ETV Bharat / state

Amritpal Singh Father News: ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵਿਦੇਸ਼ ਜਾਣ ਤੋਂ ਰੋਕਿਆ, ਅੰਮ੍ਰਿਤਸਰ ਏਅਰਪੋਰਟ ਤੋਂ ਭੇਜਿਆ ਘਰ ਵਾਪਸ

author img

By ETV Bharat Punjabi Team

Published : Oct 25, 2023, 11:24 AM IST

Updated : Oct 25, 2023, 11:46 AM IST

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ। ਅੰਮ੍ਰਿਤਸਰ ਏਅਰਪੋਰਟ 'ਤੇ ਲੰਬੀ ਪੁੱਛਗਿਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ। (Amritpal Singh Father News)

Amritpal Singh
Amritpal Singh

ਅੰਮ੍ਰਿਤਸਰ: ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਅੱਜ ਸਵੇਰੇ ਹੀ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਸਨ, ਜਿਥੇ ਏਅਰਪੋਰਟ ਅਥਾਰਟੀ ਵਲੋਂ ਉਨ੍ਹਾਂ ਨੂੰ ਰੋਕ ਕੇ ਪਹਿਲਾਂ ਪੁੱਛਗਿਛ ਕੀਤੀ ਗਈ ਤੇ ਫਿਰ ਵਾਪਸ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਕਾਬਿਲੇਗੌਰ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਹਾ ਕਤਰ ਜਾਣਾ ਸੀ। (Amritpal Singh) (Amritpal Singh Father News)

ਪਤਨੀ ਨੂੰ ਵੀ ਪਹਿਲਾਂ ਮੁੜਨਾ ਪਿਆ ਸੀ ਬੇਰੰਗ: ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵੀ ਅੰਮ੍ਰਿਤਸਰ ਏਅਰਪੋਰਟ ਵਲੋਂ ਦੋ ਵਾਰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਹੈ। ਜਿਥੇ ਲੰਬੀ ਪੁੱਛਗਿਛ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਸੀ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਕੋਲ ਯੂਕੇ ਦੀ ਨਾਗਰਿਕਤਾ ਹੈ ਤੇ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ ਹੀ ਦੋਵਾਂ ਦਾ ਵਿਆਹ ਹੋਇਆ ਸੀ। ਉਥੇ ਹੀ ਜਦੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਨੇ ਜਦੋਂ ਵੀ ਵਿਦੇਸ਼ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਮੋੜ ਦਿੱਤਾ ਗਿਆ।

ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ: ਗੌਰਤਲਬ ਹੈ ਕਿ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਸਮੇਤ ਪੰਜਾਬ ਦੇ ਕੁਝ ਨੌਜਵਾਨਾਂ 'ਤੇ ਐਨਐਸਏ ਲਗਾ ਕੇ ਉਨ੍ਹਾਂ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਕੀਤਾ ਹੋਇਆ ਹੈ। ਜਿਥੇ ਕਈ ਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਿਲਣ ਵੀ ਜਾ ਚੁੱਕੇ ਹਨ। ਉਥੇ ਹੀ ਪਿਛਲੇ ਦਿਨੀਂ ਉਨ੍ਹਾਂ ਜੇਲ੍ਹ 'ਚ ਭੁੱਖ ਹੜਤਾਲ ਵੀ ਕੀਤੀ ਸੀ ਤੇ ਅੰਮ੍ਰਿਤਸਰ ਦੇ ਡੀਸੀ 'ਤੇ ਕਈ ਗੰਭੀਰ ਇਲਜ਼ਾਮ ਵੀ ਲਾਏ ਸੀ।

Last Updated :Oct 25, 2023, 11:46 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.