ETV Bharat / state

ਸਾਬਕਾ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਗਠਤ ਕੀਤੀ ਗਈ ਕਾਨੂੰਨੀ ਮਾਹਿਰਾਂ ਦੀ ਕਮੇਟੀ

author img

By ETV Bharat Punjabi Team

Published : Jan 4, 2024, 2:46 PM IST

Jathedar Kaunke's murder case: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

A committee of legal experts formed in the case of former Jathedar Kaunke's murder
ਸਾਬਕਾ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਗਠਤ ਕੀਤੀ ਗਈ ਕਾਨੂੰਨੀ ਮਾਹਰਾਂ ਦੀ ਕਮੇਟੀ

ਅੰਮ੍ਰਿਤਸਰ : ਬੀਤੇ ਕੁਝ ਦਿਨਾਂ ਤੋਂ ਭਖ ਰਹੇ ਸਾਬਕਾ ਜਥੇਦਾਰ ਕਾਉਂਕੇ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਨੇ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ ਕੀਤੀ ਹੈ। ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਬਿਆਨ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਦੋਸ਼ੀਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਲਈ ਕਮੇਟੀ ਗਠਤ: ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ’ਤੇ ਤੁਰੰਤ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਗਿਆ ਸੀ ਅਤੇ ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਨੂੰਨੀ ਕਮੇਟੀ ਬਣਾਈ ਗਈ ਹੈ।

ਕਾਤਲਾਂ ਵਿਰੁੱਧ ਪੁਖਤਾ ਕਾਰਵਾਈ : ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਵਿਰੁੱਧ ਪੁਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਬਣਾਈ ਗਈ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਆਪੀਐੱਸ ਬੀਪੀ ਤੀਵਾੜੀ ਵਾਲੀ ਰਿਪੋਰਟ ਦੀ ਮੁਕੰਮਲ ਘੋਖ ਕਰਕੇ ਕਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ: ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ। ਇਸ ਦੌਰਾਨ ਜਦੋਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਬੰਦੀ ਸਿੰਘਾਂ 'ਤੇ ਬੋਲਦਿਆਂ ਕਿਹਾ ਕਿ ਕਾਫੀ ਸਮੇਂ ਤੋਂ ਆਪਣੀਆਂ ਸਜ਼ਾਵਾਂ ਤੋਂ ਵੱਧ ਦੀ ਸਜ਼ਾ ਉਹ ਪੂਰੀ ਕਰ ਚੁੱਕੇ ਹਨ। ਉਹਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ, ਪਰ ਕੇਂਦਰ ਦੀ ਸਰਕਾਰ ਉਹਨਾਂ ਨੂੰ ਹੁਣ ਤੱਕ ਰਿਹਾਅ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਜਿਹੜਾ ਬਲਵੰਤ ਸਿੰਘ ਰਾਜੋਆਣਾ ਵਲੋਂ ਆਪਣੀ ਸਜ਼ਾ ਮੁਆਫੀ ਕਰਵਾਉਣ ਦੀ ਅਪੀਲ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਇਹ ਬਹੁਤ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਮੁਆਫੀ ਕਿਉਂ ਮੰਗਣ ਜਦ ਕਿ ਉਹ ਆਪਣੀਆਂ ਸਜ਼ਾਵਾਂ ਤੋਂ ਵੱਧ ਵੀ ਸਜ਼ਾ ਭੁਗਤ ਚੁੱਕੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.