ETV Bharat / state

Amritsar News: ਪੁਲਿਸ ਵੱਲੋਂ ਨਸ਼ੇੜੀ ਨੌਜਵਾਨ ਨੂੰ ਛੱਡਣ ਦਾ ਮਾਮਲਾ, ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਦਿੱਤਾ ਸਪੱਸ਼ਟੀਕਰਨ

author img

By

Published : Jun 19, 2023, 10:48 AM IST

After the video of Amritsar Kot Khalsa area went viral, the police gave an explanation
ਕੋਟ ਖਾਲਸਾ ਇਲਾਕੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਦਿੱਤਾ ਸਪੱਸ਼ਟੀਕਰਨ

ਕੋਟ ਖਾਲਸਾ ਇਲਾਕੇ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਲਾਕਾ ਵਾਸੀਆਂ ਨੇ ਇਕ ਨਸ਼ਾ ਖਰੀਦਣ ਵਾਲੇ ਨੌਜਵਾਨ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਗਿਆ ਸੀ, ਪਰ ਪੁਲਿਸ ਨੇ ਉਸ ਨੂੰ ਕੁਝ ਸਮੇਂ ਬਾਅਦ ਹੀ ਛੱਡ ਦਿੱਤਾ। ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਸਪੱਸ਼ਟੀਕਰਨ ਦਿੱਤਾ ਹੈ।

ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਨੌਜਵਾਨਾਂ ਵੱਲੋਂ ਨਸ਼ਾ ਪੀਣ ਵਾਲੇ ਅਤੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਆਵਾਜ਼ ਚੁੱਕੀ ਜਾ ਰਹੀ ਹੈ। ਇਸ ਮੌਕੇ ਨਸ਼ਾ ਲੈਣ ਵਾਲੇ ਨੌਜਵਾਨਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਵੀ ਕਰਵਾਇਆ ਗਿਆ ਹੈ। ਇਸ ਮਗਰੋਂ ਪੁਲਿਸ ਅਧਿਕਾਰੀਆਂ ਦੇ ਉੱਤੇ ਇਲਾਕਾ ਨਿਵਾਸੀਆਂ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਉਹਨਾਂ ਵੱਲੋਂ ਉਸ ਨੌਜਵਾਨ ਨੂੰ ਤੁਰੰਤ ਹੀ ਛੱਡ ਦਿੱਤਾ ਗਿਆ, ਜਿਸ ਨੂੰ ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਫੜਿਆ ਸੀ।

ਲੋਕਾਂ ਵੱਲੋਂ ਫੜਾਏ ਗਏ ਵਿਅਕਤੀ ਖ਼ਿਲਾਫ਼ ਕਰ ਰਹੇ ਹਾਂ ਕਾਰਵਾਈ : ਉਥੇ ਹੀ ਹੁਣ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਵੱਲੋਂ ਵੀ ਆਪਣਾ ਸਪੱਸ਼ਟੀਕਰਨ ਦਿਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੈ ਕੋਟ ਖਾਲਸਾ ਇਲਾਕੇ ਦੇ ਲੋਕਾਂ ਵੱਲੋਂ ਜਿਸ ਨੌਜਵਾਨ ਨੂੰ ਸਾਡੇ ਹਵਾਲੇ ਕਰਵਾਇਆ ਗਿਆ ਸੀ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੀਡੀਓ ਵਿੱਚ ਨਸ਼ਾ ਲੈਣ ਆਏ ਨੌਜਵਾਨ ਵੱਲੋਂ ਜਿਸ ਔਰਤ ਦਾ ਨਾਮ ਦਿੱਤਾ ਜਾ ਰਿਹਾ ਹੈ ਉਸ ਨੂੰ ਵੀ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਵਾਸਤੇ ਛਾਪੇਮਾਰ ਕੀਤੀ ਜਾ ਰਹੀ ਹੈ, ਪਰ ਉਹ ਅਜੇ ਗ੍ਰਿਫਤ ਵਿਚੋਂ ਬਾਹਰ ਹੈ। ਅਸੀਂ ਕੋਟ ਖਾਲਸਾ ਇਲਾਕੇ ਦੇ ਵਿੱਚ 24 ਤੋਂ ਵੱਧ ਮੁਕੱਦਮੇ ਨਸ਼ਾ ਤਸਕਰੀ ਅਤੇ ਨਸ਼ਾ ਪੀਣ ਵਾਲਿਆਂ ਦੇ ਖਿਲਾਫ ਮਾਮਲੇ ਵੀ ਦਰਜ ਕਰ ਚੁੱਕੇ ਹਾਂ।


ਨਸ਼ਾ ਵੇਚਣ ਤੇ ਖਰੀਦਣ ਵਾਲਿਆਂ ਵਿਰੁੱਧ ਇਲਾਕਾ ਵਾਸੀਆਂ ਦਾ ਠੀਕਰੀ ਪਹਿਰਾ : ਇਥੇ ਜ਼ਿਕਰਯੋਗ ਹੈ ਕਿ ਸਵੇਰੇ ਤੜਕਸਾਰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਇਲਾਕਾ ਕੋਟ ਖਾਲਸਾ ਵਿੱਚ ਨਸ਼ਾ ਲੈਣ ਆਉਣ ਵਾਲੇ ਵਿਅਕਤੀਆਂ ਨੂੰ ਲੈ ਕੇ ਠੀਕਰੀ ਪਹਿਰਾ ਲਾਇਆ ਗਿਆ ਸੀ। ਇਲਾਕਾ ਨਿਵਾਸੀਆਂ ਵੱਲੋਂ ਲਗਾ ਕੇ ਕੁੱਝ ਨਸ਼ਾ ਪੀਣ ਵਾਲਿਆਂ ਦੇ ਖਿਲਾਫ ਅਤੇ ਜੋ ਨਸ਼ਾ ਵੇਚ ਰਹੇ ਹਨ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਗਈ ਸੀ। ਕੁੱਝ ਵਿਅਕਤੀਆਂ ਨੂੰ ਪੁਲਿਸ ਦੇ ਹਵਾਲੇ ਵੀ ਕੀਤਾ ਗਿਆ ਸੀ ਪਰ ਕੋਟ ਖਾਲਸਾ ਇਲਾਕਿਆਂ ਦੇ ਲੋਕਾਂ ਵੱਲੋਂ ਪੁਲਿਸ ਉਤੇ ਦੋਸ਼ ਲਾਏ ਜਾ ਰਹੇ ਸਨ ਕਿ ਉਹਨਾਂ ਵੱਲੋਂ ਰਸੂਖ ਬੰਦਿਆਂ ਨੂੰ ਛੱਡ ਕੇ ਆਮ ਲੋਕਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਦੂਸਰੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਛਾਪੇਮਾਰੀ ਕਰ ਰਹੇ ਹਾਂ ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਹਾਲਾਂਕਿ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਹੋਰਨਾਂ ਵੱਲੋਂ ਕੋਟ ਖਾਲਸਾ ਇਲਾਕੇ ਵਿੱਚ 24 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.