ETV Bharat / state

ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੀ ਨਨਕਾਣਾ ਸਾਹਿਬ ਲਈ ਹੋਇਆ ਰਵਾਨਾ

author img

By

Published : Nov 27, 2020, 11:34 AM IST

A group of Sikh pilgrims left for Pakistan
ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੀ ਨਨਕਾਣਾ ਸਾਹਿਬ ਲਈ ਹੋਇਆ ਰਵਾਨਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜੱਥੇ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰਵਾਨਾ ਕੀਤਾ ਗਿਆ। ਇਸ ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ ਅਤੇ ਜਥੇ ਦੇ ਡਿਪਟੀ ਮੁਖੀ ਗੁਰਮੀਤ ਸਿੰਘ ਹਨ।

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜੱਥੇ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰਵਾਨਾ ਕੀਤਾ ਗਿਆ। ਇਸ ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ ਅਤੇ ਜਥੇ ਦੇ ਡਿਪਟੀ ਮੁਖੀ ਗੁਰਮੀਤ ਸਿੰਘ ਹਨ ।

ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੀ ਨਨਕਾਣਾ ਸਾਹਿਬ ਲਈ ਹੋਇਆ ਰਵਾਨਾ

ਜ਼ਿਕਰਯੋਗ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਜੱਥੇ ਲਈ 325 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ । ਇਹ ਜੱਥਾ ਅੱਜ ਅਟਾਰੀ ਵਾਹਗਾ ਸੜਕ ਮਾਰਗ ਰਾਹੀਂ ਸ਼੍ਰੀ ਨਨਕਾਣਾ ਸਾਹਿਬ ਪੁੱਜੇਗਾ ਅਤੇ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਇੱਕ ਦਸੰਬਰ ਨੂੰ ਵਾਪਸ ਆਵੇਗਾ ।

ਉਨ੍ਹਾਂ ਕਿਹਾ ਕਿ ਇਸ ਵਾਰ ਘੱਟ ਦਿਨਾਂ ਦਾ ਵੀਜ਼ਾ ਦੇਣ ਦਾ ਕਾਰਨ ਕੋਰੋਨਾ ਮਹਾਂਮਾਰੀ ਹੈ, ਜਿਸ ਕਰਕੇ ਸਾਰਾ ਸੰਸਾਰ ਹੀ ਪੀੜਤ ਹੈ। ਪਹਿਲਾਂ ਸੰਗਤਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੀਆਂ ਸਨ ਪਰ ਇਸ ਵਾਰ ਸਿਰਫ਼ ਨਨਕਾਣਾ ਸਾਹਿਬ ਹੀ ਜਾ ਸਕਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.