ETV Bharat / state

ਅਨਿਲ ਜੋਸ਼ੀ ਦੇ ਵਿਰੋਧੀਆਂ ‘ਤੇ ਨਿਸ਼ਾਨੇ

author img

By

Published : Jan 2, 2022, 4:55 PM IST

ਅਨਿਲ ਜੋਸ਼ੀ ਦੇ ਵਿਰੋਧੀਆਂ ‘ਤੇ ਨਿਸ਼ਾਨੇ
ਅਨਿਲ ਜੋਸ਼ੀ ਦੇ ਵਿਰੋਧੀਆਂ ‘ਤੇ ਨਿਸ਼ਾਨੇ

ਮਣੀ ਅਕਾਲੀ ਦਲ (Shiromani Akali Dal) ਦੇ ਪੰਥਕ ਰੋਸ ਇੱਕਠ ਵਿੱਚ ਪਹੁੰਚੇ ਸਾਬਕਾ ਕੈਬਨਿਟ ਮੰਤਰੀ (Former cabinet minister) ਅਤੇ ਅਕਾਲੀ ਆਗੂ ਅਨਿਸ ਜੋਸ਼ੀ ਨੇ ਕਾਂਗਰਸ ਪਾਰਟੀ (Congress Party) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਡੁੱਬਦਾ ਹੋਇਆ ਜਹਾਜ ਹੈ ਅਤੇ ਜੋ ਵੀ ਦੂਜੀਆਂ ਪਾਰਟੀਆਂ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਉਹ ਲੀਡਰ ਡੁੱਬਦੇ ਹੋਏ ਜਹਾਜ ਵਿੱਚ ਸਵਾਰ ਹੋ ਰਹੇ ਹਨ।

ਅੰਮ੍ਰਿਤਸਰ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2022 Punjab Assembly Election) ਤੋਂ ਪਹਿਲਾਂ ਪੰਜਾਬ ਵਿੱਚ ਸਿਆਸਤੀ ਪੂਰੀ ਤਰ੍ਹਾਂ ਭਖ ਚੁੱਕੀ ਹੈ। ਇੱਕ ਪਾਸੇ ਜਿੱਥੇ ਸਿਆਸੀ ਪਾਰਟੀਆਂ ਵਿੱਚ ਲੀਡਰਾਂ ਵੱਲੋਂ ਦਲ ਬਦਲੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਇਨ੍ਹਾਂ ਲੀਡਰਾਂ ਵੱਲੋਂ ਇੱਕ ਦੂਜੇ ‘ਤੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪੰਥਕ ਰੋਸ ਇੱਕਠ ਵਿੱਚ ਪਹੁੰਚੇ ਸਾਬਕਾ ਕੈਬਨਿਟ ਮੰਤਰੀ (Former cabinet minister) ਅਤੇ ਅਕਾਲੀ ਆਗੂ ਅਨਿਸ ਜੋਸ਼ੀ ਨੇ ਕਾਂਗਰਸ ਪਾਰਟੀ (Congress Party) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਡੁੱਬਦਾ ਹੋਇਆ ਜਹਾਜ ਹੈ ਅਤੇ ਜੋ ਵੀ ਦੂਜੀਆਂ ਪਾਰਟੀਆਂ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਉਹ ਲੀਡਰ ਡੁੱਬਦੇ ਹੋਏ ਜਹਾਜ ਵਿੱਚ ਸਵਾਰ ਹੋ ਰਹੇ ਹਨ।

ਅਨਿਲ ਜੋਸ਼ੀ ਦੇ ਵਿਰੋਧੀਆਂ ‘ਤੇ ਨਿਸ਼ਾਨੇ


ਉਨ੍ਹਾਂ ਕਿਹਾ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ (Congress Party) ਖ਼ਤਮ ਹੋ ਚੁੱਕੀ ਹੈ। ਜਿਸ ਦਾ ਹੁਣ ਕੋਈ ਪੰਜਾਬ ਵਿੱਚ ਵਜ਼ੂਦ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ (Congress Party) ਦੇ ਜਹਾਜ ਨੂੰ ਡੁੱਬਦੇ ਹੋਏ ਦੇਖ ਸਾਰੇ ਕਾਂਗਰਸ ਦੀ ਸੀਨੀਅਰ ਆਗੂ ਕਾਂਗਰਸ ਛੱਡ ਕੇ ਦੂਜੀਆ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ (Congress Party) ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2017 Punjab Assembly Elections) ਵਿੱਚ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਰਕੇ ਅੱਜ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਖ਼ਿਲਫ਼ ਧਰਨੇ ਦੇ ਰਿਹਾ ਹੈ।

2017 ਵਿੱਚ ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਦੀ ਸਰਕਾਰ (Congress party government) ਨੂੰ ਸਵਾਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦੇ ਲੀਡਰ ਦੱਸਣ ਕਿ ਉਨ੍ਹਾਂ ਨੇ ਆਪੋ-ਆਪਣੇ ਹਲਕੇ ਦੇ ਕਿੰਨੇ-ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਕੀਤਾ ਹੈ।

ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ (Aam Aadmi Party National Convener Arvind Kejriwal) ‘ਤੇ ਤੰਜ ਕਸਦੇ ਕਿਹਾ ਕਿ ਕੇਜਰੀਵਾਲ ਇੱਕ ਡਰਾਮੇਬਾਜ਼ ਵਿਅਕਤੀ ਹੈ, ਜੋ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਸਿਰਫ਼ ਲੁੱਟ ਦਾ ਹੈ। ਇਸ ਮੌਕੇ ਉਨ੍ਹਾਂ ਨੇ ਕੇਜਰੀਵਾਲ ‘ਤੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਣ ਦੇ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ:ਦਿੱਲੀ 'ਚ ਤਿੰਨ ਦਿਨਾਂ 'ਚ ਤਿੰਨ ਗੁਣਾ ਵਧੇ ਕੋਰੋਨਾ ਮਾਮਲੇ, ਕੇਜਰੀਵਾਲ ਨੇ ਕਿਹਾ- ਦਿੱਲੀ ਸਰਕਾਰ ਪੂਰੀ ਤਰ੍ਹਾਂ ਤਿਆਰ

ETV Bharat Logo

Copyright © 2024 Ushodaya Enterprises Pvt. Ltd., All Rights Reserved.