ETV Bharat / sports

Asian women Cricket champion: ਰਾਸ਼ਟਰੀ ਗੀਤ ਦੌਰਾਨ ਭਾਵੁਕ ਹੋਈ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ, ਦੱਸਿਆ ਖ਼ਾਸ ਕਾਰਣ

author img

By ETV Bharat Punjabi Team

Published : Sep 26, 2023, 9:13 AM IST

SMRITI MANDHANA WAS EMOTIONAL BEFORE THE NATIONAL ANTHEM SAID HAD SEEN NEERAJ CHOPRA WINNING THE MEDAL
Asian women Cricket champion: ਰਾਸ਼ਟਰੀ ਗੀਤ ਦੌਰਾਨ ਭਾਵੁਕ ਹੋਈ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ,ਦੱਸਿਆ ਖ਼ਾਸ ਕਾਰਣ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2023 'ਚ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਜਿੱਤ ਲਿਆ ਹੈ। ਸਮ੍ਰਿਤੀ ਮੰਧਾਨਾ (Smriti Mandhana) ਨੇ ਦੱਸਿਆ ਕਿ ਦੇਸ਼ ਲਈ ਸੋਨ ਤਮਗਾ ਜਿੱਤਣ ਦਾ ਪਲ ਉਸ ਲਈ ਖਾਸ ਹੈ, ਉਸ ਨੇ ਅੱਗੇ ਕਿਹਾ ਕਿ ਅਸੀਂ ਨੀਰਜ ਚੋਪੜਾ ਨੂੰ ਪਹਿਲਾਂ ਵੀ ਸੋਨ ਤਗਮਾ ਜਿੱਤਦੇ ਦੇਖਿਆ ਸੀ। (Asian women Cricket champion)

ਨਵੀਂ ਦਿੱਲੀ: ਚੀਨ ਦੇ ਹਾਂਗਝੂ 'ਚ ਚੱਲ ਰਹੀਆਂ ਏਸ਼ੀਆਈ ਖੇਡਾਂ 2023 'ਚ (Asian Games 2023) ਮਹਿਲਾ ਕ੍ਰਿਕਟ ਮੁਕਾਬਲਾ ਸੋਮਵਾਰ ਨੂੰ ਖਤਮ ਹੋ ਗਿਆ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾ ਕੇ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ 20 ਓਵਰਾਂ ਵਿੱਚ 116 ਦੌੜਾਂ ਬਣਾਈਆਂ। ਭਾਰਤ ਨੇ ਸ਼੍ਰੀਲੰਕਾ ਨੂੰ 20 ਓਵਰਾਂ ਵਿੱਚ 98 ਦੌੜਾਂ ਤੱਕ ਸੀਮਤ ਕਰ ਦਿੱਤਾ ਅਤੇ ਭਾਰਤ ਨੂੰ ਆਪਣਾ ਪਹਿਲਾ ਏਸ਼ੀਆਈ ਖੇਡਾਂ ਦਾ ਕ੍ਰਿਕਟ ਖਿਤਾਬ ਮਿਲਿਆ।

  • Smriti Mandhana said "I had tears in my eyes when the national flag went up during the national anthem - this is very special, we have seen when Neeraj Chopra won the Gold, so happy to contribute the country with the medal". [ANI] pic.twitter.com/JEFaZerRju

    — Johns. (@CricCrazyJohns) September 25, 2023 " class="align-text-top noRightClick twitterSection" data=" ">

ਨੀਰਜ ਚੋਪੜਾ ਨੂੰ ਗੋਲਡ ਮੈਡਲ ਜਿੱਤਦੇ ਦੇਖਿਆ: ਸੋਨ ਤਮਗਾ ਜਿੱਤਣ ਤੋਂ ਬਾਅਦ ਸਮ੍ਰਿਤੀ ਮੰਧਾਨਾ ਨੇ ਕਿਹਾ ਕਿ ਮੈਚ ਤੋਂ ਪਹਿਲਾਂ ਜਦੋਂ ਰਾਸ਼ਟਰੀ ਗੀਤ ਵਜਾਇਆ ਜਾ ਰਿਹਾ ਸੀ ਤਾਂ ਮੈਂ ਬਹੁਤ ਭਾਵੁਕ ਹੋ ਗਈ ਸੀ ਅਤੇ ਮੇਰੀਆਂ ਅੱਖਾਂ 'ਚ ਹੰਝੂ ਆ ਗਏ ਸਨ। ਇਹ ਮੈਡਲ ਬਹੁਤ ਖਾਸ ਹੈ, ਅਸੀਂ ਨੀਰਜ ਚੋਪੜਾ ਨੂੰ ਗੋਲਡ ਮੈਡਲ ਜਿੱਤਦੇ ਦੇਖਿਆ ਸੀ, ਅੱਜ ਮੈਂ ਦੇਸ਼ ਲਈ ਮੈਡਲ ਜਿੱਤ ਕੇ ਬਹੁਤ ਖੁਸ਼ ਹਾਂ। ਸਮ੍ਰਿਤੀ ਮੰਧਾਨਾ ਏਸ਼ੀਆ ਕੱਪ ਦੇ ਸ਼ੁਰੂਆਤੀ ਮੈਚਾਂ 'ਚ ਭਾਰਤੀ ਟੀਮ ਦੀ ਕਪਤਾਨੀ ਕਰ ਚੁੱਕੀ ਹੈ।ਫਾਇਨਲ ਮੈਚ 'ਚ ਟੀਮ ਦੀ ਕਮਾਨ ਹਰਮਨਪ੍ਰੀਤ ਕੌਰ ਦੇ ਹੱਥ ਸੀ।

ਦੇਸ਼ ਲਈ ਸੋਨ ਤਗਮਾ: ਤੁਹਾਨੂੰ ਦੱਸ ਦੇਈਏ ਕਿ ਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਦੂਜਾ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਹੀ ਭਾਰਤ ਨੇ 10 ਮੀਟਰ ਸ਼ੂਟਿੰਗ ਰਾਈਫਲ ਵਿੱਚ ਸੋਨ ਤਮਗਾ ਜਿੱਤਿਆ ਸੀ। ਏਸ਼ਿਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਦੋਵਾਂ ਭਾਰਤੀ ਕ੍ਰਿਕਟ ਟੀਮਾਂ ਨੇ ਪਹਿਲੀ ਵਾਰ ਹਿੱਸਾ ਲਿਆ ਅਤੇ ਪਹਿਲੀ ਹੀ ਕੋਸ਼ਿਸ਼ ਵਿੱਚ ਦੇਸ਼ ਲਈ ਸੋਨ ਤਗਮਾ ਜਿੱਤਿਆ। ਦੱਸ ਦਈਏ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੀ ਕਈ ਮੈਡਲ ਆਪਣੇ ਨਾਮ ਕੀਤੇ ਹਨ।

ਭਾਰਤੀ ਮਹਿਲਾ ਕ੍ਰਿਕਟ ਟੀਮ (Indian women cricket team) ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ, ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਅਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਨਾਲ ਸਬੰਧਤ ਹਨ। ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.