ETV Bharat / state

ਅਗਨੀਪਥ ਯੋਜਨਾ ਦਾ ਦੇਸ਼ ਭਰ ਵਿੱਚ ਵਿਰੋਧ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

author img

By

Published : Jun 19, 2022, 2:28 PM IST

Agneepath Yojana is being opposed across the country, what are the strong arrangements by the administration, see special report
ਅਗਨੀਪਥ ਯੋਜਨਾ ਦਾ ਦੇਸ਼ ਭਰ ਵਿੱਚ ਕੀਤਾ ਜਾ ਰਿਹੈ ਵਿਰੋਧ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

ਈਟੀਵੀ ਭਾਰਤ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਦੇ ਹਾਲਾਤ ਦਿਖਾਉਣ ਜਾ ਰਹੇ ਹਾਂ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਰੇਲਵੇ ਪੁਲਿਸ ਵੱਲੋਂ ਕਿੰਨੇ ਕੁ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਆਓ ਤੁਹਾਨੂੰ ਦਿਖਾਉਂਦੇ ਹਾਂ, ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਐਂਟਰੀ ਗੇਟ ਉੱਤੇ ਸਿਰਫ਼ ਦੋ ਪੰਜਾਬ ਪੁਲਿਸ ਦੇ ਸੁਰੱਖਿਆ ਗਾਰਡ ਖੜ੍ਹੇ ਕੀਤੇ ਗਏ ਹਨ।

ਅੰਮ੍ਰਿਤਸਰ : ਦੇਸ਼ ਭਰ ਵਿੱਚ ਅਗਨੀਪਥ ਦਾ ਜਿੱਥੇ ਨੌਜਵਾਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਜਗ੍ਹਾ ਜਗ੍ਹਾ ਉੱਤੇ ਟਰੇਨਾਂ ਨੂੰ ਅਤੇ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਲਾਈ ਜਾ ਰਹੀ ਹੈ। ਉੱਥੇ ਹੀ ਅੰਮ੍ਰਿਤਸਰ ਦੇ ਹਾਲਾਤਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਰੇਲਵੇ ਦੇ ਸੈਕਸ਼ਨ ਉੱਤੇ ਕਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਈਟੀਵੀ ਭਾਰਤ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਦੇ ਹਾਲਾਤ ਦਿਖਾਉਣ ਜਾ ਰਹੇ ਹਾਂ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਰੇਲਵੇ ਪੁਲਿਸ ਵੱਲੋਂ ਕਿੰਨੇ ਕੁ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਆਓ ਤੁਹਾਨੂੰ ਦਿਖਾਉਂਦੇ ਹਾਂ, ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਐਂਟਰੀ ਗੇਟ ਉੱਤੇ ਸਿਰਫ਼ ਦੋ ਪੰਜਾਬ ਪੁਲਿਸ ਦੇ ਸੁਰੱਖਿਆ ਗਾਰਡ ਖੜ੍ਹੇ ਕੀਤੇ ਗਏ ਹਨ। ਰੇਲਵੇ ਸਟੇਸ਼ਨ ਦੇ ਅੰਦਰ ਕੋਈ ਵੀ ਸੁਰੱਖਿਆ ਅਧਿਕਾਰੀ ਜਾਂ ਮੁਲਾਜ਼ਮ ਮੌਜੂਦ ਨਹੀਂ ਹੈ। ਜੇ ਗੱਲ ਕਰੀਏ ਇੱਕ ਪਾਸੇ ਅਗਨੀਪਥ ਦੀ ਤਾਂ ਵਿਰੋਧ ਵਿੱਚ ਦੇਸ਼ ਭਰ ਵਿੱਚ ਗੱਡੀਆਂ ਨੂੰ ਅੱਗ ਲਾਈ ਜਾ ਰਹੀ ਹੈ। ਜਿਸ ਦੀ ਅੱਗ ਪੰਜਾਬ ਵਿੱਚ ਵੀ ਪਹੁੰਚ ਚੁੱਕੀ ਹੈ। ਪੰਜਾਬ ਵਿੱਚ ਜਗ੍ਹਾ-ਜਗ੍ਹਾ ਉੱਤੇ ਇਸਦਾ ਵਿਰੋਧ ਹੋ ਰਿਹਾ ਹੈ ਪਰ ਅੰਮ੍ਰਿਤਸਰ ਰੇਲਵੇ ਪੁਲਿਸ ਜੀਆਰਪੀ ਦੀ ਗੱਲ ਕਰੀਏ ਉਨ੍ਹਾਂ ਵੱਲੋਂ ਕੋਈ ਵੀ ਸੁਰੱਖਿਆ ਨੂੰ ਲੈ ਕੇ ਕੜੇ ਪ੍ਰਬੰਧ ਨਹੀਂ ਕੀਤੇ ਗਏ ਹਨ।

ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਪੁਖਤਾ ਪ੍ਰਬੰਧ ਨਜ਼ਰ ਨਹੀਂ ਆ ਰਹੇ ਜਦੋਂ ਕੋਈ ਵੱਡਾ ਹਾਦਸਾ ਹੋ ਜਾਂਦਾ ਹੈ। ਉਦੋਂ ਹੀ ਪ੍ਰਸ਼ਾਸਨ ਜਾਗਦਾ ਹੈ ਉਸ ਤੋਂ ਪਹਿਲਾਂ ਕੁੰਭਕਰਨੀ ਨੀਂਦ ਸੁੱਤਾ ਰਹਿੰਦਾ ਹੈ। ਹੁਣ ਹਾਲਾਤ ਇਹ ਹਨ ਪ੍ਰਸ਼ਾਸਨ ਨੂੰ ਪਹਿਲਾਂ ਜਾਗਣ ਦੀ ਕੁੰਭਕਰਨੀ ਨੀਂਦ ਵਿੱਚੋਂ ਬਾਹਰ ਆਉਂਦਾ, ਕਿਉਂਕਿ ਇਸ ਸਮੇਂ ਦੇਸ਼ ਵਿੱਚ ਹਾਲਾਤ ਇਸ ਤਰ੍ਹਾਂ ਦੇ ਬਣ ਚੁੱਕੇ ਹਨ ਕਿ ਨੌਜਵਾਨ ਸੜਕਾਂ ਉੱਤੇ ਉਤਰ ਆਏ ਹਨ। ਕੇਂਦਰ ਸਰਕਾਰ ਦਾ ਦੇਸ਼ ਭਰ ਵਿੱਚ ਭਾਰੀ ਵਿਰੋਧ ਹੋ ਰਿਹਾ ਹੈ।

ਅਗਨੀਪਥ ਯੋਜਨਾ ਦਾ ਦੇਸ਼ ਭਰ ਵਿੱਚ ਕੀਤਾ ਜਾ ਰਿਹੈ ਵਿਰੋਧ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

ਇਹ ਦੇ ਨਾਲ ਨਾਲ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਇਸ ਦਾ ਵਿਰੋਧ ਕੀਤਾ ਹੈ। ਉੱਥੇ ਹੀ ਰੇਲਵੇ ਸਟੇਸ਼ਨ ਤੇ ਆਏ ਯਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇੱਥੇ ਕੋਈ ਵੀ ਸੁਰੱਖਿਆ ਅਧਿਕਾਰੀ ਮੌਜੂਦ ਨਹੀਂ ਹੈ ਨਾ ਵੀ ਰੇਲਵੇ ਪੁਲਿਸ ਵੱਲੋਂ ਕੋਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪ੍ਰਸ਼ਾਸਨ ਨੂੰ ਇਸ ਨੂੰ ਲੈ ਕੇ ਠੋਸ ਕਦਮ ਚੁੱਕਣੇ ਚਾਹੀਦੇ ਸੀ ਪਰ ਕੋਈ ਵੀ ਸੁਰੱਖਿਆ ਦੇ ਇੰਤਜ਼ਾਮ ਨਹੀਂ ਕੀਤੇ ਗਏ। ਉੱਥੇ ਹੀ ਐਂਟਰੀ ਗੇਟ ਉੱਤੇ ਖੜ੍ਹੇ ਦੋ ਸੁਰੱਖਿਆ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਾਡੇ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਸੱਤ ਪਲੇਟਫਾਰਮ ਹੋਣ ਦੇ ਚੱਲਦੇ ਜਗ੍ਹਾ-ਜਗ੍ਹਾ ਉੱਤੇ ਰੇਲਵੇ ਦੇ ਸੁਰੱਖਿਆ ਅਧਿਕਾਰੀ ਮੌਜੂਦ ਹਨ। ਹਰ ਆਉਣ ਜਾਣ ਵਾਲੇ ਯਾਤਰੀ ਚੈਕਿੰਗ ਕੀਤੀ ਜਾ ਰਹੀ ਹੈ। ਸੁਰੱਖਿਆ ਨੂੰ ਲੈ ਕੇ ਕੋਈ ਵੀ ਢਿੱਲ ਨਹੀਂ ਵਰਤੀ ਜਾ ਰਹੀ ਹੁਣ ਵੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਕਦੋਂ ਕੁੰਭਕਰਨੀ ਨੀਂਦ ਵਿੱਚੋਂ ਜਾਗਦਾ ਹੈ।

ਇਹ ਵੀ ਪੜ੍ਹੋ : ਭਾਰਤ ਪਾਕਿ ਸਰਹੱਦ ‘ਤੇ ਇੱਕ ਵਾਰ ਫਿਰ ਦੇਖਿਆ ਡਰੋਨ

ETV Bharat Logo

Copyright © 2024 Ushodaya Enterprises Pvt. Ltd., All Rights Reserved.