ETV Bharat / state

ਡਿਬੜੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਉਤੇ ਅੰਮ੍ਰਿਤਪਾਲ ਸਿੰਘ ਤੇ ਸਾਥੀ, ਪਤਨੀ ਕਿਰਨਦੀਪ ਕੌਰ ਨੇ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ

author img

By

Published : Jun 30, 2023, 10:36 AM IST

ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਭੁੱਖ ਹੜਤਾਲ ਉਤੇ ਬੈਠੇ ਹਨ, ਇਸ ਦੀ ਜਾਣਕਾਰੀ ਉਸ ਦੀ ਪਤਨੀ ਕਿਰਨਦੀਪ ਕੌਰ ਨੇ ਦਿੱਤੀ ਹੈ। ਕਿਰਨਦੀਪ ਕੌਰ ਨੇ ਜੇਲ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਉਤੇ ਗੰਭੀਰ ਇਲਜ਼ਾਮ ਵੀ ਲਾਏ ਹਨ।

Amritpal Singh and colleagues on hunger strike in Dibrugarh Jail
ਡਿਬੜੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਉਤੇ ਅੰਮ੍ਰਿਤਪਾਲ ਸਿੰਘ ਤੇ ਸਾਥੀ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਭੁੱਖ ਹੜਤਾਲ ਉਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ, ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਇਸ ਵਿੱਚ ਤੰਬਾਕੂ ਵਰਗੇ ਪਦਾਰਥ ਪਾਏ ਜਾ ਰਹੇ ਹਨ।

ਪੰਜਾਬ ਸਰਕਾਰ ਉਤੇ ਲਾਏ ਇਲਜ਼ਾਮ : ਬੀਬੀ ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਹਰ ਹਫ਼ਤੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਜਾਂਦੀ ਹੈ। ਹਰ ਹਫ਼ਤੇ ਵਾਂਗ ਬੀਤੇ ਦਿਨ ਦੀ ਮੁਲਾਕਾਤ ਦਾ ਸਮਾਂ ਵੀ ਬਹੁਤ ਛੇਤੀ ਲੰਘ ਗਿਆ। ਅੱਜ ਦੀ ਮੁਲਾਕਾਤ ਤੋਂ ਪੱਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਭੁੱਖ ਹੜਤਾਲ ’ਤੇ ਹਨ। ਇਸ ਹੜਤਾਲ ਦੇ ਕੁਝ ਕਾਰਨ ਹਨ, ਜਿਨ੍ਹਾਂ ਵਿੱਚੋਂ ਇੱਕ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਫ਼ੋਨ ਕਾਲ ਲਈ ਡਿਬਰੂਗੜ੍ਹ ਜੇਲ੍ਹ ਨੂੰ ਪੰਜਾਬ ਸਰਕਾਰ ਇਜਾਜ਼ਤ ਨਹੀਂ ਦੇ ਰਹੀ। ਇਸ ਵਜ੍ਹਾ ਕਾਰਨ ਪਰਿਵਾਰਾਂ ਨਾਲ ਗੱਲ ਨਹੀਂ ਹੁੰਦੀ। ਜੇਕਰ ਇਹ ਸਹੂਲਤ ਜੋ ਕੀ ਹਰ ਜੇਲ੍ਹ ਵਿੱਚ ਲਾਜ਼ਮ ਹੁੰਦੀ ਹੈ, ਦਿੱਤੀ ਜਾਵੇ ਤਾਂ 20-25,000 ਰੁਪਏ ਜੋ ਕਿ ਇੱਕ ਇਨਸਾਨ ਦਾ ਇੱਕ ਮੁਲਾਕਾਤ ਲਈ ਲੱਗਦਾ ਹੈ ਉਹ ਨਹੀਂ ਲੱਗੇਗਾ। ਹਰ ਪਰਿਵਾਰ ਇਹ ਖਰਚਾ ਨਹੀਂ ਚੁੱਕ ਸਕਦਾ।


ਅਸੀਂ ਆਮ ਸਹੂਲਤਾਂ ਮੰਗ ਰਹੇ ਹਾਂ, ਨਾ ਕਿ ਕੋਈ ਵੀਆਪੀ ਟ੍ਰੀਟਮੈਂਟ : ਦੂਜੀ ਗੱਲ ਇਹ ਹੈ ਕਿ ਜੇਲ੍ਹ ਵਿੱਚ ਖਾਣ-ਪੀਣ ਦਾ ਪ੍ਰਬੰਧ ਠੀਕ ਨਹੀਂ ਹੈ। ਕਈ ਵਾਰ ਦਾਲ ਸਬਜ਼ੀ ਵਿੱਚ ਨਮਕ ਹੀ ਨਹੀਂ ਪਾਉਂਦੇ ਤੇ ਕਈ ਵਾਰ ਰੋਟੀਆਂ ਜੋ ਖਾਣ ਲਾਇਕ ਨਹੀਂ ਹੁੰਦੀਆਂ ਉਨ੍ਹਾਂ ਵਿੱਚ ਤੰਬਾਕੂ ਮਿਲਦਾ ਹੈ, ਜੋ ਵੀ ਖਾਣਾ ਬਣਾਉਂਦਾ ਹੈ ਉਹ ਤੰਬਾਕੂ ਦੀ ਵਰਤੋਂ ਕਰਦਾ ਹੈ। ਉਨ੍ਹਾਂ ਹੱਥਾਂ ਨਾਲ ਹੀ ਸਿੰਘਾਂ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ। ਕਈ ਵਾਰ ਇਹ ਕਹਿ ਕੇ ਸਾਰ ਦਿੰਦੇ ਹਨ ਕੇ ਸਾਨੂੰ ਤੁਹਾਡੀ ਭਾਸ਼ਾ ਸਮਝ ਨਹੀਂ ਆ ਰਹੀ, ਨਾ ਹੀ ਕੋਈ ਇੰਟਰਪ੍ਰੇਟਰ ਹੈ ਜੋ ਸਮਝਾ ਸਕੇ। ਕੁਝ ਕੁ ਸਿੰਘਾਂ ਨੂੰ ਅਜਿਹੇ ਪ੍ਰੈਸ਼ਰ ਕਾਰਨ ਮਾਨਸਿਕ ਤੰਗੀਆਂ ਵੀ ਆ ਰਹੀਆਂ ਹਨ, ਜਿਸ ਕਾਰਨ ਸਿਹਤ ’ਤੇ ਬਹੁਤ ਫ਼ਰਕ ਪੈ ਰਿਹਾ ਹੈ। ਸਰਕਾਰ ਨੂੰ ਜਲਦ ਤੋਂ ਜਲਦ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਇਹ ਕੇਵਲ ਆਮ ਸਹੂਲਤਾਂ ਦੀ ਮੰਗ ਹੈ ਨਾਂਹ ਹੀ ਕੋਈ ਵੀਆਈਪੀ ਟਰੀਟਮੈਂਟ ਦੀ ਡਿਮਾਂਡ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਤੋਂ ਇਸ ਭੁੱਖ ਹੜਤਾਲ ਵਿੱਚ ਆਪਣੇ ਪਤੀ ਦੇ ਨਾਲ ਸ਼ਾਮਿਲ ਹੈ।

ਬੀਤੇ ਕੱਲ੍ਹ ਅਦਾਲਤ ਵਿੱਚ ਚਲਾਨ ਹੋਇਆ ਸੀ ਪੇਸ਼ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 27 ਸਾਥੀਆਂ ਖ਼ਿਲਾਫ਼ ਪੁਲੀਸ ਨੇ ਅਜਨਾਲਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਖਿਲਾਫ ਇਹ ਚਲਾਨ ਪੇਸ਼ ਨਹੀਂ ਕੀਤਾ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੁਝ ਸਮੇਂ ਬਾਅਦ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.