ETV Bharat / state

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਆਏ ਪੁਲਿਸ ਅੜ੍ਹਿੱਕੇ

author img

By

Published : Jun 10, 2022, 8:50 PM IST

ਅੰਮ੍ਰਿਤਸਰ ਪੁਲਿਸ ਨੇ ਚੋਰੀ ਦੇ ਐਕਟਿਵਾ ਅਤੇ ਮੋਟਰਸਾਇਕਲਾਂ ਸਮੇਤ 2 ਕੀਤੇ ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਨੇ ਚੋਰੀ ਦੇ ਐਕਟਿਵਾ ਅਤੇ ਮੋਟਰਸਾਇਕਲਾਂ ਸਮੇਤ 2 ਕੀਤੇ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਵੱਲੋਂ 2 ਚੋਰਾਂ ਨੂੰ ਚੋਰੀ ਦੇ 10 ਵਾਹਨਾਂ ਸਮੇਤ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਇਹ ਚੋਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀ ਸੰਗਤ ਦੇ ਮੋਟਰਸਾਇਕਲ ਅਤੇ ਐਕਟਿਵਾ ਨੂੰ ਚੋਰੀ ਕਰਦੇ ਸਨ। ਪੁਲਿਸ ਵੱਲੋਂ ਚੋਰਾਂ ਤੋਂ 3 ਐਕਟਿਵਾ ਅਤੇ 7 ਮੋਟਰਸਾਇਕਲ ਵੀ ਬਰਾਮਦ ਕਰ ਲਏ ਗਏ ਹਨ।

ਅੰਮ੍ਰਿਤਸਰ: ਸੂਬੇ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜ਼ਿਲ੍ਹੇ ਦੀ ਪੁਲਿਸ ਵੱਲੋਂ ਕਈ ਵਾਰ ਇੰਨ੍ਹਾਂ ਚੋਰਾਂ ਤੇ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਆਏ ਦਿਨ ਹੀ ਮੋਟਰਸਾਇਕਲ ਚੋਰੀ ਦੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਸਨ ਜਿਸ ਨੇ ਕਿ ਪੁਲਿਸ ਦੇ ਨੱਕ ’ਚ ਦਮ ਕਰ ਰੱਖਿਆ ਸੀ।

ਅੰਮ੍ਰਿਤਸਰ ਪੁਲਿਸ ਨੇ ਚੋਰੀ ਦੇ ਐਕਟਿਵਾ ਅਤੇ ਮੋਟਰਸਾਇਕਲਾਂ ਸਮੇਤ 2 ਕੀਤੇ ਗ੍ਰਿਫਤਾਰ

ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਨਾਕੇਬੰਦੀ ਕਰ ਸ਼ੱਕੀ ਹਾਲਾਤ ’ਚ ਆ ਰਹੇ ਦੋ ਨੌਜਵਾਨਾਂ ਨੂੰ ਜਾਂਚ ਲਈ ਰੋਕਿਆ ਤਾਂ ਨੌਜਵਾਨਾਂ ਦੀ ਪਹਿਚਾਣ ਹਰਪਾਲ ਸਿੰਘ ਭਾਲਾ ਅਤੇ ਜਗਜੀਤ ਸਿੰਘ ਜੱਗੀ ਦੇ ਰੂਪ ਵਿੱਚ ਹੋਈ ਜਦੋਂ ਇਨ੍ਹਾਂ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਤਾਂ ਇਹ ਕਾਗਜ਼ਾਂ ’ਤੇ ਨਾ ਦਿਖਾ ਸਕੇ। ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਮੋਟਰਸਾਇਕਲ ਚੋਰੀ ਦਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਇੰਨ੍ਹਾਂ ਤੋਂ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਨੌਜਵਾਨਾਂ ਨੇ 3 ਚੋਰੀ ਕੀਤੀਆਂ ਐਕਟਿਵਾ ਤੇ 7 ਮੋਟਰਸਾਈਕਲ ਵੀ ਪੁਲਿਸ ਨੂੰ ਬਰਾਮਦ ਕਰਵਾਏ।

ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ ਅੰਮ੍ਰਿਤਸਰ ਸਰਹੱਦੀ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਨਸ਼ੇ ਦੀ ਪੂਰਤੀ ਲਈ ਇਹ ਨੌਜਵਾਨ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਕਰਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਦੋਨਾਂ ਨੂੰ ਦੋਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਦੋਨੋਂ ਨੌਜਵਾਨ ਨਸ਼ੇ ਦੀ ਪੂਰਤੀ ਲਈ ਮੋਟਰਸਾਈਕਲ ਐਕਟਿਵਾ ਚੋਰੀ ਕਰਕੇ ਉਨ੍ਹਾਂ ਦੇ ਪਾਰਟ ਅਲੱਗ-ਅਲੱਗ ਕਰਕੇ ਕਬਾੜੀਏ ਨੂੰ ਵੇਚਦੇ ਸਨ ਅਤੇ ਹੁਣ ਇਨ੍ਹਾਂ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕਰਕੇ ਹੋਰ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੈਗੰਬਰ ਮੁਹੰਮਦ ਖ਼ਿਲਾਫ਼ ਟਿੱਪਣੀ ’ਤੇ ਭੜਕਿਆ ਪੰਜਾਬ ਦਾ ਮੁਸਲਿਮ ਭਾਈਚਾਰਾ, ਕੀਤੇ ਪੁਤਲੇ ਫੂਕ ਰੋਸ ਮੁਜ਼ਾਹਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.