ETV Bharat / state

Robbery in Amritsar: ਲੁਧਿਆਣਾ ਤੋਂ ਅੰਮ੍ਰਿਤਸਰ ਵਿੱਚ ਵੱਡੀ ਲੁੱਟ, ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ

author img

By

Published : Jun 12, 2023, 2:06 PM IST

ਗੁਰੂ ਨਗਰੀ ਵਿੱਚੋਂ ਇਕ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਥੇ ਇਕ ਨਿੱਜੀ ਕੰਪਨੀ ਦੇ ਮੁਲਾਜ਼ਮ ਕੋਲੋਂ 4 ਲੁਟੇੇਰੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ 10 ਲੱਖ ਰੁਪਏ ਦਾ ਕੈਸ਼ ਲੁੱਟ ਕੇ ਫਰਾਰ ਹੋ ਗਏ।

10 lakh rupees looted from an employee of a private company in Amritsar
ਨਿੱਜੀ ਕੰਪਨੀ ਦੇ ਮੁਲਾਜ਼ਮ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟੇ 10 ਲੱਖ ਰੁਪਏ

ਨਿੱਜੀ ਕੰਪਨੀ ਦੇ ਮੁਲਾਜ਼ਮ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟੇ 10 ਲੱਖ ਰੁਪਏ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਜ਼ਦੀਕ ਦਿਨ ਦਿਹਾੜੇ ਇੱਕ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰਿਆਂ ਵੱਲੋ ਅੱਖਾਂ ਵਿੱਚ ਮਿਰਚਾਂ ਪਾ ਕੇ ਇਹ ਲੁੱਟ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਦਿਨ ਦਿਹਾੜੇ ਇੱਕ ਪ੍ਰਾਈਵੇਟ ਕੰਪਨੀ ਦੇ ਪੈਸੈ ਇੱਕਠੇ ਕਰਨ ਵਾਲੇ ਇੱਕ ਨੌਜਵਾਨ, ਜੋਕੀ ਕੈਸ਼ ਇਕੱਠਾ ਕਰ ਰਿਹਾ ਸੀ, ਜਿਸ ਕੋਲੋ ਚਾਰ ਦੇ ਕਰੀਬ ਨੌਜਵਾਨਾਂ ਵੱਲੋਂ ਅੱਖਾਂ ਵਿੱਚ ਲਾਲ ਮਿਰਚਾਂ ਪਾਕੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਸਾਢੇ ਦੱਸ ਲੱਖ ਰੁਪਏ ਦੇ ਕਰੀਬ ਕੈਸ਼ ਲੁਟ ਕੇ ਫ਼ਰਾਰ ਹੋ ਗਏ।

ਜਿੰਨੀ ਦੇਰ ਨੂੰ ਉਕਤ ਨੌਜਵਾਨ ਕੁਝ ਸਮਝ ਪਾਉਂਦਾ ਲੁਟੇਰੇ ਉਥੋਂ ਫਰਾਰ ਹੋ ਗਏ ਸੀ। ਇਸ ਘਟਨਾ ਮਗਰੋਂ ਨੌਜਵਾਨ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਅਧੀਕਾਰੀ ਵੀ ਮੌਕੇ ਉਤੇ ਪੁੱਜੇ। ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋ ਆਲੇ ਦੁਆਲੇ ਦੇ ਸਿਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਉਥੇ ਹੀ ਮੌਕੇ ਉਤੇ ਪ੍ਰਤੱਖਦਰਸ਼ੀ ਆਟੋ ਚਾਲਕ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਕਬੀਰ ਪਾਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੋਲੋ ਦੀ ਸਵਾਰੀਆਂ ਬਿਠਾ ਰਹੇ ਸੀ ਤੇ ਵੇਖਿਆ ਚਾਰ ਦੇ ਕਰੀਬ ਨੌਜਵਾਨ ਇੱਕ ਨੌਜਵਾਨ ਨੂੰ ਦਾਤਰ ਮਾਰ ਰਹੇ ਸਨ। ਉਨ੍ਹਾਂ ਹੱਥ ਦੇ ਵਿੱਚ ਪਿਸਤੌਲ ਫੜੀ ਹੋਈ ਸੀ ਤੇ ਲੋਕ ਆਲੇ ਦੁਆਲੇ ਖੜੇ ਹੋ ਕੇ ਤਮਾਸ਼ਾ ਦੇਖ ਰਹੇ ਸਨ।

ਪਹਿਲਾਂ ਅੱਖਾਂ ਵਿੱਚ ਮਿਰਚਾਂ ਪਾਈਆਂ, ਫਿਰ ਮਾਰੇ ਦਾਤਰ : ਇਸ ਵਾਰਦਾਤ ਵਿੱਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੀੜਤ ਦੀ ਪਛਾਣ ਸ਼ਰਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪੀੜਤ ਨੇ ਦੱਸਿਆ ਕਿ ਉਹ ਪ੍ਰਾਈਵੇਟ ਕੰਪਨੀ ਦੇ ਕੈਸ਼ ਇਕੱਠਾ ਕਰਨ ਦਾ ਕੰਮ ਕਰਦਾ ਹੈ ਤੇ ਕਬੀਰ ਪਾਰਕ ਨਜ਼ਦੀਕ ਕੈਸ਼ ਇਕੱਠਾ ਕਰਨ ਲਈ ਜਾ ਰਿਹਾ ਸੀ। ਪਿੱਛਿਓਂ ਦੀ 2 ਮੋਟਰਸਾਇਕਲ ਉਤੇ ਸਵਾਰ 4 ਨੌਜਵਾਨਾਂ ਉਸ ਅੱਗੇ ਮੋਟਰਸਾਇਕਲ ਖੜ੍ਹਾ ਕਰ ਦਿੱਤਾ ਤੇ ਉਸ ਦੀਆਂ ਅੱਖਾਂ ਦੇ ਵਿੱਚ ਮਿਰਚਾਂ ਪਾ ਦਿੱਤੀਆਂ ਤੇ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ, ਜਦੋਂ ਨੌਜਵਾਨ ਨੇ ਬੈਗ ਨਹੀਂ ਛੱਡਿਆ ਤਾਂ ਉਨ੍ਹਾਂ ਨੇ ਦਾਤਰ ਮਾਰੇ ਤੇ ਪਿਸਤੌਲ ਦਿਖਾਕੇ ਬੈਗ ਖੋਹ ਕੇ ਫ਼ਰਾਰ ਹੋ ਗਏ।

ਪੁਲਿਸ ਕਰ ਰਹੀ ਜਾਂਚ : ਇਸ ਸਬੰਧੀ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਜ਼ਦੀਕ ਇੱਕ ਨੌਜਵਾਨ ਕੋਲੋਂ ਚਾਰ ਦੇ ਕਰੀਬ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਵੱਲੋਂ ਪੀੜਤ ਨੌਜਵਾਨ ਦੇ ਬਿਆਨ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਰੇਡੀਅਨ ਕੈਸ਼ ਏਜੰਸੀ ਦਾ ਮੁਲਾਜ਼ਮ ਹੈ। ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਸੱਚਾਈ ਦਾ ਪਤਾ ਲੱਗ ਜਾਵੇਗਾ।

ਕੰਪਨੀ ਦੇ ਅਧਿਕਾਰੀਆਂ ਦਾ ਬਿਆਨ : ਉਥੇ ਹੀ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਨੌਜਵਾਨ ਪਿੱਛਲੇ ਇੱਕ ਸਾਲ ਤੋਂ ਪਿਹਲਾਂ ਤੋਂ ਉਨ੍ਹਾਂ ਦੀ ਕੰਪਨੀ ਵਿੱਚ ਕੰਮ ਕਰ ਰਿਹਾ ਹੈ। ਕਦੇ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ। ਨੌਜਵਾਨ ਵੀ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ। ਉਸ ਵੱਲੋਂ ਕੈਸ਼ ਇਕੱਠਾ ਕੀਤਾ ਜਾ ਰਿਹਾ ਸੀ ਤੇ ਉਸ ਕੋਲੋਂ ਚਾਰ ਦੇ ਕਰੀਬ ਨੌਜਵਾਨਾਂ ਅੱਖਾਂ ਵਿੱਚ ਮਿਰਚਾਂ ਪਾਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.