ETV Bharat / sports

Asian champions trophy 2023 Final: ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾਇਆ, ਰਿਕਾਰਡ ਚੌਥੀ ਵਾਰ ਖਿਤਾਬ 'ਤੇ ਕੀਤਾ ਕਬਜ਼ਾ

author img

By

Published : Aug 13, 2023, 6:37 AM IST

Asian champions trophy 2023 Final: ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2023 ਦੇ ਫਾਈਨਲ ਵਿੱਚ ਮਲੇਸ਼ੀਆ ਨੂੰ 4-3 ਨਾਲ ਹਰਾ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ 2023 'ਤੇ ਕਬਜ਼ਾ ਕੀਤਾ ਹੈ।

INDIA VS MALAYSIA
INDIA VS MALAYSIA

ਚੇਨੱਈ: ਭਾਰਤ ਅਤੇ ਮਲੇਸ਼ੀਆ ਵਿਚਾਲੇ ਮੇਅਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਏਸ਼ੀਅਨ ਚੈਂਪੀਅਨਜ਼ ਟਰਾਫੀ 2023 ਦੇ ਖ਼ਿਤਾਬੀ ਮੁਕਾਬਲੇ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਦਿੱਤਾ ਹੈ। ਮਲੇਸ਼ੀਆ ਨੇ ਖੇਡ ਦੀ ਸ਼ੁਰੂਆਤ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਅੱਧੇ ਸਮੇਂ ਤੱਕ ਮਲੇਸ਼ੀਆ ਭਾਰਤ ਤੋਂ 3-1 ਨਾਲ ਅੱਗੇ ਸੀ।

ਤੀਜੇ ਕੁਆਰਟਰ ਦੇ ਆਖਰੀ ਮਿੰਟਾਂ ਵਿੱਚ ਭਾਰਤ ਨੇ 2 ਸ਼ਾਨਦਾਰ ਗੋਲ ਕਰਕੇ ਖੇਡ ਵਿੱਚ ਵਾਪਸੀ ਕਰਦਿਆਂ ਸਕੋਰ 3-3 ਨਾਲ ਬਰਾਬਰ ਕਰ ਦਿੱਤਾ। ਫਿਰ ਚੌਥੇ ਹਾਫ 'ਚ ਅਕਾਸ਼ਦੀਪ ਸਿੰਘ ਦੇ ਸ਼ਾਨਦਾਰ ਗੋਲ ਦੀ ਬਦੌਲਤ ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਸ ਟਰਾਫੀ 'ਤੇ ਕਬਜ਼ਾ ਕੀਤਾ। ਮੈਚ 'ਚ ਹਾਰ ਦੇ ਨਾਲ ਮਲੇਸ਼ੀਆ ਦਾ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ ਟਰਾਫੀ 2023 ਦਾ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ।

ਅੱਧੇ ਸਮੇਂ ਤੱਕ ਭਾਰਤ ਮਲੇਸ਼ੀਆ ਤੋਂ 1-3 ਪਿੱਛੇ: ਏਸ਼ੀਆਈ ਚੈਂਪੀਅਨਜ਼ ਟਰਾਫੀ 2023 ਦੇ ਫਾਈਨਲ ਦੇ ਪਹਿਲੇ ਅੱਧ ਤੱਕ ਭਾਰਤ ਮਲੇਸ਼ੀਆ ਤੋਂ 1-3 ਨਾਲ ਪਿੱਛੇ ਸੀ। ਭਾਰਤ ਲਈ ਇੱਕਮਾਤਰ ਗੋਲ ਜੁਗਰਾਜ ਸਿੰਘ ਨੇ 9ਵੇਂ ਮਿੰਟ ਵਿੱਚ ਕੀਤਾ। ਇਸ ਦੇ ਨਾਲ ਹੀ ਮਲੇਸ਼ੀਆ ਲਈ ਅਜ਼ਰਾਈ ਅਬੂ ਕਮਾਲ ਨੇ 14ਵੇਂ ਮਿੰਟ, ਰਹੀਮ ਰਾਜ਼ੀ ਨੇ 18ਵੇਂ ਮਿੰਟ ਅਤੇ ਮੁਹੰਮਦ ਅਮੀਨੁਦੀਨ ਨੇ 28ਵੇਂ ਮਿੰਟ ਵਿੱਚ ਗੋਲ ਕੀਤੇ। ਮਲੇਸ਼ੀਆ ਨੇ ਹਾਫ ਟਾਈਮ ਤੱਕ ਕਾਫੀ ਹਮਲਾਵਰ ਖੇਡ ਦਿਖਾਈ ਅਤੇ ਉਹ ਪੂਰੀ ਤਰ੍ਹਾਂ ਭਾਰਤੀ ਟੀਮ 'ਤੇ ਹਾਵੀ ਨਜ਼ਰ ਆਈ।

ਤੀਜੇ ਕੁਆਰਟਰ ਵਿੱਚ ਭਾਰਤ ਨੇ 3-3 ਨਾਲ ਕੀਤੀ ਬਰਾਬਰੀ: ਤੀਜੇ ਕੁਆਰਟਰ ਦੇ ਆਖ਼ਰੀ 1 ਮਿੰਟ ਵਿੱਚ ਭਾਰਤ ਨੇ 2 ਗੋਲ ਕਰਕੇ ਖੇਡ 3-3 ਨਾਲ ਬਰਾਬਰ ਕਰ ਦਿੱਤੀ। ਭਾਰਤ ਨੂੰ 44ਵੇਂ ਮਿੰਟ 'ਚ ਪੈਨਲਟੀ ਸਟ੍ਰੋਕ ਮਿਲਿਆ, ਜਿਸ 'ਤੇ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ਗੋਲ ਕਰਕੇ ਸਕੋਰ 2-3 ਕਰ ਦਿੱਤਾ। ਫਿਰ ਕੁਝ ਸਕਿੰਟਾਂ ਬਾਅਦ ਗੁਰਜੰਟ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 3-3 ਕਰ ਦਿੱਤਾ।

ਅਕਾਸ਼ਦੀਪ ਸਿੰਘ ਨੇ ਚੌਥੇ ਕੁਆਰਟਰ ਵਿੱਚ ਕੀਤਾ ਗੋਲ: ਭਾਰਤ ਦੇ ਸਟਾਰ ਖਿਡਾਰੀ ਆਕਾਸ਼ਦੀਪ ਸਿੰਘ ਨੇ ਭਾਰਤ ਲਈ ਅਹਿਮ ਗੋਲ ਕੀਤਾ। ਇਸ ਗੋਲ ਦੀ ਬਦੌਲਤ ਭਾਰਤ ਮਲੇਸ਼ੀਆ ਤੋਂ 4-3 ਦੇ ਸਕੋਰ ਨਾਲ ਅੱਗੇ ਹੋ ਗਿਆ ਅਤੇ ਪੂਰੇ ਸਮੇਂ ਤੱਕ ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾਇਆ।

ਭਾਰਤ ਨੇ ਰਿਕਾਰਡ ਚੌਥੀ ਵਾਰ ਖ਼ਿਤਾਬ ਜਿੱਤਿਆ: ਭਾਰਤ ਨੇ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ 'ਤੇ ਕਬਜ਼ਾ ਕੀਤਾ ਹੈ। ਇਸ ਤੋਂ ਪਹਿਲਾਂ ਭਾਰਤ ਅਤੇ ਪਾਕਿਸਤਾਨ 3-3 ਵਾਰ ਇਹ ਟਰਾਫੀ ਜਿੱਤ ਚੁੱਕੇ ਹਨ। ਪਰ ਅੱਜ ਦੇ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਇਤਿਹਾਸ ਰਚਿਆ ਅਤੇ ਰਿਕਾਰਡ ਚੌਥੀ ਵਾਰ ਇਹ ਟਰਾਫੀ ਜਿੱਤੀ।

ਕਿਹੋ ਜਿਹਾ ਰਿਹਾ ਦੋਵਾਂ ਟੀਮਾਂ ਦਾ ਫਾਈਨਲ 'ਚ ਸਫਰ: ਮਲੇਸ਼ੀਆ ਦੀ ਟੀਮ ਸੈਮੀਫਾਈਨਲ-1 ਵਿੱਚ ਦੱਖਣੀ ਕੋਰੀਆ ਨੂੰ 6-2 ਨਾਲ ਹਰਾ ਕੇ ਫਾਈਨਲ ਵਿੱਚ ਪੁੱਜੀ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਸੈਮੀਫਾਈਨਲ-2 ਵਿੱਚ ਜਾਪਾਨ ਨੂੰ 5-0 ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.