
  • ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
  • ਵਿਧਾਇਕ ਕਰਮਬੀਰ ਸਿੰਘ ਘੁੰਮਣ
  • ਵਿਧਾਇਕ ਨਰਿੰਦਰਪਾਲ ਸਿੰਘ ਸਵਨਾ
  • ਵਿਧਾਇਕ ਰੁਪਿੰਦਰ ਸਿੰਘ,
  • ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
  • ਵਿਧਾਇਕ ਮਨਜਿੰਦਰ ਲਾਲਪੁਰਾ
  • ਵਿਧਾਇਕ ਗੁਰਦੇਵ ਸਿੰਘ ਦੇਵ ਮਾਨ
  • ਵਿਧਾਇਕ ਅਮਰਪਾਲ ਸਿੰਘ
  • ਵਿਧਾਇਕ ਡਾ. ਰਵਜੋਤ ਸਿੰਘ

ਹਰਿਆਣਾ ਸਪੀਕਰ-ਇਲੈਵਨ

  • ਕੈਪਟਨ ਗਿਆਨ ਚੰਦ ਗੁਪਤਾ (ਸਪੀਕਰ, ਹਰਿਆਣਾ ਵਿਧਾਨ ਸਭਾ)
  • ਵਿਧਾਇਕ ਭਵਿਆ ਬਿਸ਼ਨੋਈ
  • ਵਿਧਾਇਕ ਚਿਰੰਜੀਵ ਰਾਓ
  • ਵਿਧਾਇਕ ਰਾਜੇਸ਼ ਨਾਗਰ
  • ਵਿਧਾਇਕ ਸ਼ੀਸ਼ ਪਾਲ ਸਿੰਘ
  • ਵਿਧਾਇਕ ਜੋਗੀ ਰਾਮ ਸਿੰਘ
  • ਵਿਧਾਇਕ ਲਕਸ਼ਮਣ ਸਿੰਘ ਯਾਦਵ
  • ਵਿਧਾਇਕ ਪਰਦੀਪ ਚੌਧਰੀ
  • ਵਿਧਾਇਕ ਬਲਰਾਜ ਕੁੰਡੂ
  • ਵਿਧਾਇਕ ਕੁਲਦੀਪ ਵਤਸ
  • ਵਿਧਾਇਕ ਅਮਿਤ ਸਿਹਾਗ
  • ਵਿਧਾਇਕ ਪ੍ਰਵੀਨ ਡਾਗਰ
  • ਵਿਧਾਇਕ ਮੋਮਨ ਖਾਨ
  • ਵਿਧਾਇਕ ਹਰਵਿੰਦਰ ਕਲਿਆਣ
  • ਵਿਧਾਇਕ ਮੋਹਨ ਲਾਲ ਬਡੋਲੀ
  • ਵਿਧਾਇਕ ਸੰਜੇ ਸਿੰਘ (ਪ੍ਰੈਸ ਨੋਟ)

ਇਹ ਵੀ ਪੜ੍ਹੋ:- ਦਿੱਲੀ ਤੋਂ ਫੌਜ ਦੀ ਟੀਮ ਪਹੁੰਚੀ ਬਠਿੰਡਾ ਮਿਲਟਰੀ ਸਟੇਸ਼ਨ: SFJ-KTF ਨੇ ਲਈ ਜ਼ਿੰਮੇਵਾਰੀ, 4 ਜਵਾਨਾਂ ਦਾ ਗੋਲੀ ਮਾਰ ਕੇ ਕੀਤਾ ਸੀ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.