ETV Bharat / sports

ਮਹਿਲਾ ਹਾਕੀ ਟੀਮ ਦੀ ਹਾਰ 'ਤੇ ਇਸ ਬੰਦੇ ਨੇ ਚਲਾਏ ਪਟਾਕੇ, ਪੁਲਿਸ ਨੇ ਕੀਤਾ ਗ੍ਰਿਫਤਾਰ

author img

By

Published : Aug 5, 2021, 5:19 PM IST

ਟੋਕੀਓ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ਪੁਲਿਸ ਨੇ ਹਾਕੀ ਖਿਡਾਰਨ ਵੰਦਨਾ ਕਟਾਰੀਆ ਦੇ ਪਿੰਡ ਵਿੱਚ ਪਟਾਕੇ ਚਲਾਉਣ ਦੇ ਇਲਜ਼ਾਮ ਉੱਤੇ ਕਾਰਵਾਈ ਕੀਤੀ ਹੈ। ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਮਹਿਲਾ ਹਾਕੀ ਟੀਮ ਦੀ ਹਾਰ 'ਤੇ ਇਸ ਬੰਦੇ ਨੇ ਚਲਾਏ ਪਟਾਕੇ
ਮਹਿਲਾ ਹਾਕੀ ਟੀਮ ਦੀ ਹਾਰ 'ਤੇ ਇਸ ਬੰਦੇ ਨੇ ਚਲਾਏ ਪਟਾਕੇ

ਹਰਿਦੁਆਰ : ਟੋਕੀਓ ਓਲੰਪਿਕਸ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਆਤਿਸ਼ਬਾਜ਼ੀ ਚਲਾਉਣ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸ਼ਾਂਤੀ ਭੰਗ ਕਰਨ ਦੇ ਦੋਸ਼ਾਂ ਸਮੇਤ ਤਿੰਨ ਲੋਕਾਂ ਦੇ ਵਿਰੁੱਧ ਅਤੇ ਐਸ.ਸੀ-ਐਸ.ਟੀ ਐਕਟ ਦੀਆਂ ਧਾਰਾਵਾਂ ਦੇ ਤਹਿਤ ਸਿਦਕੂਲ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਦਰਅਸਲ, ਬੁੱਧਵਾਰ (4 ਅਗਸਤ) ਨੂੰ ਭਾਰਤੀ ਮਹਿਲਾ ਹਾਕੀ ਟੀਮ ਟੋਕੀਓ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅਰਜਨਟੀਨਾ ਨਾਲ ਮੁਕਾਬਲਾ ਕਰ ਰਹੀ ਸੀ। ਮੈਚ ਵਿੱਚ ਅਰਜਨਟੀਨਾ ਨੇ ਭਾਰਤੀ ਹਾਕੀ ਟੀਮ ਨੂੰ 2-1 ਨਾਲ ਹਰਾਇਆ। ਹਰਿਦੁਆਰ ਦੀ ਰਹਿਣ ਵਾਲੀ ਹਾਕੀ ਖਿਡਾਰਨ ਵੰਦਨਾ ਕਟਾਰੀਆ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਟੀਮ ਦੇ ਹਾਰਨ 'ਤੇ ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲੇ ਵਿੱਕੀ ਪਾਲ ਨੇ ਪਟਾਕੇ ਚਲਾਏ।

ਇਸ ਸੂਚਨਾ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਵਿੱਕੀ ਪਾਲ ਨੂੰ ਹਿਰਾਸਤ 'ਚ ਲੈ ਲਿਆ। ਦੂਜੇ ਪਾਸੇ ਵੰਦਨਾ ਕਟਾਰੀਆ ਦੇ ਭਰਾ ਦੀ ਸ਼ਿਕਾਇਤ 'ਤੇ ਤਿੰਨਾਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਵਿੱਕੀ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ:Tokyo Olympics: ਮੈਦਾਨ ਫਤਿਹ ਕਰਨ ਵਾਲੇ ਹਾਕੀ ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਐਸ.ਐਸ.ਪੀ ਸੈਂਥਿਲ ਅਬੁਦਾਈ ਕ੍ਰਿਸ਼ਨਰਾਜ ਐਸ ਨੇ ਦੱਸਿਆ ਕਿ ਵੰਦਨਾ ਕਟਾਰੀਆ ਦੇ ਭਰਾ ਦੀ ਸੂਚਨਾ 'ਤੇ ਪੁਲਿਸ ਨੇ ਕਾਰਵਾਈ ਕੀਤੀ ਅਤੇ ਇੱਕ ਨੌਜਵਾਨ ਵਿੱਕੀ ਪਾਲ ਨੂੰ ਗ੍ਰਿਫਤਾਰ ਕੀਤਾ। ਇਸ ਤੋਂ ਬਾਅਦ ਉਸਦੇ ਦੋ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਵਿੱਕੀ 'ਤੇ ਦੋਸ਼ ਸੀ ਕਿ ਉਸ ਨੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਵੀ ਕੀਤੀ, ਜਿਸ ਤੋਂ ਬਾਅਦ ਧਾਰਾ 504 ਅਤੇ ਐਸ.ਸੀ-ਐਸ.ਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.