Aaj Da Hukamnama: ੫ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Published: Mar 18, 2023, 7:00 AM


Aaj Da Hukamnama: ੫ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Published: Mar 18, 2023, 7:00 AM
Aaj Da Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
ਅੱਜ ਦਾ ਫੁਰਮਾਨ
ਇਹ ਵੀ ਪੜੋ: Daily Rashifal In Punjabi : ਜਾਣੋ ਕੀ ਕਹਿੰਦੇ ਹਨ ਤੁਹਾਡੀ ਕਿਸਮਤ ਦੇ ਸਿਤਾਰੇ, ਕਿਵੇਂ ਰਹੇਗਾ ਅੱਜ ਦਾ ਦਿਨ
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
ਇਹ ਵੀ ਪੜੋ: Daily Love Rashifal : ਲਵ ਰਾਸ਼ੀਫਲ ਵਿੱਚ ਜਾਣੋ ਕਿਹੜੀ ਰਾਸ਼ੀ ਵਾਲਿਆ ਨੂੰ ਮਿਲੇਗਾ ਪਿਆਰ
