Tokyo Paralympics: ਕ੍ਰਿਸ਼ਨਾ ਨਾਗਰ ਨੇ ਬੈਡਮਿੰਟਨ 'ਚ ਜਿੱਤਿਆ ਗੋਲਡ

author img

By

Published : Sep 5, 2021, 12:09 PM IST

Tokyo Paralympics: ਕ੍ਰਿਸ਼ਨਾ ਨਾਗਰ ਨੇ ਬੈਡਮਿੰਟਨ 'ਚ ਜਿੱਤਿਆ ਗੋਲਡ

ਐਤਵਾਰ ਦੀ ਸ਼ੁਰੂਆਤ ਵੀ ਸਿਲਵਰ ਮੈਡਲ ਦੇ ਨਾਲ ਹੋਈ ਹੈ। ਤਾਜ਼ਾ ਖ਼ਬਰ ਇਹ ਹੈ ਕਿ ਭਾਰਤ ਨੇ ਇੱਕ ਹੋਰ ਗੋਲਡ ਮੈਡਲ ਹਾਸਿਲ ਕੀਤਾ ਹੈ। ਬੈਡਮਿੰਟਨ ਪੁਰਸ਼ ਏਕਲ SH6 'ਚ ਕ੍ਰਿਸ਼ਨਾ ਨਾਗਰ ਨੇ 'ਕਾਈ ਮਾਨ ਚੂ' ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ ਹੈ। ਇਹ ਟੋਕੀਓ ਪੈਰਾਲੰਪਿਕਸ 'ਚ ਭਾਰਤ ਦਾ ਕੁੱਲ 19ਵਾਂ ਮੈਡਲ ਹੈ 'ਤੇ ਇਸ ਵਿਚ 5 ਗੋਲਡ ਸ਼ਾਮਿਲ ਹਨ।

ਨਵੀਂ ਦਿੱਲੀ: ਟੋਕੀਓ ਪੈਰਾਲੰਪਿਕ (Tokyo Paralympics) 'ਚ ਭਾਰਤੀ ਐਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਐਤਵਾਰ ਦੀ ਸ਼ੁਰੂਆਤ ਵੀ ਸਿਲਵਰ ਮੈਡਲ ਦੇ ਨਾਲ ਹੋਈ ਹੈ। ਤਾਜ਼ਾ ਖ਼ਬਰ ਇਹ ਹੈ ਕਿ ਭਾਰਤ ਨੇ ਇੱਕ ਹੋਰ ਗੋਲਡ ਮੈਡਲ ਹਾਸਿਲ ਕੀਤਾ ਹੈ। ਬੈਡਮਿੰਟਨ ਪੁਰਸ਼ ਏਕਲ SH6 'ਚ ਕ੍ਰਿਸ਼ਨਾ ਨਾਗਰ ਨੇ 'ਕਾਈ ਮਾਨ ਚੂ' ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ ਹੈ। ਇਹ ਟੋਕੀਓ ਪੈਰਾਲੰਪਿਕਸ 'ਚ ਭਾਰਤ ਦਾ ਕੁੱਲ 19ਵਾਂ ਮੈਡਲ ਹੈ 'ਤੇ ਇਸ ਵਿਚ 5 ਗੋਲਡ ਸ਼ਾਮਿਲ ਹਨ।

ਫਾਈਨਲ ਮੁਕਾਬਲੇ ਦੇ ਪਹਿਲੇ ਦੌਰ ਦੀ ਖੇਡ 'ਚ ਕ੍ਰਿਸ਼ਨਾ ਨੇ 'ਕਾਈ ਮਾਨ ਚੂ' ਨੂੰ 21-17 ਨਾਲ ਹਰਾਇਆ। ਦੂਸਰੀ ਗੇਮ 'ਚ ਹਾਂਗਕਾਂਗ ਦੇ ਖਿਡਾਰੀ ਨੇ ਵਾਪਸੀ ਕੀਤੀ 'ਤੇ ਮੁਕਾਬਲਾ 21-16 ਨਾਲ ਆਪਣੇ ਨਾਂ ਕੀਤਾ ਪਰ ਤੀਸਰੇ ਰਾਊਂਡ 'ਚ ਭਾਰਤੀ ਪੈਰਾ ਸ਼ਟਲਰ ਕ੍ਰਿਸ਼ਨਾ ਨਾਗਰ ਨੇ ਜ਼ਬਰਦਸਤ ਵਾਪਸੀ ਕਰਦੇ ਹੋਏ 21-17 ਨਾਲ ਜਿੱਤ ਹਾਸਲ ਕੀਤੀ ਤੇ ਮੁਕਾਬਲਾ 2-1 ਨਾਲ ਜਿੱਤ ਕੇ ਗੋਲਡ ਮੈਡਲ 'ਤੇ ਕਬਜ਼ਾ ਕੀਤਾ।

ਇਸ ਤੋਂ ਪਹਿਲਾਂ ਬੈਡਮਿੰਟਨ ਪੁਰਸ਼ ਏਕਲ SL4 'ਚ ਨੋਇਡਾ ਦੇ DM ਸੁਹਾਸ ਐਲ ਯਤੀਰਾਜ ਨੇ ਦੇਸ਼ ਨੂੰ ਸਿਲਵਰ ਮੈਡਲ ਦਿਵਾਇਆ ਹੈ। ਇਹ ਭਾਰਤ ਦਾ 18ਵਾਂ ਮੈਡਲ ਸੀ। ਟੋਕੀਓ 'ਚ ਜਾਰੀ ਪੈਰਾਲੰਪਿਕ ਖੇਡਾਂ ਆਪਣੇ ਆਖਰੀ ਪੜਾਅ 'ਚ ਹਨ 'ਤੇ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਹੁਣ ਤੱਕ ਧਮਾਕੇਦਾਰ ਰਿਹਾ ਹੈ।

ਭਾਰਤ ਨੇ 5 ਗੋਲਡ ਮੈਡਲ, 8 ਸਿਲਵਰ ਮੈਡਲ ਤੇ 6 ਕਾਂਸੀ ਮੈਡਲ ਜਿੱਤੇ ਹਨ। ਪੈਰਾਲੰਪਿਕ ਖੇਡਾਂ ਦੇ ਇਤਿਹਾਸ 'ਚ ਭਾਰਤ ਲਈ ਇਹ ਟੂਰਨਾਮੈਂਟ ਇਤਿਹਾਸਕ ਰਿਹਾ ਹੈ ਕਿਉਂਕਿ ਭਾਰਤ ਨੇ ਹੁਣ ਤੱਕ ਇਨ੍ਹਾਂ ਖੇਡਾਂ ਵਿੱਚ ਸਿਰਫ਼ 12 ਮੈਡਲ ਹੀ ਜਿੱਤੇ ਸਨ ਪਰ ਹੁਣ ਇੱਕੋ ਪੈਰਾਲੰਪਿਕ 'ਚ ਭਾਰਤ ਨੇ ਡੇਢ ਦਰਜਨ ਤੋਂ ਜ਼ਿਆਦਾ ਮੈਡਲਾਂ 'ਤੇ ਕਬਜ਼ਾ ਕਰ ਲਿਆ ਹੈ।

ਇਹ ਵੀ ਪੜ੍ਹੋ: Paralympics: ਪ੍ਰਮੋਦ ਭਗਤ ਨੇ ਬੈਡਮਿੰਟਨ ਵਿੱਚ ਜਿੱਤਿਆ Gold medal

ETV Bharat Logo

Copyright © 2024 Ushodaya Enterprises Pvt. Ltd., All Rights Reserved.