ਸ਼ਾਬਾਸ਼ ਭਾਰਤ ਦੇ ਸ਼ੇਰ! ਏਸ਼ੀਅਨ ਚੈਂਪੀਅਨਸ ਟਰਾਫੀ 'ਚ ਭਾਰਤ ਨੇ ਪਾਕਿਸਤਾਨ ਨੂੰ 4-3 ਨਾਲ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ

author img

By

Published : Dec 22, 2021, 5:16 PM IST

Updated : Dec 22, 2021, 6:51 PM IST

ਏਸ਼ੀਅਨ ਚੈਂਪੀਅਨਸ ਟਰਾਫੀ 'ਚ ਭਾਰਤ ਦੀ ਜਿੱਤ

ਹਰਮਨਪ੍ਰੀਤ ਸਿੰਘ ਨੇ ਪਹਿਲਾਂ ਗੋਲ ਕਰਦੇ ਹੋਏ ਭਾਰਤ ਦਾ ਖਾਤਾ ਖੋਲ੍ਹਿਆ, ਜਿਸ ਤੋਂ ਬਾਅਦ ਸੁਮਿਤ, ਵਰੁਣ, ਅਕਾਸ਼ਦੀਪ ਸਿੰਘ ਨੇ ਗੋਲ ਕਰਕੇ ਭਾਰਤ ਦੀ ਜਿੱਤ ਯਕੀਨੀ ਬਣਾਈ।

ਢਾਕਾ: ਭਾਰਤ ਨੇ ਏਸ਼ੀਆਈ ਚੈਂਪੀਅਨਜ਼ ਟਰਾਫੀ ਦੇ ਮੈਚ ਵਿੱਚ ਬੁੱਧਵਾਰ ਨੂੰ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ 4-3 ਨਾਲ ਹਰਾ ਦਿੱਤਾ। ਮੈਚ ਵਿੱਚ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਕਾਂਸੀ ਦਾ ਤਗਮਾ ਜਿੱਤ ਲਿਆ। ਇਸ ਨਾਲ ਭਾਰਤ ਨੇ ਟੂਰਨਾਮੈਂਟ 'ਚ ਤੀਜੇ ਸਥਾਨ 'ਤੇ ਰਹਿ ਕੇ ਆਪਣੀ ਮੁਹਿੰਮ ਦਾ ਅੰਤ ਕੀਤਾ। ਮੈਚ ਦੇ ਪਹਿਲੇ ਅੱਧ ਤੋਂ ਹੀ ਦੋਵਾਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਤੀਜੇ ਮਿੰਟ ਵਿੱਚ ਭਾਰਤ ਦੇ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਦੀ ਮਦਦ ਨਾਲ ਟੀਮ ਲਈ ਪਹਿਲਾ ਗੋਲ ਕਰਕੇ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ।

ਇਸ ਤੋਂ ਬਾਅਦ ਪਾਕਿਸਤਾਨ ਨੇ ਵੀ ਜ਼ੋਰਦਾਰ ਵਾਪਸੀ ਕਰਦੇ ਹੋਏ ਗੋਲ ਕਰਕੇ 1-1 ਨਾਲ ਬਰਾਬਰੀ ਕਰ ਲਈ, ਅਫਰਾਜ਼ ਨੇ ਇਹ ਗੋਲ ਕੀਤਾ। ਦੂਜੇ ਅੱਧ (ਹਾਫ਼) 'ਚ ਦੋਵਾਂ ਟੀਮਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ, ਪਰ ਕੋਈ ਵੀ ਟੀਮ ਗੋਲ ਨਾ ਕਰ ਸਕੀ।

ਮੈਚ ਦੇ ਤੀਜੇ ਅੱਧ ਵਿੱਚ ਅਬਦੁਲ ਰਾਣਾ ਨੇ ਪਾਕਿਸਤਾਨ ਲਈ ਦੂਜਾ ਗੋਲ ਕਰਕੇ ਟੀਮ ਨੂੰ 2-1 ਨਾਲ ਅੱਗ ਵਧਾਇਆ। ਤੀਜੇ ਕੁਆਰਟਰ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਨੇ ਮੈਚ 'ਚ ਪਾਕਿਸਤਾਨ ਖਿਲਾਫ਼ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਕੁਆਰਟਰ ਖ਼ਤਮ ਹੋਣ ਤੋਂ ਪਹਿਲਾਂ ਹੀ ਸੁਮਿਤ ਨੇ 2-2 ਨਾਲ ਬਰਾਬਰੀ ਕਰ ਲਈ।

ਆਖਰੀ ਅੱਧ (ਹਾਫ਼) 'ਚ ਪਾਕਿਸਤਾਨ ਭਾਰਤ ਦੇ ਸਾਹਮਣੇ ਬੇਵੱਸ ਨਜ਼ਰ ਆਇਆ, ਜਿਵੇਂ ਹੀ ਵਰੁਣ ਕੁਮਾਰ ਨੇ ਪੈਨਲਟੀ ਕਾਰਨਰ ਦਾ ਫਾਇਦਾ ਉਠਾਉਂਦੇ ਹੋਏ ਭਾਰਤ ਲਈ ਤੀਜਾ ਗੋਲ ਕੀਤਾ ਤਾਂ ਭਾਰਤੀ ਟੀਮ ਮੈਚ 'ਚ 3-2 ਨਾਲ ਅੱਗੇ ਹੋ ਗਈ। ਇਸ ਤੋਂ ਬਾਅਦ ਅਕਸ਼ੇਦੀਪ ਸਿੰਘ ਨੇ ਚੌਥਾ ਗੋਲ ਕਰਕੇ ਭਾਰਤ ਦੀ ਜਿੱਤ ਯਕੀਨੀ ਬਣਾਈ।

ਇਹ ਵੀ ਪੜੋ:- U 19 World Cup India: ਭਾਰਤੀ ਟੀਮ ਦਾ ਐਲਾਨ, ਦਿੱਲੀ ਦੇ ਯਸ਼ ਧੂਲ ਹੋਣਗੇ ਕਪਤਾਨ

Last Updated :Dec 22, 2021, 6:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.