ETV Bharat / state

AMRIT VELE DA HUKAMNAMA: ੮ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By

Published : Mar 21, 2023, 6:36 AM IST

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

AMRIT VELE DA HUKAMNAMA SRI DARBAR SAHIB AMRITSAR
AMRIT VELE DA HUKAMNAMA SRI DARBAR SAHIB AMRITSAR

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

AMRIT VELE DA HUKAMNAMA SRI DARBAR SAHIB AMRITSAR
ਅੱਜ ਦਾ ਹੁਕਮਨਾਮਾ

ਇਹ ਵੀ ਪੜੋ: Love Rashifal 21 March 2023 : ਪ੍ਰੇਮੀ ਸਾਥੀ ਨਾਲ ਕਿਵੇਂ ਦਾ ਰਹੇਗਾ ਦਿਨ ਅੱਜ ਦੇ ਲਵ ਰਾਸ਼ੀਫਲ 'ਚ ਜਾਣੋ ਕੁਝ ਦਿਲਚਸਪ ਗੱਲਾਂ...

ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਇਹ ਵੀ ਪੜੋ: DAILY HOROSCOPE IN PUNJABI : ਅੱਜ ਦੇ ਰਾਸ਼ੀਫਲ ਵਿੱਚ ਜਾਣੋ ਕਿਵੇਂ ਦਾ ਰਹੇਗਾ ਤੁਹਾਡਾ ਰਵੱਈਆ, ਕੀ ਆਸਾਵਾਦੀ ਹੈ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.